13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਦੁਕਾਨ ਤੋਂ ਟੂਟੀਆਂ ਖਰੀਦਣ ਗਏ ਪਲੰਬਰ ਦਾ ਮੋਟਰਸਾਈਕਲ ਚੋਰੀ

ਭੁਲੱਥ, 13 ਅਕਤੂਬਰ (ਮਨਜੀਤ ਸਿੰਘ ਰਤਨ)-ਭੋਗਪੁਰ ਰੋਡ ’ਤੇ ਸਥਿਤ ਇੱਕ ਦੁਕਾਨ ਦੇ ਸਾਹਮਣੇ ਖੜ੍ਹਾ ਕੀਤਾ ਪਲੰਬਰ ਦਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮੋਟਰਸਾਈਕਲ ਚੋਰੀ ਹੋਣ ਕਾਰਨ ਪੀੜਤ ਨੂੰ ਲਗਭਗ 30 ਤੋਂ 35 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਅਮਨਦੀਪ ਸਿੰਘ ਵਾਸੀ ਬਾਗੜੀਆਂ ਨੇ ਦੱਸਿਆ ਕਿ ਉਹ ਪਲੰਬਰ ਦਾ ਕੰਮ ਕਰਦਾ ਹੈ ਅਤੇ ਟੂਟੀਆਂ ਸਮੇਤ ਹੋਰ ਲੋੜੀਂਦਾ ਸਮਾਨ ਖਰੀਦਣ ਲਈ ਭੋਗਪੁਰ ਰੋਡ ‘ਤੇ ਸਥਿਤ ਇੱਕ ਦੁਕਾਨ ‘ਤੇ ਆਇਆ ਸੀ | ਉਸ ਨੇ ਆਪਣਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਦੁਕਾਨ ਦੇ ਬਿਲਕੁਲ ਸਾਹਮਣੇ ਸੜਕ ‘ਤੇ ਖੜ੍ਹਾ ਕਰ ਸਮਾਨ ਖਰੀਦਣ ਚਲਾ ਗਿਆ, ਜਦੋਂ ਕਰੀਬ 15-20 ਮਿੰਟ ਬਾਅਦ ਬਾਹਰ ਆਇਆ ਤਾਂ ਉਸ ਦਾ ਮੋਟਰਸਾਈਕਲ ਉੱਥੇ ਮੌਜੂਦ ਨਹੀਂ ਸੀ | ਉਸ ਨੇ ਆਲੇ-ਦੁਆਲੇ ਕਾਫ਼ੀ ਭਾਲ ਕੀਤੀ, ਪਰ ਮੋਟਰਸਾਈਕਲ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ | ਇਸ ਸਬੰਧੀ ਪੀੜਤ ਅਤੇ ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਚੋਰਾਂ ਦੀ ਭਾਲ ਕਰਕੇ ਚੋਰੀ ਹੋਇਆ ਮੋਟਰਸਾਈਕਲ ਬਰਾਮਦ ਕਰਵਾਇਆ ਜਾਵੇ |

Ad Position 21
No active advertisement
ਅਜੀਤ ਡੈਸਕ 14-10-2026

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਹੋਈ ਮੀਟਿੰਗ ਅਗਲੀ ਖ਼ਬਰ ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਭਾਣੋਕੀ ਦੇ ਚੇਅਰਮੈਨ ਨਿਰਮਲ ਸਿੰਘ ਵਲੋਂ ਸਕੂਲ ਦਾ ਦੌਰਾ
Ad Position 24