15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸੱਜਣ ਸਿੰਘ ਚੀਮਾ ਨੇ ਮਨੀਸ਼ ਸਿਸੋਦੀਆ ਨਾਲ ਹਲਕੇ ਦੀ ਰਾਜਨੀਤਕ ਸਥਿਤੀ ਬਾਰੇ ਕੀਤੀ ਚਰਚਾ

ਸੁਲਤਾਨਪੁਰ ਲੋਧੀ, 14 ਅਕਤੂਬਰ (ਥਿੰਦ)-ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਕੇ ਹਲਕਾ ਸੁਲਤਾਨਪੁਰ ਲੋਧੀ ਦੀ ਮੌਜੂਦਾ ਰਾਜਨੀਤਕ ਸਥਿਤੀ ਅਤੇ ਹਲਕੇ ਅੰਦਰ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਸੰਬੰਧੀ ਚਰਚਾ ਕੀਤੀ |ਇਸ ਮੌਕੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਵਿਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਅਥਾਹ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਬਾਰੇ ਬਾਰੇ ਚਰਚਾ ਕੀਤੀ | ਚੇਅਰਮੈਨ ਸੱਜਣ ਸਿੰਘ ਚੀਮਾ ਨੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੂੰ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਹਲਕਾ ਸੁਲਤਾਨਪੁਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ | ਉਨ੍ਹਾਂ ਨੇ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦੀਆਂ ਲਗਭਗ 80 ਫ਼ੀਸਦੀ ਤੋਂ ਵੱਧ ਸੜਕਾਂ ਉੱਪਰ ਪ੍ਰੀਮਿਕਸ ਪਾਇਆ ਜਾ ਚੁੱਕਾ ਹੈ |ਇਸੇ ਤਰ੍ਹਾਂ ਆਧੁਨਿਕ ਖੇਡ ਸਟੇਡੀਅਮ,ਮੁਹੱਲਾ ਕਲੀਨਿਕ ਅਤੇ ਪਿੰਡਾਂ ਵਿਚ ਵਿਕਾਸ ਕਾਰਜ ਵੱਡੀ ਪੱਧਰ ਤੇ ਕੀਤੇ ਜਾ ਰਹੇ ਹਨ |ਇਸ ਮੌਕੇ ਉਨ੍ਹਾਂ ਨੇ ਮਨੀਸ਼ ਸਿਸੋਦੀਆ ਨੂੰ ਵਿਸ਼ਵਾਸ ਦਿਵਾਇਆ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਆਪ ਵਰਕਰ ਪੰਜਾਬ ਸਰਕਾਰ ਨਾਲ਼ ਚਟਾਨ ਵਾਂਗ ਖ਼ੜੇ ਹਨ ਅਤੇ ਕੇਂਦਰੀ ਏਜੰਸੀਆਂ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਮੰੂਹ-ਤੋੜ ਜਵਾਬ ਦੇਣਗੇ |

Ad Position 21
No active advertisement
ਅਜੀਤ ਡੈਸਕ 15-10-2026

Ad Position 22
No active advertisement
ਪਿਛਲੀ ਖ਼ਬਰ ਮਨਿਆਰੀ ਦੀ ਦੁਕਾਨ ਦੀ ਛੱਤ ਦਾ ਕੁਝ ਹਿੱਸਾ ਡਿੱਗਿਆ, ਐਕਟਿਵਾ ਨੁਕਸਾਨੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਪੰਜਾਬ ਦੀ ਵਿਗੜੀ ਕਾਨੂੰਨ-ਵਿਵਸਥਾ ਦਾ ਸਬੂਤ-ਬੀਬੀ ਜਗੀਰ ਕੌਰ
Ad Position 24