16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਸਾਥੀ ਕੌਂਸਲਰਾਂ ਸਮੇਤ ਸ਼ਿਵ ਮੰਦਰ ਚੌੜਾ ਖੂਹ ਵਿਖੇ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 15 ਅਕਤੂਬਰ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਨਗਰ ਕੌਂਸਲ ਦੀ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਆਪਣੀ ਟੀਮ ਸਮੇਤ ਸਥਾਨਕ ਸ਼ਿਵ ਮੰਦਰ ਚੌੜਾ ਖੂਹ ਵਿਖੇ ਮੱਥਾ ਟੇਕਿਆ | ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੀ ਖ਼ੁਸ਼ਹਾਲੀ, ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ | ਉਨ੍ਹਾਂ ਲੋਕਾਂ ਦੀ ਸੇਵਾ ਲਈ ਸਮਰਪਿਤ ਰਹਿਣ ਅਤੇ ਸ਼ਹਿਰ ਦੇ ਵਿਕਾਸ ਤੇ ਬਿਹਤਰੀ ਨਾਲ ਸਬੰਧਿਤ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਦਾ ਪ੍ਰਣ ਵੀ ਲਿਆ | ਸ਼ਿਵ ਮੰਦਿਰ ਚੌੜਾ ਖੂਹ ਪਹੁੰਚਣ ‘ਤੇ ਪ੍ਰਬੰਧਕਾਂ ਵੱਲੋਂ ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਅਤੇ ਉਨ੍ਹਾਂ ਦੇ ਨਾਲ ਆਏ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ | ਸਮਾਗਮ ਦੌਰਾਨ ਮੰਦਰ ਕਮੇਟੀ ਦੇ ਪ੍ਰਧਾਨ ਰਾਕੇਸ਼ ਕੁਮਾਰ ਨੀਟੂ, ਖ਼ਜ਼ਾਨਚੀ ਡਿੰਪਲ ਟੰਡਨ, ਪੰਡਿਤ ਲਕਸ਼ਮਣ ਪ੍ਰਸਾਦ ਅਤੇ ਬਾਬਾ ਬਲੌਰੀ ਨਾਥ ਨੇ ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਦੇ ਨਾਲ-ਨਾਲ ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਸਾਬਕਾ ਸਰਪੰਚ ਗੁਰਮੀਤ ਸਿੰਘ ਹੈਪੀ ਸ਼ੇਰਪੁਰ, ਕੌਂਸਲਰ ਕਸ਼ਮੀਰ ਸਿੰਘ, ਕੌਂਸਲਰ ਪਵਨ ਕਨੌਜੀਆ ਅਤੇ ਕੌਂਸਲਰ ਰਵੀ ਕਾਂਤਾ, ਕਰਨ ਚੌਹਾਨ, ਸੋਨੂੰ ਪੰਡਿਤ ਅਤੇ ਅਤੁੱਲ ਅਰੋੜਾ ਦਾ ਸਨਮਾਨ ਕੀਤਾ | ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਮੰਦਰ ਪ੍ਰਬੰਧਕਾਂ ਨੇ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਵਿਚ ਸਹਿਯੋਗ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਦੇ ਮਹੱਤਵ ‘ਤੇ ਜ਼ੋਰ ਦਿੱਤਾ | ਇਸ ਮੌਕੇ ਕਰਨ ਚੌਹਾਨ, ਵਿਪੁਲ ਚੌਹਾਨ, ਸਾਬਕਾ ਕੌਂਸਲਰ ਜੁਗਲ ਕਿਸ਼ੋਰ ਕੋਹਲੀ, ਅਸ਼ੋਕ ਕਨੌਜੀਆ, ਵਿਸ਼ਾਲ ਧੀਰ, ਮਿੰਟੂ ਜੈਨ, ਚਤਰ ਸਿੰਘ ਜੋਸਨ, ਗੋਰਾ ਗੁਜਰਾਲ, ਕਾਕਾ ਠੁਕਰਾਲ, ਰਾਜੇਸ਼ ਕੁਮਾਰ ਅਤੇ ਹੋਰ ਮੈਂਬਰ ਸ਼ਾਮਿਲ ਸਨ|

Ad Position 21
No active advertisement
ਅਜੀਤ ਡੈਸਕ 16-10-2026

Ad Position 22
No active advertisement
ਪਿਛਲੀ ਖ਼ਬਰ ਬੇਗੋਵਾਲ ’ਚ ਭਗਵਾਨ ਸ੍ਰੀ ਰਾਮ ਦੇ ਵਿਆਹ ਸੰਬੰਧੀ ਸ਼ੋਭਾ ਯਾਤਰਾ ਦਾ ਕੱਢੀ ਅਗਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ
Ad Position 24