ਢਾਈ ਕਿੱਲੇ ਜ਼ਮੀਨ ਲਈ ਅੰਗਹੀਣ ਬਜ਼ੁਰਗ ਕਿਸਾਨ ਨੂੰ ਗੈਂਗਸਟਰਾਂ ਦੇ ਨਾਂਅ ’ਤੇ ਡਰਾਉਣ ਦੀ ਕੋਸ਼ਿਸ਼
ਸੁਲਤਾਨਪੁਰ ਲੋਧੀ, 15 ਅਕਤੂਬਰ (ਨਰੇਸ਼ ਹੈਪੀ)-ਪਿੰਡ ਸਵਾਲ ਦੇ ਇੱਕ ਅੰਗਹੀਣ ਬਜ਼ੁਰਗ ਕਿਸਾਨ ਤਰਲੋਚਨ ਸਿੰਘ ਨੇ ਪ੍ਰੈੱਸ ਕਲੱਬ ਵਿਖੇ ਆਪਣੀ ਹੱਡਬੀਤੀ ਦੱਸਦਿਆਂ ਕਿਹਾ ਕਿ ਉਸਨੂੰ ਕਰੀਬ ਢਾਈ ਕਿੱਲੇ ਜ਼ਮੀਨ ਦੇ ਲਈ ਗੈਂਗਸਟਰ ਦੇ ਨਾਂ ‘ਤੇ ਧਮਕੀਆਂ ਦੇ ਕੇ ਜ਼ਮੀਨ ਛੱਡਣ ਲਈ ਦਬਾਅ ਪਾਇਆ ਜਾ ਰਿਹਾ ਹੈ | ਪੀੜਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਤੇ ਸੁਰੱਖਿਆ ਦੀ ਮੰਗ ਕੀਤੀ | ਤਰਲੋਚਨ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਪਿੰਡ ਸਵਾਲ ਨੇ ਆਪਣਾ ਪੱਖ ਰੱਖਦਿਆਂ ਦੱਸਿਆ ਕਿ ਉਹ ਅੰਗਹੀਣ ਹਨ ਅਤੇ ਘਰ ਵਿਚ ਇਕੱਲੇ ਰਹਿੰਦੇ ਹਨ | ਉਹਨਾਂ ਦੇ ਅੱਗੇ ਪਿੱਛੇ ਕੋਈ ਵੀ ਨਹੀਂ ਹੈ | ਉਸਨੇ ਦੱਸਿਆ ਕਿ ਉਸ ਕੋਲ ਕਰੀਬ ਢਾਈ ਕਿੱਲੇ ਜ਼ਮੀਨ ਹੈ, ਪਰ ਹੁਣ ਹਾਲਾਤ ਇਹ ਬਣ ਗਏ ਹਨ ਕਿ ਉਨ੍ਹਾਂ ਨੂੰ ਆਪਣੀ ਹੀ ਜ਼ਮੀਨ ਅਤੇ ਖੇਤਾਂ ਵਿਚ ਜਾਣ ਸਮੇਂ ਵੀ ਡਰ ਮਹਿਸੂਸ ਹੁੰਦਾ ਹੈ | ਕਿਸਾਨ ਨੇ ਦੋਸ਼ ਲਗਾਇਆ ਕਿ ਪਿੰਡ ਦਾ ਹੀ ਇੱਕ ਨੌਜਵਾਨ ਆਪਣੇ ਕਥਿਤ ਹਥਿਆਰਬੰਦ ਸਾਥੀਆਂ ਨਾਲ ਮਿਲ ਕੇ ਉਨ੍ਹਾਂ ਨੂੰ ਡਰਾ-ਧਮਕਾ ਰਿਹਾ ਹੈ ਅਤੇ ਜ਼ਮੀਨ ਛੱਡਣ ਲਈ ਦਬਾਅ ਪਾ ਰਿਹਾ ਹੈ | ਤਰਲੋਚਨ ਸਿੰਘ ਅਨੁਸਾਰ ਕਰੀਬ ਦੋ ਸਾਲ ਪਹਿਲਾਂ ਕੁੱਝ ਮੂੰਹ ਢਕੇ ਹਥਿਆਰਬੰਦ ਵਿਅਕਤੀ ਉਨ੍ਹਾਂ ਦੇ ਘਰ ਆਏ ਸਨ ਅਤੇ ਪੈਸੇ ਲੈ ਕੇ ਜ਼ਮੀਨ ਛੱਡਣ ਲਈ ਕਿਹਾ ਸੀ | ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਬਾਅਦ ਵਿਚ ਲਿੰਕ ਸੜਕ ‘ਤੇ ਰੋਕ ਕੇ ਉਸਨੂੰ ਹਥਿਆਰ ਦਿਖਾਏ ਗਏ ਅਤੇ ਆਪਣੇ ਆਪ ਨੂੰ ਗੈਂਗਸਟਰਾਂ ਨਾਲ ਸਬੰਧਿਤ ਦੱਸ ਕੇ ਧਮਕਾਇਆ ਗਿਆ ਅਤੇ ਫਿਰ ਦੁਬਾਰਾ ਤੋਂ ਮੈਨੂੰ ਹੁਣ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ | ਪੀੜਤ ਕਿਸਾਨ ਨੇ ਦੱਸਿਆ ਕਿ ਉਨ੍ਹਾਂ ਨੇ 8 ਅਗਸਤ 2026 ਨੂੰ ਸੁਲਤਾਨਪੁਰ ਲੋਧੀ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਿੱਤੀ ਸੀ | ਸ਼ਿਕਾਇਤ ਤੋਂ ਬਾਅਦ ਪੁਲਿਸ ਵੱਲੋਂ ਕਥਿਤ ਦੋਸ਼ੀ ਖ਼ਿਲਾਫ਼ ਕਾਰਵਾਈ ਵੀ ਕੀਤੀ ਗਈ ਪਰ ਉਨ੍ਹਾਂ ਨੂੰ ਮੁੜ ਧਮਕੀਆਂ ਮਿਲਣ ਦਾ ਡਰ ਬਣਿਆ ਹੋਇਆ ਹੈ | ਤਰਲੋਚਨ ਸਿੰਘ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਕਿ ਜੇਕਰ ਕੋਈ ਵਿਅਕਤੀ ਉਨ੍ਹਾਂ ਨੂੰ ਧਮਕਾ ਰਿਹਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ | ਕਿਸਾਨ ਨੇ ਇਹ ਵੀ ਦਾਅਵਾ ਕੀਤਾ ਕਿ ਕਥਿਤ ਦੋਸ਼ੀਆਂ ਦੇ ਡਰ ਕਾਰਨ ਪਿੰਡ ਦੇ ਲੋਕ ਅਤੇ ਪੰਚਾਇਤ ਦੇ ਨੁਮਾਇੰਦੇ ਵੀ ਖੁੱਲ੍ਹ ਕੇ ਸਾਹਮਣੇ ਆਉਣ ਤੋਂ ਝਿਜਕਦੇ ਹਨ | ਤਰਲੋਚਨ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਜਾਵੇ | ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਉਹਨਾਂ ਦੇ ਜਾਨ ਮਾਲ ਦੀ ਰੱਖਿਆ ਕੀਤੀ ਜਾਵੇ | ਇਸ ਮਾਮਲੇ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਦੇ ਐੱਸਐੱਚਓ ਦਵਿੰਦਰ ਪਾਲ ਨੇ ਕਿਹਾ ਕਿ ਪੁਲਿਸ ਵੱਲੋਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪੁਲਿਸ ਆਪਣੇ ਅਧਿਕਾਰ ਖੇਤਰ ਵਿਚ ਆਉਂਦੀ ਪਹਿਲਾਂ ਹੀ ਧਾਰਾ 7/51 ਅਧੀਨ ਕਾਰਵਾਈ ਕਰ ਚੁੱਕੀ ਹੈ |
ਸ
ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅੰਗਹੀਣ ਤਰਲੋਚਨ ਸਿੰਘ ਇਨਸਾਫ਼ ਦੀ ਗੁਹਾਰ ਲਗਾਉਂਦਾ ਹੋਇਆ | ਤਸਵੀਰ ਲਾਡੀ ਸਟੂਡੀਓ
16-10-2026