ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਅਤਿ ਨਿੰਦਣਯੋਗ-ਅਨਸਾਰੀ
ਕਪੂਰਥਲਾ, 16 ਅਕਤੂਬਰ (ਵਿ. ਪ੍ਰ.)
ਕਪੂਰਥਲਾ, 16 ਅਕਤੂਬਰ (ਵਿ.ਪ੍ਰ.)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਕੋ ਸਰਕਲ ਕਪੂਰਥਲਾ ਵਲੋਂ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਗਈ ਹੈ | ਐਸੋਸੀਏਸ਼ਨ ਦੇ ਸਰਕਲ ਪ੍ਰਧਾਨ ਮੁਹੰਮਦ ਯੂਨਿਸ ਅਨਸਾਰੀ, ਸਰਕਲ ਸਕੱਤਰ ਪਿਆਰਾ ਸਿੰਘ ਚੰਦੀ, ਵਿੱਤ ਸਕੱਤਰ ਸਵਿੰਦਰ ਸਿੰਘ ਬੁਟਾਰੀ, ਸੀਨੀਅਰ ਮੀਤ ਪ੍ਰਧਾਨ ਜਗਮੋਹਨ ਸਿੰਘ ਤੇ ਹੋਰ ਅਹੁਦੇਦਾਰਾਂ ਨੇ ਸਾਂਝੇ ਬਿਆਨ ਰਾਹੀਂ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ ਉੱਚ-ਪੱਧਰੀ ਜਾਂਚ ਦੀ ਮੰਗ ਕੀਤੀ ਹੈ | ਆਗੂਆਂ ਨੇ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦਾ ਨਾਅਰਾ ਦੇ ਕੇ ਮੁਹਿੰਮ ਚਲਾਉਣ ਦੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਅਸਲੀਅਤ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਨੂੰ ਆਪਣੀਆਂ ਜਾਨਾਂ ਗਵਾਉਣੀਆਂ ਪੈ ਰਹੀਆਂ ਹਨ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੰਤੋਖ ਸਿੰਘ ਨਾਹਲ, ਹਿੰਦ ਭੂਸ਼ਨ, ਕਿਸ਼ਨ ਗੋਪਾਲ ਗੱਟੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ |