16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

‘ ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਡਡਵਿੰਡੀ ਦੀਆਂ ਕਬੱਡੀ ਟੀਮਾਂ ਜੇਤੂ ਪਿੰਡ ਵਾਸੀਆਂ ਵਲੋਂ ਜੇਤੂ ਖਿਡਾਰੀਆਂ ਦਾ ਸਨਮਾਨ

ਡਡਵਿੰਡੀ, 16 ਅਕਤੂਬਰ (ਦਿਲਬਾਗ ਸਿੰਘ ਝੰਡ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਕਪੂਰਥਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਪਿੰਡ ਡਡਵਿੰਡੀ ਦੀਆਂ ਵੱਖ-ਵੱਖ ਵਰਗਾਂ ਦੀਆਂ ਕਬੱਡੀ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਪਿੰਡ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ| ਇਸ ਸ਼ਾਨਦਾਰ ਪ੍ਰਾਪਤੀ ਦੀ ਖ਼ੁਸ਼ੀ ਵਿਚ ਪਿੰਡ ਵਾਸੀਆਂ ਵੱਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਡਡਵਿੰਡੀ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਤਰਰਾਸ਼ਟਰੀ ਕਬੱਡੀ ਕੋਚ ਸਤਨਾਮ ਸਿੰਘ ਨਾਮੀ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਪਿਛਲੇ ਦਿਨੀਂ ਕਪੂਰਥਲਾ ਵਿਖੇ ਕਰਵਾਏ ਗਏ ਸਨ | ਇਨ੍ਹਾਂ ਮੁਕਾਬਲਿਆਂ ਵਿਚ ਸਪੋਰਟਸ ਕਲੱਬ ਡਡਵਿੰਡੀ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿਚ ਜਿੱਤਾਂ ਦਰਜ ਕੀਤੀਆਂ | ਉਨ੍ਹਾਂ ਦੱਸਿਆ ਕਿ ਅੰਡਰ-21 ਸਾਲ ਉਮਰ ਵਰਗ ਦੇ ਲੜਕਿਆਂ ਅਤੇ ਲੜਕੀਆਂ ਦੀਆਂ ਨੈਸ਼ਨਲ ਸਟਾਈਲ ਕਬੱਡੀ ਟੀਮਾਂ ਨੇ ਆਪੋ-ਆਪਣੇ ਵਰਗਾਂ ਵਿਚ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਅੰਡਰ-17 ਸਾਲ ਉਮਰ ਵਰਗ ਦੇ ਲੜਕਿਆਂ ਦੀ ਪੰਜਾਬ ਸਟਾਈਲ ਕਬੱਡੀ ਟੀਮ ਨੇ ਵੀ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਪਿੰਡ ਲਈ ਮਾਣ ਵਾਲੀ ਪ੍ਰਾਪਤੀ ਕੀਤੀ ਹੈ | ਕੋਚ ਸਤਨਾਮ ਸਿੰਘ ਨਾਮੀ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਨੇ ਇਸ ਤੋਂ ਪਹਿਲਾਂ ਬਲਾਕ ਪੱਧਰੀ ਮੁਕਾਬਲਿਆਂ ਵਿਚ ਵੀ ਪਹਿਲੇ ਸਥਾਨ ਹਾਸਲ ਕੀਤੇ ਸਨ | ਉਨ੍ਹਾਂ ਦੱਸਿਆ ਕਿ ਹੁਣ ਇਨ੍ਹਾਂ ਟੀਮਾਂ ਵੱਲੋਂ ਸੂਬਾ ਪੱਧਰੀ ਮੁਕਾਬਲਿਆਂ ਵਿਚ ਭਾਗ ਲਿਆ ਜਾਵੇਗਾ, ਜਿਸ ਲਈ ਖਿਡਾਰੀ ਪੂਰੀ ਤਿਆਰੀ ਅਤੇ ਉਤਸ਼ਾਹ ਨਾਲ ਮੈਦਾਨ ਵਿਚ ਉੱਤਰਨਗੇ | ਗੁਰੂ ਗੋਬਿੰਦ ਸਿੰਘ ਸਟੇਡੀਅਮ ਡਡਵਿੰਡੀ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਰਾਇਲ ਸਪੋਰਟਸ ਕਲੱਬ ਵੱਲੋਂ ਅੰਤਰਰਾਸ਼ਟਰੀ ਸਾਬਕਾ ਕਬੱਡੀ ਖਿਡਾਰੀ ਰਣਧੀਰ ਸਿੰਘ ਧੀਰਾ, ਅੰਤਰਰਾਸ਼ਟਰੀ ਸਾਬਕਾ ਕਬੱਡੀ ਖਿਡਾਰੀ ਬਲਕਾਰ ਸਿੰਘ ਹਰਨਾਮਪੁਰ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਮੁਖ਼ਤਿਆਰ ਸਿੰਘ ਸੋਢੀ, ਸੀਨੀਅਰ ਸੁਪਰਡੈਂਟ ਕੁਲਜੀਤ ਸਿੰਘ, ਕਬੱਡੀ ਕੋਚ ਸਤਨਾਮ ਸਿੰਘ ਨਾਮੀ, ਬਲਦੇਵ ਸਿੰਘ ਟੀਟਾ, ਸੁਖਵਿੰਦਰ ਸਿੰਘ ਸ਼ਿੰਦਾ, ਸਾਬਕਾ ਇੰਸਪੈਕਟਰ ਰੌਸ਼ਨ ਲਾਲ, ਜੋਬਨਪ੍ਰੀਤ ਸਿੰਘ ਲੀਡਰ, ਸਰਪੰਚ ਗੁਰਪ੍ਰੀਤ ਸਿੰਘ ਮੋਠਾਂਵਾਲ, ਸੁਖਜਿੰਦਰ ਸਿੰਘ ਸੋਨੂੰ ਅਤੇ ਸਿਮਰਨਜੀਤ ਸਿੰਘ ਜੇਤੂ ਟੀਮਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਆਸ ਪ੍ਰਗਟਾਈ ਕਿ ਇਹ ਖਿਡਾਰੀ ਸੂਬਾ ਪੱਧਰੀ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਿੰਡ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੇ |

Ad Position 21
No active advertisement
ਅਜੀਤ ਡੈਸਕ 17-10-2026

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀ ਟੀਮ ਨੇ ਕਬਜ਼ੇ ਹਟਵਾਏ ਪਰਵਿੰਦਰ ਸਿੰਘ ਝੋਟੇ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ-ਹਰਕਮਲ ਵਿਰਕ ਅਗਲੀ ਖ਼ਬਰ ਸ਼ਮਸ਼ਾਨ ਭੂਮੀ ਸੁਧਾਰ ਕਮੇਟੀ ਸ਼ੇਖੂਪੁਰ ਨੂੰ 51 ਹਜ਼ਾਰ ਰੁਪਏ ਸੇਵਾ ਲਈ ਕੀਤੇ ਭੇਟ
Ad Position 24