18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਡੱਲੇਵਾਲ ਗਰੁੱਪ) ਦੀ ਮੀਟਿੰਗ

ਭੁਲੱਥ, 17 ਅਕਤੂਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਡੱਲੇਵਾਲ ਗਰੁੱਪ ਵਲੋਂ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਦੌਰਾਨ ਕਿਸਾਨੀ ਨਾਲ ਸੰਬੰਧਿਤ ਵੱਖ-ਵੱਖ ਅਹਿਮ ਮੁੱਦਿਆਂ, ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ, ਝੋਨੇ ਦੀ ਖ਼ਰੀਦ ਅਤੇ ਮੰਡੀਆਂ ’ਚ ਫ਼ਸਲ ਵੇਚਣ ਸਮੇਂ ਆਉਣ ਵਾਲੀਆਂ ਸਮੱਸਿਆਵਾਂ ਸਮੇਤ ਹੋਰ ਕਿਸਾਨੀ ਮਸਲਿਆਂ ’ਤੇ ਚਰਚਾ ਕੀਤੀ ਗਈ | ਇਸ ਮੌਕੇ ਪ੍ਰਧਾਨ ਸਰਬਜੀਤ ਸਿੰਘ ਅਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ’ਚ ਵੇਚਣ ਸਮੇਂ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ, ਖ਼ਰੀਦ ਪ੍ਰਕਿਰਿਆ ਜਾਂ ਕਿਸੇ ਹੋਰ ਸਬੰਧਿਤ ਮਾਮਲੇ ਵਿਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਜਥੇਬੰਦੀ ਦੇ ਆਗੂਆਂ ਨਾਲ ਸੰਪਰਕ ਕਰਨ | ਇਸ ਮੌਕੇ ਮੁਖ਼ਤਿਆਰ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਖਜਿੰਦਰ ਸਿੰਘ ਕੈਸ਼ੀਅਰ, ਠੇਕੇਦਾਰ ਸੁਖਵਿੰਦਰ ਸਿੰਘ ਸ਼ੇਰ ਸਿੰਘ ਵਾਲਾ, ਸਤਪਾਲ ਮੰਡ ਬਲਾਕ ਪ੍ਰਧਾਨ, ਗੁਰਸੇਵਕ ਸਿੰਘ ਮੀਤ ਪ੍ਰਧਾਨ, ਸੁਖਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਪਰਮਜੀਤ ਸਿੰਘ ਪੰਡੋਰੀ, ਜਸਵਿੰਦਰ ਸਿੰਘ, ਰਮਨਦੀਪ ਸਿੰਘ ਇਕਾਈ ਪ੍ਰਧਾਨ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 18-10-2026

Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਅਧਿਕਾਰੀ ਰੋਜ਼ਾਨਾ ਖੇਤਾਂ ਦੀ ਜਾਂਚ ਕਰਨ-ਐਸ.ਡੀ.ਐਮ. ਜਸਜੀਤ ਸਿੰਘ ਅਗਲੀ ਖ਼ਬਰ ਸੋਮ ਪ੍ਰਕਾਸ਼ ਵਲੋਂ ਭਾਜਪਾ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਨਵੇਂ ਅਹੁਦੇਦਾਰਾਂ ਨੂੰ ਦਿੱਤੀ ਵਧਾਈ, 2027 ਦੀਆਂ ਵ...
Ad Position 24