18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਲਾਵਾਰਸ ਕੁੱਤੇ ਦੇ ਹਮਲੇ ਕਾਰਨ ਨੌਜਵਾਨ ਜ਼ਖ਼ਮੀ

ਕਪੂਰਥਲਾ, 17 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਸ਼ੇਰਗੜ੍ਹ ਵਿਖੇ ਇਕ ਨੌਜਵਾਨ ਨੂੰ ਲਾਵਾਰਸ ਕੁੱਤੇ ਨੇ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ | ਜਿਸ ਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਲਿਆਂਦਾ ਗਿਆ | ਜੇਰੇ ਇਲਾਜ ਗੁਰਸ਼ਬਦ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਮੁਹੱਲਾ ਸ਼ੇਰਗੜ੍ਹ ਨੇ ਦੱਸਿਆ ਕਿ ਉਹ ਆਪਣੇ ਘਰੋਂ ਬਾਹਰ ਘਰੇਲੂ ਸਮਾਨ ਲੈਣ ਜਾਣ ਲਈ ਨਿਕਲਿਆ ਤਾਂ ਗਲੀ ਵਿਚ ਹੀ ਇਕ ਲਾਵਾਰਸ ਕੁੱਤੇ ਨੇ ਉਸ ‘ਤੇ ਹਮਲਾ ਕਰਕੇ ਉਸਦੀ ਬਾਂਹ ’ਤੇ ਕੱਟ ਲਿਆ | ਜਿਸਦਾ ਇਲਾਜ ਡਿਊਟੀ ਡਾ. ਕਰਨਪ੍ਰੀਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ | ਜ਼ਖਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਸ ਕੁੱਤੇ ਨੇ ਪਹਿਲਾਂ ਵੀ ਮੁਹੱਲੇ ਵਿਚ ਵੱਖ-ਵੱਖ ਲੋਕਾਂ ਨੂੰ ਜ਼ਖਮੀ ਕੀਤਾ ਹੈ, ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਲਾਵਾਰਸ ਕੁੱਤੇ ਨੂੰ ਕਾਬੂ ਕਰਕੇ ਡੌਗ ਸ਼ੈਲਟਰ ਵਿਚ ਭੇਜਿਆ ਜਾਵੇ ਤਾਂ ਜੋ ਕਿਸੇ ਹੋਰ ਦਾ ਨੁਕਸਾਨ ਨਾ ਹੋ ਸਕੇ |

Ad Position 21
No active advertisement
ਕੁੱਤੇ ਦੇ ਹਮਲੇ ਕਾਰਨ ਜ਼ਖਮੀ ਹੋਇਆ ਨੌਜਵਾਨ | ਤਸਵੀਰ : ਤਿਲਕਰਾਜ 18-10-2026
ਕਪੂਰਥਲਾ, 17 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਸ਼ੇਰਗੜ੍ਹ ਵਿਖੇ ਇਕ ਨੌਜਵਾਨ ਨੂੰ ਲਾਵਾਰਸ ਕੁੱਤੇ ਨੇ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ | ਜਿਸ ਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਲਿਆਂਦਾ ਗਿਆ | ਜੇਰੇ ਇਲਾਜ ਗੁਰਸ਼ਬਦ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਮੁਹੱਲਾ ਸ਼ੇਰਗੜ੍ਹ ਨੇ ਦੱਸਿਆ ਕਿ ਉਹ ਆਪਣੇ ਘਰੋਂ ਬਾਹਰ ਘਰੇਲੂ ਸਮਾਨ ਲੈਣ ਜਾਣ ਲਈ ਨਿਕਲਿਆ ਤਾਂ ਗਲੀ ਵਿਚ ਹੀ ਇਕ ਲਾਵਾਰਸ ਕੁੱਤੇ ਨੇ ਉਸ ‘ਤੇ ਹਮਲਾ ਕਰਕੇ ਉਸਦੀ ਬਾਂਹ ’ਤੇ ਕੱਟ ਲਿਆ | ਜਿਸਦਾ ਇਲਾਜ ਡਿਊਟੀ ਡਾ. ਕਰਨਪ੍ਰੀਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ | ਜ਼ਖਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਸ ਕੁੱਤੇ ਨੇ ਪਹਿਲਾਂ ਵੀ ਮੁਹੱਲੇ ਵਿਚ ਵੱਖ-ਵੱਖ ਲੋਕਾਂ ਨੂੰ ਜ਼ਖਮੀ ਕੀਤਾ ਹੈ, ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਲਾਵਾਰਸ ਕੁੱਤੇ ਨੂੰ ਕਾਬੂ ਕਰਕੇ ਡੌਗ ਸ਼ੈਲਟਰ ਵਿਚ ਭੇਜਿਆ ਜਾਵੇ ਤਾਂ ਜੋ ਕਿਸੇ ਹੋਰ ਦਾ ਨੁਕਸਾਨ ਨਾ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਪੇ੍ਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਕਰਵਾਈ ਗਈ ਇਨ ਹਾਊਸ ਪਿਕਨਿਕ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਦਾ ਆਨੰ... ਅਗਲੀ ਖ਼ਬਰ ਹਰੇਕ ਵਿਅਕਤੀ ਨੂੰ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ-ਡਾ. ਰਜੇਸ਼ ਗਰੋਵਰ
Ad Position 24