18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅਭਿਰਾਜਪਾਲ ਸਿੰਘ ਨੇ ਕਰਾਟੇ ’ਚ ਰਾਜ ਪੱਧਰ ’ਤੇ ਹਾਸਿਲ ਕੀਤਾ ਤੀਜਾ ਸਥਾਨ

ਸੁਲਤਾਨਪੁਰ ਲੋਧੀ, 17 ਅਕਤੂਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਕਾਲਜ ਦੇ ਬੀ. ਏ.

Ad Position 21
No active advertisement
ਅਜੀਤ ਡੈਸਕ 18-10-2026
ਸੁਲਤਾਨਪੁਰ ਲੋਧੀ, 17 ਅਕਤੂਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਕਾਲਜ ਦੇ ਬੀ.ਏ. ਭਾਗ ਤੀਜਾ ਦੇ ਵਿਦਿਆਰਥੀ ਅਭਿਰਾਜਪਾਲ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪਿ੍ੰਸੀਪਲ ਜਸਬੀਰ ਕੌਰ ਨੇ ਕਿਹਾ ਕਿ ਵਿਦਿਆਰਥੀ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਕਾਲਜ ਵਿਚ ਖ਼ੁਸ਼ੀ ਦੀ ਲਹਿਰ ਹੈ | ਉਸ ਦੀ ਇਹ ਸਫ਼ਲਤਾ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ | ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਹੈ ਅਤੇ ਉਨ੍ਹਾਂ ਨੂੰ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕਰਦੀ ਹੈ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਪ੍ਰਬੰਧਕ ਕਮੇਟੀ ਦੇ ਸਕੱਤਰ ਅਤੇ ਮੈਂਬਰ ਐੱਸ.ਜੀ.ਪੀ.ਸੀ. ਬੀਬੀ ਗੁਰਪ੍ਰੀਤ ਕੌਰ, ਕਾਲਜ ਦੇ ਡਾਇਰੈਕਟਰ ਇੰਜ.ਨਿਮਰਤਾ ਕੌਰ ਅਤੇ ਇੰਜ. ਹਰਨਿਆਮਤ ਕੌਰ ਨੇ ਜੇਤੂ ਵਿਦਿਆਰਥੀ, ਉਸ ਦੇ ਮਾਪਿਆਂ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਹਰਜਾਪ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ | ਇਸ ਦੌਰਾਨ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀ ਨੂੰ ਉਸ ਦੀ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿਚ ਹੋਰ ਵੀ ਉੱਚੀਆਂ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਕਾਲਜ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀ ਦੀ ਇਸ ਪ੍ਰਾਪਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਖੈੜਾ ਬ੍ਰਦਰਜ਼ ਵਲੋਂ ਖੈੜਾ ਦੋਨਾ ਵਿਚ 59ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਅੱਜ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
Ad Position 24