18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ’ਚ ਕਰਵਾਏ ਗਏ ਅੰਤਰ ਵਿਭਾਗੀ ਵਾਲੀਬਾਲ ਦੇ ਮੁਕਾਬਲੇ ਬੀ.ਬੀ.ਏ. ਦੀ ਟੀਮ ਨੇ ਡਿਪਲੋਮਾ ਬੀ.ਟੈੱਕ ਦੀ ਟੀਮ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਿਲ ਕੀਤਾ

ਕਪੂਰਥਲਾ, 17 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਅੰਤਰ ਵਿਭਾਗੀ ਵਾਲੀਬਾਲ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਕਾਲਜ ਦੇ ਖੇਡ ਵਿਭਾਗ ਨਾਲ ਸਬੰਧਿਤ ਅਧਿਆਪਕਾਂ ਨੇ ਮਹਿਮਾਨਾਂ ਦਾ ਸਵਾਗਤ ਕੀਤਾ | ਵਾਲੀਬਾਲ ਦੇ ਮੈਚ ਵਿਚ ਬੀ.

Ad Position 21
No active advertisement
ਵਿਦਿਆਰਥਣ ਤਰੁਨਪ੍ਰੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਦੇ ਡਾਇਰੈਕਟਰ ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ | ਤਸਵੀਰ ਵਿਚ ਅਕਾਦਮਿਕ ਇੰਚਾਰਜ ਰਮਨਦੀਪ ਸਿੰਘ | ਅਜੀਤ ਤਸਵੀਰ 18-10-2026
ਕਪੂਰਥਲਾ, 17 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਅੰਤਰ ਵਿਭਾਗੀ ਵਾਲੀਬਾਲ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਕਾਲਜ ਦੇ ਖੇਡ ਵਿਭਾਗ ਨਾਲ ਸਬੰਧਿਤ ਅਧਿਆਪਕਾਂ ਨੇ ਮਹਿਮਾਨਾਂ ਦਾ ਸਵਾਗਤ ਕੀਤਾ | ਵਾਲੀਬਾਲ ਦੇ ਮੈਚ ਵਿਚ ਬੀ.ਸੀ.ਏ., ਬੀ.ਬੀ.ਏ., ਬੀ.ਕਾਮ ਐਮ.ਐਲ.ਐਸ., ਡਿਪਲੋਮਾ ਬੀ.ਟੈੱਕ ਦੀਆਂ ਟੀਮਾਂ ਨੇ ਭਾਗ ਲਿਆ | ਵਾਲੀਬਾਲ ਦਾ ਫਾਈਨਲ ਮੁਕਾਬਲਾ ਬੀ.ਬੀ.ਏ. ਤੇ ਬੀ.ਟੈੱਕ ਡਿਪਲੋਮਾ ਦੀਆਂ ਟੀਮਾਂ ਦਰਮਿਆਨ ਹੋਇਆ | ਇਸ ਮੈਚ ਵਿਚ ਬੀ.ਬੀ.ਏ. ਦੀ ਟੀਮ ਨੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ, ਜਦਕਿ ਡਿਪਲੋਮਾ ਬੀ.ਟੈੱਕ ਦੀ ਟੀਮ ਦੂਜੇ ਸਥਾਨ ‘ਤੇ ਰਹੀ | ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਜੇਤੂ ਤੇ ਉਪ ਜੇਤੂ ਟੀਮਾਂ ਨੂੰ ਟਰਾਫ਼ੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਖੇਡਾਂ ਨਾ ਕੇਵਲ ਸਾਨੂੰ ਸਰੀਰਕ ਤੌਰ ‘ਤੇ ਤੰਦਰੁਸਤ ਰੱਖਦੀਆਂ ਹਨ, ਸਗੋਂ ਵਿਦਿਆਰਥੀਆਂ ਵਿਚ ਧੀਰਜ ਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਵੀ ਵਿਕਸਿਤ ਕਰਦੀਆਂ ਹਨ | ਉਨ੍ਹਾਂ ਕਾਲਜ ਦੇ ਸਪੋਰਟਸ ਅਫ਼ਸਰ ਰਣਜੀਤ ਸਿੰਘ ਤੇ ਹੋਰ ਸਟਾਫ਼ ਮੈਂਬਰਾਂ ਵਲੋਂ ਅੰਤਰ ਵਿਭਾਗੀ ਵਾਲੀਬਾਲ ਮੈਚ ਨੂੰ ਸਫ਼ਲ ਬਣਾਉਣ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਕੁੜੀਆਂ ਪ੍ਰਤੀ ਸਮਾਜ ਦੀ ਪੁਰਾਣੀ ਅਤੇ ਨਵੀਂ ਸੋਚ ਦੇ ਟਕਰਾਅ ਦੀ ਕਹਾਣੀ ਹੈ ਫ਼ਿਲਮ ‘ਥਾਪੀ’ ਸੁਪਨੇ ਪੂਰੇ ਕਰਨ ਲਈ ਲਗਾਤਾਰ... ਅਗਲੀ ਖ਼ਬਰ ‘ਆਪ’ ਹਾਈਕਮਾਨ ਵਲੋਂ ਉੱਘੇ ਕਾਰੋਬਾਰੀ ਦਵਿੰਦਰਪਾਲ ਸਿੰਘ ਰੰਗਾ ਕਪੂਰਥਲਾ ਹਲਕੇ ਦੇ ਇੰਚਾਰਜ ਨਿਯੁਕਤ
Ad Position 24