19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਰੇਲਵੇ ਰੋਡ ’ਤੇ ਚੋਰਾਂ ਨੇ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 1.70 ਲੱਖ ਰੁਪਏ ਦੀ ਨਕਦੀ ਚੋਰੀ

ਫਗਵਾੜਾ, 18 ਅਕਤੂਬਰ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਚੋਰਾਂ ਵੱਲੋਂ ਬੇਖ਼ੌਫ਼ ਹੋ ਕੇ ਦੁਕਾਨਾਂ ਨੂੰ ਨਿਸ਼ਾਨਾ ਬਣਾਏ ਜਾਣ ਕਾਰਨ ਦੁਕਾਨਦਾਰਾਂ ਵਿਚ ਚਿੰਤਾ ਦਾ ਮਾਹੌਲ ਹੈ ਪਰ ਪੁਲਿਸ ਚੋਰਾਂ ਨੂੰ ਕਾਬੂ ਕਰਨ ‘ਚ ਪੂਰੀ ਤਰ੍ਹਾਂ ਅਸਫਲ ਨਜ਼ਰ ਆ ਰਹੀ ਹੈ ਜਿਸ ਦਾ ਸੰਤਾਪ ਦੁਕਾਨਦਾਰ ਤੇ ਸ਼ਹਿਰ ਵਾਸੀ ਭੋਗ ਰਹੇ ਹਨ | ਇੱਥੋਂ ਦੇ ਰੇਲਵੇ ਰੋਡ ਵਿਖੇ ਚੋਰਾਂ ਨੇ ਬੀਤੀ ਰਾਤ ਤਿੰਨ ਦੁਕਾਨਾਂ ‘ਚ ਚੋਰੀ ਦੀ ਕੋਸ਼ਿਸ਼ ਕੀਤੀ | ਇਸ ਦੌਰਾਨ ਇੱਕ ਦੁਕਾਨ ਦੀ ਛੱਤ ਪਾੜ ਕੇ ਅੰਦਰ ਦਾਖ਼ਲ ਹੋਏ ਚੋਰ ਕਰੀਬ 1. 70 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ, ਜਦਕਿ ਦੋ ਹੋਰ ਦੁਕਾਨਾਂ ਦੇ ਜਿੰਦਰੇ ਤੋੜੇ ਗਏ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਗੁਰਦੀਪ ਸਿੰਘ (ਪਰਮਾਰ ਇੰਜੀਨੀਅਰਿੰਗ ਕੰਪਨੀ) ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਆਪਣੀ ਦੁਕਾਨ ‘ਤੇ ਪਹੁੰਚੇ ਤਾਂ ਚੋਰੀ ਦੀ ਵਾਰਦਾਤ ਦਾ ਪਤਾ ਲੱਗਾ | ਉਨ੍ਹਾਂ ਦੱਸਿਆ ਕਿ ਚੋਰ ਦੁਕਾਨ ਦੀ ਛੱਤ ਪਾੜ ਕੇ ਅੰਦਰ ਦਾਖ਼ਲ ਹੋਏ ਤੇ ਉੱਥੇ ਪਈ ਕਰੀਬ 1.

Ad Position 21
No active advertisement
ਅਜੀਤ ਡੈਸਕ 19-10-2026
ਫਗਵਾੜਾ, 18 ਅਕਤੂਬਰ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਚੋਰਾਂ ਵੱਲੋਂ ਬੇਖ਼ੌਫ਼ ਹੋ ਕੇ ਦੁਕਾਨਾਂ ਨੂੰ ਨਿਸ਼ਾਨਾ ਬਣਾਏ ਜਾਣ ਕਾਰਨ ਦੁਕਾਨਦਾਰਾਂ ਵਿਚ ਚਿੰਤਾ ਦਾ ਮਾਹੌਲ ਹੈ ਪਰ ਪੁਲਿਸ ਚੋਰਾਂ ਨੂੰ ਕਾਬੂ ਕਰਨ ‘ਚ ਪੂਰੀ ਤਰ੍ਹਾਂ ਅਸਫਲ ਨਜ਼ਰ ਆ ਰਹੀ ਹੈ ਜਿਸ ਦਾ ਸੰਤਾਪ ਦੁਕਾਨਦਾਰ ਤੇ ਸ਼ਹਿਰ ਵਾਸੀ ਭੋਗ ਰਹੇ ਹਨ | ਇੱਥੋਂ ਦੇ ਰੇਲਵੇ ਰੋਡ ਵਿਖੇ ਚੋਰਾਂ ਨੇ ਬੀਤੀ ਰਾਤ ਤਿੰਨ ਦੁਕਾਨਾਂ ‘ਚ ਚੋਰੀ ਦੀ ਕੋਸ਼ਿਸ਼ ਕੀਤੀ | ਇਸ ਦੌਰਾਨ ਇੱਕ ਦੁਕਾਨ ਦੀ ਛੱਤ ਪਾੜ ਕੇ ਅੰਦਰ ਦਾਖ਼ਲ ਹੋਏ ਚੋਰ ਕਰੀਬ 1.70 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ, ਜਦਕਿ ਦੋ ਹੋਰ ਦੁਕਾਨਾਂ ਦੇ ਜਿੰਦਰੇ ਤੋੜੇ ਗਏ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਗੁਰਦੀਪ ਸਿੰਘ (ਪਰਮਾਰ ਇੰਜੀਨੀਅਰਿੰਗ ਕੰਪਨੀ) ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਆਪਣੀ ਦੁਕਾਨ ‘ਤੇ ਪਹੁੰਚੇ ਤਾਂ ਚੋਰੀ ਦੀ ਵਾਰਦਾਤ ਦਾ ਪਤਾ ਲੱਗਾ | ਉਨ੍ਹਾਂ ਦੱਸਿਆ ਕਿ ਚੋਰ ਦੁਕਾਨ ਦੀ ਛੱਤ ਪਾੜ ਕੇ ਅੰਦਰ ਦਾਖ਼ਲ ਹੋਏ ਤੇ ਉੱਥੇ ਪਈ ਕਰੀਬ 1.70 ਲੱਖ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਉਹ ਇੰਜਨ ਪਾਰਟਸ ਦਾ ਕੰਮ ਕਰਦੇ ਹਨ | ਇਸੇ ਤਰ੍ਹਾਂ ਦੁਕਾਨਦਾਰ ਮੁਕੇਸ਼ ਸ਼ਰਮਾ (ਸ਼ਰਮਾ ਫਾਸਟ ਫੂਡ) ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਦੇ ਜਿੰਦਰੇ ਵੀ ਤੋੜੇ ਗਏ ਹਨ | ਇਸ ਤੋਂ ਇਲਾਵਾ ਆਨੰਦ ਇਲੈਕਟੋ੍ਰਨਿਕਸ ਨੂੰ ਵੀ ਚੋਰਾਂ ਨੇ ਨਿਸ਼ਾਨਾ ਬਣਾਇਆ | ਹਾਲਾਂਕਿ, ਇਸ ਦੁਕਾਨ ਵਿਚੋਂ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ | ਵਾਰਦਾਤ ਦੌਰਾਨ ਸੀ.ਸੀ.ਟੀ.ਵੀ. ਕੈਮਰੇ ਤੋੜ ਕੇ ਨਾਲ ਲੈ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ | ਦੁਕਾਨਦਾਰਾਂ ਨੇ ਦੱਸਿਆ ਕਿ ਘਟਨਾ ਸਬੰਧੀ ਫਗਵਾੜਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਕਾਰੋਬਾਰੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਹੇ ਹਨ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਰਾਤ ਸਮੇਂ ਗਸ਼ਤ ਵਧਾਈ ਜਾਵੇ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਜਲਦ ਕਾਬੂ ਕੀਤਾ ਜਾਵੇ | ਪੁਲਿਸ ਦੇ ਦੇਰੀ ਨਾਲ ਪੁੱਜਣ ‘ਤੇ ਦੁਕਾਨਦਾਰਾਂ ‘ਚ ਰੋਸ : ਚੋਰੀ ਦੀ ਘਟਨਾ ਦੀ ਸੂਚਨਾ ਸਿਟੀ ਪੁਲਿਸ ਨੂੰ ਦੇਣ ਦੇ ਬਾਵਜੂਦ ਕਈ ਘੰਟਿਆਂ ਤੱਕ ਪੁਲਿਸ ਦੇ ਮੌਕੇ ‘ਤੇ ਨਾ ਪੁੱਜਣ ਕਾਰਨ ਦੁਕਾਨਦਾਰਾਂ ‘ਚ ਰੋਸ ਪਾਇਆ ਜਾ ਰਿਹਾ ਹੈ | ਦੁਕਾਨਦਾਰਾਂ ਨੇ ਕਿਹਾ ਕਿ ਇੱਕ ਪਾਸੇ ਉਹ ਚੋਰੀ ਦੀ ਵਾਰਦਾਤ ਕਾਰਨ ਪ੍ਰੇਸ਼ਾਨ ਹਨ, ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ‘ਚ ਵੀ ਦੇਰੀ ਹੋ ਰਹੀ ਹੈ | ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਸ਼ਹਿਰ ਵਿਚ ਵਧ ਰਹੀਆਂ ਚੋਰੀ ਦੀਆਂ ਵਾਰਦਾਤਾਂ ‘ਤੇ ਕਾਬੂ ਪਾਉਣ ਲਈ ਠੋਸ ਕਦਮ ਚੁੱਕੇ ਜਾਣ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਕੁੱਟਮਾਰ ਕਰਨ ਸੰਬੰਧੀ ਦੋ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਫਗਵਾੜਾ ਹਲਕੇ ’ਚ ਨਕਲੀ ਮਠਿਆਈਆਂ ਦੀ ਭਰਮਾਰ ਫੂਡ ਸੇਫ਼ਟੀ ਅਧਿਕਾਰੀ ਖਾਨਾਪੂਰਤੀ ਤੱਕ ਸੀਮਤ
Ad Position 24