19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਿੰਡ ਤਲਵੰਡੀ ਕੂਕਾ ਦੀ ਪੰਚਾਇਤ ਵਲੋਂ ਨਸ਼ੀਲੇ ਪਦਾਰਥਾਂ ਦੀ ਵਿਕਰੀ ’ਤੇ ਪੂਰਨ ਪਾਬੰਦੀ

ਨਡਾਲਾ, 18 ਅਕਤੂਬਰ (ਰਘਬਿੰਦਰ ਸਿੰਘ)-ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਦੇ ਮਕਸਦ ਨਾਲ ਪਿੰਡ ਤਲਵੰਡੀ ਕੂਕਾ ਦੀ ਗ੍ਰਾਮ ਪੰਚਾਇਤ ਵੱਲੋਂ ਇਕ ਅਹਿਮ ਫ਼ੈਸਲਾ ਲੈਂਦਿਆਂ ਪਿੰਡ ਦੀਆਂ ਦੁਕਾਨਾਂ ‘ਤੇ ਨਸ਼ੀਲੇ ਪਦਾਰਥਾਂ ਦੀ ਵਿੱਕਰੀ ‘ਤੇ ਪੂਰਨ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਸਰਪੰਚ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਵੱਲੋਂ ਪਿੰਡ ਦਾ ਆਮ ਇਜਲਾਸ ਬੁਲਾਇਆ ਗਿਆ, ਜਿਸ ਵਿਚ ਪੰਚਾਇਤ ਮੈਂਬਰਾਂ, ਪਿੰਡ ਦੇ ਮੋਹਤਬਰ ਵਿਅਕਤੀਆਂ ਅਤੇ ਦੁਕਾਨਦਾਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਬੱਚਿਆਂ ਅਤੇ ਨੌਜਵਾਨਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਭੰਗ ਤੋਂ ਤਿਆਰ ਕੀਤੇ ਜਾਂਦੇ ਨਸ਼ੀਲੇ ਪਦਾਰਥਾਂ, ਜਿਨ੍ਹਾਂ ਨੂੰ ਆਮ ਬੋਲਚਾਲ ਵਿਚ ‘ਭੰਬੋਲੇ’ ਕਿਹਾ ਜਾਂਦਾ ਹੈ, ਭੰਗ ਦੀਆਂ ਟਿੱਕੀਆਂ ਤੇ ਨਸ਼ੀਲੇ ਪਦਾਰਥ ਮਿਲਾ ਕੇ ਵੇਚੇ ਜਾਣ ਵਾਲੇ ਕੋਲਡ ਡਰਿੰਕ ਸਮੇਤ ਹੋਰ ਨਸ਼ੀਲੀਆਂ ਵਸਤਾਂ ਦੀ ਵਿੱਕਰੀ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ | ਉਨ੍ਹਾਂ ਕਿਹਾ ਕਿ ਅਜਿਹੇ ਨਸ਼ੀਲੇ ਪਦਾਰਥ ਬੱਚਿਆਂ ਅਤੇ ਨੌਜਵਾਨਾਂ ਦੀ ਸਰੀਰਕ ਤੇ ਮਾਨਸਿਕ ਸਿਹਤ ਲਈ ਗੰਭੀਰ ਖ਼ਤਰਾ ਬਣ ਸਕਦੇ ਹਨ | ਉਨ੍ਹਾਂ ਦੱਸਿਆ ਕਿ ਆਮ ਇਜਲਾਸ ਦੌਰਾਨ ਪਿੰਡ ਦੇ ਸਮੂਹ ਦੁਕਾਨਦਾਰਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਪੰਚਾਇਤ ਦੇ ਫ਼ੈਸਲੇ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ | ਇਸ ਮੌਕੇ ਦੁਕਾਨਦਾਰਾਂ ਨੇ ਹੱਥ ਖੜ੍ਹੇ ਕਰਕੇ ਸਰਬਸੰਮਤੀ ਨਾਲ ਪੰਚਾਇਤ ਦੇ ਫ਼ੈਸਲੇ ਦੀ ਹਮਾਇਤ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿਚ ਪਿੰਡ ਦੀ ਕਿਸੇ ਵੀ ਦੁਕਾਨ ‘ਤੇ ਨਸ਼ੀਲੇ ਪਦਾਰਥਾਂ ਦੀ ਵਿੱਕਰੀ ਨਹੀਂ ਕੀਤੀ ਜਾਵੇਗੀ | ਸਰਪੰਚ ਹਰਜਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਪੰਚਾਇਤ ਦਾ ਇਹ ਫ਼ੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ | ਜੇਕਰ ਕੋਈ ਦੁਕਾਨਦਾਰ ਇਸ ਫ਼ੈਸਲੇ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਥਾਣਾ ਬੇਗੋਵਾਲ ਵਿਖੇ ਸ਼ਿਕਾਇਤ ਦੇ ਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਵਾਈ ਜਾਵੇਗੀ | ਇਸ ਦੌਰਾਨ ਹਾਜ਼ਰ ਸਮੂਹ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਨੇ ਪੰਚਾਇਤ ਦੇ ਇਸ ਫ਼ੈਸਲੇ ਨੂੰ ਪ੍ਰਵਾਨ ਕਰਦਿਆਂ ਇਸ ਦੀ ਪਾਲਣਾ ਕਰਨ ਦਾ ਭਰੋਸਾ ਦਿੱਤਾ ਅਤੇ ਸਹਿਮਤੀ ਵਜੋਂ ਦਸਤਖ਼ਤ ਵੀ ਕੀਤੇ | ਅੰਤ ਵਿਚ ਸਰਪੰਚ ਤੇ ਸਮੂਹ ਪੰਚਾਇਤ ਮੈਂਬਰਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੰਚਾਇਤ ਦਾ ਸਹਿਯੋਗ ਕਰਨ ਤੇ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੁਚੇਤ ਰਹਿਣ |

Ad Position 21
No active advertisement
ਅਜੀਤ ਡੈਸਕ 19-10-2026

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਇੰਚਾਰਜ ਦਵਿੰਦਰ ਧੀਰ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫ਼ਾ ਕਿਹਾ-ਪਾਰਟੀ ਪ੍ਰਧਾਨ... ਅਗਲੀ ਖ਼ਬਰ ਪੈਸਿਆਂ ਦਾ ਲਾਲਚ ਦੇ ਕੇ ਨਬਾਲਗ ਬੱਚੇ ਨੂੰ ਨਸ਼ਿਆਂ ਵੱਲ ਧੱਕਣ ਦੇ ਮਾਮਲੇ ਸਬੰਧੀ ਹੋਈ ਕਾਰਵਾਈ ਨਬਾਲਗ ਸਮੇਤ ਤਿੰਨ ਵਿਰੁੱ...
Ad Position 24