19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਫੂਡ ਸੇਫ਼ਟੀ ਵਿਭਾਗ ਦੀ ਟੀਮ ਨੇ ਖਾਣ ਪੀਣ ਵਾਲੀਆਂ ਵਸਤੂਆਂ ਦੇ 72 ਸੈਂਪਲ ਭਰ ਕੇ ਜਾਂਚ ਲਈ ਭੇਜੇ

ਕਪੂਰਥਲਾ, 18 ਅਕਤੂਬਰ (ਸਡਾਨਾ)-ਤਿਉਹਾਰਾਂ ਦੇ ਮੱਦੇਨਜ਼ਰ ਮਿਲਾਵਟੀ ਖਾਦ ਪਦਾਰਥਾਂ ਦੀ ਵਿੱਕਰੀ ਵਿਰੁੱਧ ਕਾਰਵਾਈ ਕਰਦਿਆਂ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ‘ਤੇ ਛਾਪਾਮਾਰੀ ਕਰਕੇ 72 ਵਸਤੂਆਂ ਦੇ ਨਮੂਨੇ ਜਾਂਚ ਲਈ ਭਰੇ ਗਏ | ਇਨ੍ਹਾਂ ਸੈਂਪਲਾਂ ਵਿਚ ਜ਼ਿਆਦਾਤਰ ਨਮੂਨੇ ਦੁੱਧ ਤੋਂ ਬਣੇ ਪਦਾਰਥਾਂ, ਬੇਕਰੀ ਦੀਆਂ ਵਸਤੂਆਂ ਤੇ ਕਰਿਆਨੇ ਆਦਿ ਦਾ ਸਮਾਨ ਸ਼ਾਮਲ ਹੈ | ਜਿਨ੍ਹਾਂ ਨੂੰ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਖਰੜ ਵਿਖੇ ਭੇਜਿਆ ਗਿਆ ਹੈ | ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਇਸ ਜਾਂਚ ਮੁਹਿੰਮ ਦਾ ਮੁੱਖ ਉਦੇਸ਼ ਤਿਉਹਾਰਾਂ ਦੌਰਾਨ ਲੋਕਾਂ ਨੂੰ ਮਠਿਆਈਆਂ ਤੇ ਹੋਰ ਖਾਣ ਵਾਲੇ ਪਦਾਰਥਾਂ ਨੂੰ ਮਿਆਰੀ ਪੱਧਰ ‘ਤੇ ਮੁਹੱਈਆ ਕਰਵਾਉਣਾ ਹੈ | ਸਹਾਇਕ ਫੂਡ ਕਮਿਸ਼ਨਰ ਡਾ: ਹਰਜੋਤਪਾਲ ਸਿੰਘ, ਫੂਡ ਸੇਫ਼ਟੀ ਅਫ਼ਸਰਾਂ ਰਮਨ ਵਿਰਦੀ ਤੇ ਮਹਿਕ ਸੈਣੀ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਖਾਦ ਪਦਾਰਥ ਵੇਚਣ ਵਾਲੇ ਨਿਯਮਾਂ ਅਤੇ ਗੁਣਵੱਤਾ ਦੀ ਸਹੀ ਪਾਲਣਾ ਕਰਨ |

Ad Position 21
No active advertisement
ਅਜੀਤ ਡੈਸਕ 19-10-2026

Ad Position 22
No active advertisement
ਪਿਛਲੀ ਖ਼ਬਰ ਸਾਮਾਨ ਖ਼ਰੀਦਣ ਆਏ ਵਿਅਕਤੀ ਦਾ ਦਿਨ ਦਿਹਾੜੇ ਮੋਟਰਸਾਈਕਲ ਚੋਰੀ, ਪੁਲਿਸ ਨੂੰ ਸ਼ਿਕਾਇਤ ਦਰਜ ਅਗਲੀ ਖ਼ਬਰ ਭਾਜਪਾ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਇੰਚਾਰਜ ਦਵਿੰਦਰ ਧੀਰ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫ਼ਾ ਕਿਹਾ-ਪਾਰਟੀ ਪ੍ਰਧਾਨ...
Ad Position 24