ਸਕੂਲ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ-ਬੀਬੀ ਗੁਰਪ੍ਰੀਤ ਕੌਰ
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਚ ਹੋਈ ਮਾਪੇ ਅਧਿਆਪਕ ਮਿਲਣੀ
ਕਪੂਰਥਲਾ, 18 ਅਕਤੂਬਰ (ਵਿ. ਪ੍ਰ.)
ਕਪੂਰਥਲਾ, 18 ਅਕਤੂਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਜਿਸ ਵਿਚ ਸਕੂਲ ਦੇ ਸਟਾਫ਼ ਮੈਂਬਰਾਂ ਵਲੋਂ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਪਹਿਲੀ ਟਰਮ ਦੀ ਪ੍ਰੀਖਿਆ ਦੇ ਨਤੀਜੇ ਵਿਚ ਉਨ੍ਹਾਂ ਦੀ ਕਾਰਗੁਜ਼ਾਰੀ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਗਈ | ਅਧਿਆਪਕਾਂ ਨੇ ਬੱਚਿਆਂ ਦੀ ਪੜ੍ਹਾਈ ਵਿਚ ਹੋਰ ਸੁਧਾਰ ਲਿਆਉਣ ਲਈ ਕੁੱਝ ਸੁਝਾਅ ਵੀ ਦਿੱਤੇ | ਇਸੇ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਤ ੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ | ਉਨ੍ਹਾਂ ਮਾਪੇ ਅਧਿਆਪਕ ਮਿਲਣੀ ਵਿਚ ਬੱਚਿਆਂ ਦੇ ਮਾਪਿਆਂ ਵਲੋਂ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ |