18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਟਿੰਮੀ ਚਾਵਲਾ ਦੇ ਪੀੜਤ ਪਰਿਵਾਰ ਨੂੰ ਮਿਲੇ ਸਚਿਨ ਪਾਇਲਟ, ਚਾਰ ਸਾਲ ਬਾਅਦ ਵੀ ਇਨਸਾਫ ਨਾ ਮਿਲਣ ’ਤੇ ਪ੍ਰਗਟਾਈ ਚਿੰਤਾ!

ਨਕੋਦਰ, 18 ਅਕਤੂਬਰ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਨਕੋਦਰ ਦੇ ਕੱਪੜਾ ਵਪਾਰੀ ਟਿੰਮੀ ਚਾਵਲਾ, ਜਿਸ ਦਾ ਕਰੀਬ ਚਾਰ ਸਾਲ ਪਹਿਲਾਂ ਫਿਰੌਤੀ ਦੀ ਮੰਗ ਨਾਲ ਜੁੜੇ ਮਾਮਲੇ ਵਿੱਚ ਉਨ੍ਹਾਂ ਦੀ ਦੁਕਾਨ ਦੇ ਬਾਹਰ ਕਤਲ ਕਰ ਦਿੱਤਾ ਗਿਆ ਸੀ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਹਲਕਾ ਇੰਚਾਰਜ ਡਾ.

Ad Position 21
No active advertisement
ਪਿੰਡ ਤਲਵੰਡੀ ਕੂਕਾ ਦੀ ਪੰਚਾਇਤ ਵਲੋਂ ਨਸ਼ੀਲੇ ਪਦਾਰਥਾਂ ਦੀ ਵਿਕਰੀ ’ਤੇ ਪੂਰਨ ਪਾਬੰਦੀ 19-10-2026
ਨਕੋਦਰ, 18 ਅਕਤੂਬਰ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਨਕੋਦਰ ਦੇ ਕੱਪੜਾ ਵਪਾਰੀ ਟਿੰਮੀ ਚਾਵਲਾ, ਜਿਸ ਦਾ ਕਰੀਬ ਚਾਰ ਸਾਲ ਪਹਿਲਾਂ ਫਿਰੌਤੀ ਦੀ ਮੰਗ ਨਾਲ ਜੁੜੇ ਮਾਮਲੇ ਵਿੱਚ ਉਨ੍ਹਾਂ ਦੀ ਦੁਕਾਨ ਦੇ ਬਾਹਰ ਕਤਲ ਕਰ ਦਿੱਤਾ ਗਿਆ ਸੀ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਹਲਕਾ ਇੰਚਾਰਜ ਡਾ. ਨਵਜੋਤ ਸਿੰਘ ਦਹੀਆ ਅਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਮੇਤ ਹੋਰ ਕਾਂਗਰਸੀ ਆਗੂ ਮੌਜੂਦ ਸਨ। ਟਿੰਮੀ ਚਾਵਲਾ ਦੇ ਪਿਤਾ ਨੇ ਬੇਹੱਦ ਦੁਖੀ ਮਨ ਨਾਲ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਨੂੰ ਤਿੰਨ ਸਾਲ ਦਸ ਮਹੀਨੇ ਬੀਤ ਚੁੱਕੇ ਹਨ, ਪਰਿਵਾਰ ਅਜੇ ਵੀ ਅਦਾਲਤ ਵਿੱਚ ਇਨਸਾਫ਼ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਉਦੋਂ ਹੀ ਕੁਝ ਹੌਸਲਾ ਮਿਲ ਸਕਦਾ ਹੈ, ਜਦੋਂ ਕਾਤਲ ਸਾਹਮਣੇ ਆਉਣ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲੇ। ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ 35 ਸਾਲ ਦੀ ਉਮਰ ਦੇ ਨੌਜਵਾਨ ਦਾ ਕਤਲ ਹੋ ਗਿਆ ਅਤੇ ਕਰੀਬ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੇ ਬੱਚੇ ਇਸ ਦੁਨੀਆ ਤੋਂ ਚਲੇ ਗਏ ਹਨ, ਉਹ ਇਨਸਾਫ਼ ਦੀ ਉਮੀਦ ਵਿੱਚ ਬੈਠੇ ਹਨ, ਪਰ ਸਰਕਾਰ ਉਨ੍ਹਾਂ ਨੂੰ ਮੁੜ ਹੌਸਲੇ ਨਾਲ ਜ਼ਿੰਦਗੀ ਜਿਊਣ ਦਾ ਭਰੋਸਾ ਨਹੀਂ ਦੇ ਸਕੀ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫਿਰੌਤੀਆਂ ਦਾ ਦੌਰ ਚੱਲ ਰਿਹਾ ਹੈ। ਛੋਟੇ-ਛੋਟੇ ਦੁਕਾਨਦਾਰਾਂ ਤੱਕ ਨੂੰ ਫਿਰੌਤੀਆਂ ਲਈ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਡੀਜੀਪੀ ਵੱਲੋਂ ਪਿਛਲੇ ਦਿਨੀਂ 400 ਗੈਂਗਾਂ ਨਾਲ ਸਬੰਧਤ ਫਿਰੌਤੀ ਦੇ ਨੈੱਟਵਰਕ ਬਾਰੇ ਦਿੱਤੇ ਗਏ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅਸਫਲ ਕਰਾਰ ਦਿੱਤਾ ਅਤੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਰੋਕਣ ਵਿੱਚ ਵੀ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਟਿੰਮੀ ਚਾਵਲਾ ਇੱਕ ਹੋਣਹਾਰ ਨੌਜਵਾਨ ਸੀ। ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਕਰੀਬ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਜਾਂਚ ਕਿੱਥੇ ਤੱਕ ਪਹੁੰਚੀ ਹੈ, ਇਸ ਬਾਰੇ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਕੋਈ ਸਪੱਸ਼ਟ ਉਮੀਦ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਇਹ ਬੇਹੱਦ ਅਫ਼ਸੋਸਨਾਕ ਹੈ ਕਿ ਪਰਿਵਾਰ ਵੱਲੋਂ ਪੁਲਿਸ ਅਧਿਕਾਰੀਆਂ ਅਤੇ ਐੱਸਡੀਐੱਮ ਤੱਕ ਪਹੁੰਚ ਕਰਕੇ ਆਪਣੇ ਮਸਲਿਆਂ ਦੇ ਹੱਲ ਲਈ ਗੁਹਾਰ ਲਗਾਈ ਗਈ, ਪਰ ਉਨ੍ਹਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੇ ਹਾਲਾਤਾਂ ਵਿੱਚੋਂ ਕੱਢ ਕੇ ਸੂਬੇ ਨੂੰ ਮੁੜ ਖੁਸ਼ਹਾਲੀ ਵੱਲ ਲਿਜਾਣ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਪੰਜਾਬੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਹੈਪੀ ਸੰਧੂ ਪ੍ਰਧਾਨ ਟਰੱਕ ਯੂਨੀਅਨ ਪੰਜਾਬ, ਨਵਨੀਤ ਨੀਤਾ ਐਰੀ, ਸਾਬਕਾ ਨਗਰ ਕੌਂਸਲ ਪ੍ਰਧਾਨ, ਗੁਰਪ੍ਰੀਤ ਸਿੰਘ ਸੰਧੂ ਸਾਬਕਾ ਸੀਨੀਅਰ ਵਾਈਸ ਪ੍ਰਧਾਨ ਨਗਰ ਕੌਂਸਲ ਨਕੋਦਰ, ਮੁਖਤਿਆਰ ਸਿੰਘ ਹੇਅਰ ਸਰਪੰਚ, ਐਡਵੋਕੇਟ ਕੇ ਕੇ ਖੱਟਰ, ਗੁਰਸਿਮਰਨਪਾਲ ਸਿੰਘ ਚੌਧਰੀ, ਰਿੰਕੂ ਗਿੱਲ, ਕਿਰਨਦੀਪ ਧੀਰ , ਗੌਰਵ ਜੈਨ, ਸੁਖਜਿੰਦਰ ਸਿੰਘ ਮੁੱਧ, ਸਮੇਤ ਕਈ ਕਾਂਗਰਸੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਦੀ ਟੀਮ ਨੇ ਖਾਣ ਪੀਣ ਵਾਲੀਆਂ ਵਸਤੂਆਂ ਦੇ 72 ਸੈਂਪਲ ਭਰ ਕੇ ਜਾਂਚ ਲਈ ਭੇਜੇ ਸ਼ਾਹਕੋਟ ਦੇ ਪ੍ਰਾਚੀਨ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ
Ad Position 24