18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਜਿਹੇ ਸੈਮੀਨਾਰ ਨੌਜਵਾਨਾਂ ਨੂੰ ਕਾਨੂੰਨ ਪ੍ਰਣਾਲੀ ਬਾਰੇ ਜਾਗਰੂਕ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ-ਐਡਵੋਕੇਟ ਪਵਨ ਕਾਲੀਆ

ਕਪੂਰਥਲਾ, 18 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕਾਲਜ ਦੇ ਲੀਗਲ ਏਡ ਕਲੱਬ ਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ‘ਕਾਨੂੰਨੀ ਸਹਾਇਤਾ ਅਤੇ ਮਦਦ ਤੇ ਸੁਲਾਹ ਸਫ਼ਾਈ’ ਵਿਸ਼ੇ ‘ਤੇ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਐਡਵੋਕੇਟ ਪਵਨ ਕਾਲੀਆ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਦੇ ਹਰ ਵਰਗ ਤੱਕ ਨਿਆਂ ਦੀ ਪਹੁੰਚ ਯਕੀਨੀ ਬਣਾਉਣ ਵਿਚ ਕਾਨੂੰਨੀ ਸਹਾਇਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਅਥਾਰਿਟੀ ਵਲੋਂ ਯੋਗ ਵਿਅਕਤੀਆਂ ਤੇ ਖ਼ਾਸ ਕਰਕੇ ਸਮਾਜ ਦੇ ਕਮਜ਼ੋਰ ਤੇ ਵਾਂਝੇ ਵਰਗਾਂ ਨਾਲ ਸਬੰਧਿਤ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾ ਰਹੀ ਹੈ | ਉਨ੍ਹਾਂ ਵਿਚੋਲਗੀ ਤੇ ਸੁਲਾਸਫਾਈ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਇਹ ਵਿਵਾਦਾਂ ਨੂੰ ਆਪਸੀ ਗੱਲਬਾਤ, ਵਿਚਾਰ ਵਟਾਂਦਰੇ ਅਤੇ ਸਹਿਮਤੀ ਰਾਹੀਂ ਸੁਲਝਾਉਣ ਦੇ ਪ੍ਰਭਾਵਸ਼ਾਲੀ ਤਰੀਕੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਨੌਜਵਾਨਾਂ ਨੂੰ ਕਾਨੂੰਨੀ ਪ੍ਰਣਾਲੀ ਬਾਰੇ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਤੇ ਜਾਗਰੂਕ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਾਨੂੰਨੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਤੇ ਵਿਵਾਦਾਂ ਦੇ ਸਮੇਂ ਸਿਰ ਸ਼ਾਂਤੀਪੂਰਵਕ ਨਿਪਟਾਰੇ ਲਈ ਵਿਚੋਲਗੀ ਤੇ ਸੁਲਾਸਫਾਈ ਦੀ ਪ੍ਰਕਿਰਿਆ ਨੂੰ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ | ਸੈਮੀਨਾਰ ਦੌਰਾਨ ਮੰਚ ਸੰਚਾਲਨ ਦੇ ਫ਼ਰਜ ਡੀਨ ਪ੍ਰੋਫੈਸਰ ਮਨਜਿੰਦਰ ਸਿੰਘ ਜੌਹਲ ਨੇ ਨਿਭਾਏ | ਲੀਗਲ ਏਡ ਕਲੱਬ ਦੀ ਕਨਵੀਨਰ ਪ੍ਰੋ.

Ad Position 21
No active advertisement
ਨਸ਼ਾ ਤਸਕਰਾਂ ਪਾਸੋਂ ਬਰਾਮਦ ਕੀਤੇ ਮੋਟਰਸਾਈਕਲਾਂ ਦੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕੋਤਵਾਲੀ ਮੁਖੀ ਲਖਬੀਰ ਸਿੰਘ ਗੋਸਲ ਤੇ ਹੋਰ | ਤਸਵੀਰ : ਤਿਲਕਰਾਜ 19-10-2026
ਕਪੂਰਥਲਾ, 18 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕਾਲਜ ਦੇ ਲੀਗਲ ਏਡ ਕਲੱਬ ਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ‘ਕਾਨੂੰਨੀ ਸਹਾਇਤਾ ਅਤੇ ਮਦਦ ਤੇ ਸੁਲਾਹ ਸਫ਼ਾਈ’ ਵਿਸ਼ੇ ‘ਤੇ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਐਡਵੋਕੇਟ ਪਵਨ ਕਾਲੀਆ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਦੇ ਹਰ ਵਰਗ ਤੱਕ ਨਿਆਂ ਦੀ ਪਹੁੰਚ ਯਕੀਨੀ ਬਣਾਉਣ ਵਿਚ ਕਾਨੂੰਨੀ ਸਹਾਇਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਅਥਾਰਿਟੀ ਵਲੋਂ ਯੋਗ ਵਿਅਕਤੀਆਂ ਤੇ ਖ਼ਾਸ ਕਰਕੇ ਸਮਾਜ ਦੇ ਕਮਜ਼ੋਰ ਤੇ ਵਾਂਝੇ ਵਰਗਾਂ ਨਾਲ ਸਬੰਧਿਤ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾ ਰਹੀ ਹੈ | ਉਨ੍ਹਾਂ ਵਿਚੋਲਗੀ ਤੇ ਸੁਲਾਸਫਾਈ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਇਹ ਵਿਵਾਦਾਂ ਨੂੰ ਆਪਸੀ ਗੱਲਬਾਤ, ਵਿਚਾਰ ਵਟਾਂਦਰੇ ਅਤੇ ਸਹਿਮਤੀ ਰਾਹੀਂ ਸੁਲਝਾਉਣ ਦੇ ਪ੍ਰਭਾਵਸ਼ਾਲੀ ਤਰੀਕੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਨੌਜਵਾਨਾਂ ਨੂੰ ਕਾਨੂੰਨੀ ਪ੍ਰਣਾਲੀ ਬਾਰੇ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਤੇ ਜਾਗਰੂਕ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਾਨੂੰਨੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਤੇ ਵਿਵਾਦਾਂ ਦੇ ਸਮੇਂ ਸਿਰ ਸ਼ਾਂਤੀਪੂਰਵਕ ਨਿਪਟਾਰੇ ਲਈ ਵਿਚੋਲਗੀ ਤੇ ਸੁਲਾਸਫਾਈ ਦੀ ਪ੍ਰਕਿਰਿਆ ਨੂੰ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ | ਸੈਮੀਨਾਰ ਦੌਰਾਨ ਮੰਚ ਸੰਚਾਲਨ ਦੇ ਫ਼ਰਜ ਡੀਨ ਪ੍ਰੋਫੈਸਰ ਮਨਜਿੰਦਰ ਸਿੰਘ ਜੌਹਲ ਨੇ ਨਿਭਾਏ | ਲੀਗਲ ਏਡ ਕਲੱਬ ਦੀ ਕਨਵੀਨਰ ਪ੍ਰੋ. ਦਮਨਜੀਤ ਕੌਰ ਨੇ ਮੁੱਖ ਰਿਸੋਰਸ ਪਰਸਨ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਦੇ ਲੋਕਾਂ ਵਿਚ ਕਾਨੂੰਨ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਮਨ ਗਾਂਧੀ, ਪ੍ਰੋ. ਡਿੰਪਲ ਕੁਮਾਰ, ਪ੍ਰੋ. ਵਰਿੰਦਰ ਕੌਰ ਤੇ ਕਾਲਜ ਦੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ | ਸੈਮੀਨਾਰ ਦੀ ਸਮਾਪਤੀ ‘ਤੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਰਿਸੋਰਸ ਪਰਸਨ ਐਡਵੋਕੇਟ ਪਵਨ ਕਾਲੀਆ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਿਰਸਾ ਮਹਿਲਾ ਪੁਲਿਸ ਥਾਣੇ ਨੇੜੇ ਗ੍ਰਨੇਡ ਹਮਲਾ ਮਾਮਲੇ ’ਚ ਚਾਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਸੰਜੇ ਅਟਵਾਲ ਨੂੰ ਵਾਇਸ ਪ੍ਰਧਾਨ ਜ਼ਿਲ੍ਹਾ ਜਲੰਧਰ ਲਗਾਏ ਜਾਣ ਦਾ ਸਵਾਗਤ
Ad Position 24