20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਨੇ ਭੀਲਾ ਰੋਡ ’ਤੇ ਕੀਤੀ ਪਟਾਕਿਆਂ ਦੇ ਗੋਦਾਮਾਂ ਦੀ ਜਾਂਚ

ਕਪੂਰਥਲਾ, 19 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਵਲੋਂ ਐਸ. ਡੀ.

Ad Position 21
No active advertisement
ਅਜੀਤ ਡੈਸਕ 20-10-2026
ਕਪੂਰਥਲਾ, 19 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਵਲੋਂ ਐਸ.ਡੀ.ਐਮ. ਕਪੂਰਥਲਾ ਮੇਜਰ ਡਾ. ਇਰਵਿਨ ਕੌਰ ਤੇ ਡੀ.ਐਸ.ਪੀ. ਕਪੂਰਥਲਾ ਸਬ ਡਵੀਜ਼ਨ ਡਾ. ਸ਼ੀਤਲ ਸਿੰਘ ਦੀ ਅਗਵਾਈ ’ਚ ਵੱਖ-ਵੱਖ ਟੀਮਾਂ ਨੇ ਭੀਲਾ ਰੋਡ ’ਤੇ ਸਥਿਤ ਵੱਖ-ਵੱਖ ਪਟਾਕਿਆਂ ਦੇ ਗੋਦਾਮਾਂ ਦੀ ਜਾਂਚ ਕੀਤੀ | ਜਾਂਚ ਤੋਂ ਬਾਅਦ ਐਸ.ਡੀ.ਐਮ. ਨੇ ਦੱਸਿਆ ਕਿ ਇਨ੍ਹਾਂ ਗੋਦਾਮਾਂ ਵਿਚ ਪਟਾਕਿਆਂ ਦਾ ਕੋਈ ਵੀ ਗੈਰ ਕਾਨੂੰਨੀ ਮਾਮਲਾ ਸਾਹਮਣੇ ਨਹੀਂ ਆਇਆ ਤੇ ਸਬੰਧਿਤ ਗੋਦਾਮ ਦਾ ਲਾਇਸੰਸ ਵੀ ਜਾਇਜ਼ ਪਾਇਆ ਗਿਆ | ਜਿੱਥੋਂ ਤੱਕ ਪਟਾਕਿਆਂ ਦੇ ਸਟਾਕ ਦਾ ਸਵਾਲ ਹੈ ਗੋਦਾਮ ਵਿਚ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਪਟਾਕੇ ਰੱਖੇ ਪਾਏ ਗਏ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਾਜ ਵਿਚ ਜੋੜ ਵਾਲਿਆਂ ਪਟਾਕਿਆਂ ਜਿਨ੍ਹਾਂ ਵਿਚ ਪਟਾਕਿਆਂ ਦੀਆਂ ਲੜੀਆਂ ਵੀ ਸ਼ਾਮਲ ਹਨ ਦੇ ਨਿਰਮਾਣ, ਭੰਡਾਰਨ, ਵੰਡ, ਵਿੱਕਰੀ ਤੇ ਵਰਤੋਂ ‘ਤੇ ਪਾਬੰਦੀ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੇਵਲ ਮਨਜ਼ੂਰਸ਼ੁਦਾ ਹਰੇ ਪਟਾਕਿਆਂ ਦੀ ਵਿੱਕਰੀ ਤੇ ਵਰਤੋਂ ਦੀ ਇਜਾਜ਼ਤ ਹੋਵੇਗੀ | ਇਨ੍ਹਾਂ ਪਟਾਕਿਆਂ ਵਿਚ ਬੇਰੀਅਮ ਲੂਨ ਜਾਂ ਐਂਟੀਮਨੀ, ਲੀਥੀਅਮ, ਪਾਰਾ, ਆਰਸੈਨਿਕ, ਲੈੱਡ ਜਾਂ ਸਟੋ੍ਰਟੀਅਮ ਕ੍ਰੋਮੋਟ ਦੇ ਯੋਗਿਕ ਨਹੀਂ ਹੋਣੇ ਚਾਹੀਦੇ | ਉਨ੍ਹਾਂ ਇਹ ਵੀ ਦੱਸਿਆ ਕਿ ਐਮਾਜੋਨ ਤੇ ਫਲਿਪਕਾਟ ਸਮੇਤ ਹੋਰ ਈ-ਕਾਮਰਸ ਪਲੇਟ ਫਾਰਮਾਂ ਤੇ ਆਨਲਾਈਨ ਪਲੇਟ ਫਾਰਮਾਂ ਨੂੰ ਪੰਜਾਬ ਵਿਚ ਪਟਾਕਿਆਂ ਦੇ ਆਨਲਾਈਨ ਆਰਡਰ ਸਵੀਕਾਰ ਕਰਨ ਜਾਂ ਉਨ੍ਹਾਂ ਦੀ ਆਨਲਾਈਨ ਵਿੱਕਰੀ ਦੇਣ ਦੀ ਸਹੂਲਤ ‘ਤੇ ਵੀ ਪਾਬੰਦੀ ਲਗਾਈ ਹੋਈ ਹੈ | ਇਸੇ ਦੌਰਾਨ ਹੀ ਡੀ.ਐਸ.ਪੀ. ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੇਵਲ ਲਾਇਸੰਸਸ਼ੁਦਾ ਵਪਾਰੀਆਂ ਨੂੰ ਨਿਰਧਾਰਿਤ ਥਾਵਾਂ ‘ਤੇ ਮਨਜ਼ੂਰਸ਼ੁਦਾ ਹਰੇ ਪਟਾਕੇ ਵੇਚਣ ਦੀ ਇਜਾਜ਼ਤ ਹੋਵੇਗੀ | ਉਨ੍ਹਾਂ ਸਪਸ਼ਟ ਕੀਤਾ ਕਿ ਬਿਨਾਂ ਲਾਇਸੰਸ ਨੂੰ ਕਿਸੇ ਵੀ ਵਿਅਕਤੀ ਨੂੰ ਪਟਾਕੇ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪੁਲਿਸ ਵਲੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਲਾਇਸੰਸਸ਼ੁਦਾ ਵਪਾਰੀਆਂ ਨੂੰ ਕਿਹਾ ਕਿ ਉਹ ਨਿਰਧਾਰਿਤ ਡੈਸੀਬਲ ਸੀਮਾ ਤੋਂ ਵੱਧ ਆਵਾਜ਼ ਪੈਦਾ ਕਰਨ ਵਾਲੇ ਪਟਾਕਿਆਂ ਨੂੰ ਸਟੋਰ ਨਾ ਕਰਨ ਤੇ ਨਾ ਹੀ ਇਨ੍ਹਾਂ ਦੀ ਵਿੱਕਰੀ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਜੇਕਰ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ-ਐਸ.ਕੇ.ਐਮ.... ਅਗਲੀ ਖ਼ਬਰ ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ’ਤੇ ਜਾਨਲੇਵਾ ਹਮਲਾ
Ad Position 24