ਪਿੰਡ ਟਾਂਡੀ ਦਾਖਲੀ ਵਿਖੇ 13ਵਾਂ ਕੀਰਤਨ ਸਮਾਗਮ ਭਲਕੇ
ਨਡਾਲਾ, 19 ਅਕਤੂਬਰ (ਰਘਬਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਟਾਂਡੀ ਦਾਖਲੀ ਵਿਖੇ 13ਵਾਂ ਸਾਲਾਨਾ ਕੀਰਤਨ ਸਮਾਗਮ ਕੱਲ੍ਹ 21 ਅਕਤੂਬਰ, ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦਲ ਕਪੂਰਥਲਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਦੱਸਿਆ ਕਿ ਇਹ ਗੁਰਮਤਿ ਸਮਾਗਮ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਬਾਬਾ ਬੰਤਾ ਸਿੰਘ ਜੀ ਸੰਪਰਦਾਇ ਬਾਬਾ ਬਿਧੀ ਚੰਦ, ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਗੁਰਪ੍ਰੀਤ ਸਿੰਘ, ਭਾਈ ਭੁਪਿੰਦਰ ਸਿੰਘ ਫਿਰੋਜ਼ਪੁਰੀ, ਭਾਈ ਕਸ਼ਮੀਰ ਸਿੰਘ ਟਾਂਡੀ, ਭਾਈ ਅਮਨਵੀਰ ਸਿੰਘ ਹਜ਼ੂਰੀ ਕਵੀਸ਼ਰ ਜਥਾ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ, ਭਾਈ ਲਖਬੀਰ ਸਿੰਘ ਟਾਂਡੀ ਅਤੇ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵੱਲੋਂ ਗੁਰਬਾਣੀ ਕੀਰਤਨ, ਕਥਾ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ |