20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਦਾਦਾ-ਦਾਦੀ ਦਿਵਸ ਮਨਾਇਆ

ਭੁਲੱਥ, 19 ਅਕਤੂਬਰ (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਦਾਦਾ-ਦਾਦੀ ਦਿਵਸ ਬੜੇ ਪਿਆਰ, ਖ਼ੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਰੋਹ ਦਾ ਮੁੱਖ ਉਦੇਸ਼ ਦਾਦਾ-ਦਾਦੀ ਵੱਲੋਂ ਆਪਣੇ ਪੋਤੇ-ਪੋਤੀਆਂ ਨੂੰ ਦਿੱਤੇ ਜਾਂਦੇ ਬਿਨਾਂ ਸ਼ਰਤ ਪਿਆਰ, ਸਨੇਹ, ਦੇਖਭਾਲ ਅਤੇ ਜੀਵਨ ਦੇ ਅਨਮੋਲ ਤਜਰਬਿਆਂ ਲਈ ਉਨ੍ਹਾਂ ਦਾ ਸਤਿਕਾਰ ਕਰਨਾ ਸੀ | ਸਮਾਰੋਹ ਦੌਰਾਨ ਦਾਦਾ-ਦਾਦੀ ਅਤੇ ਪੋਤੇ-ਪੋਤੀਆਂ ਵਿਚਕਾਰਲੇ ਪਿਆਰ ਭਰੇ ਰਿਸ਼ਤੇ ਨੂੰ ਵਿਸ਼ੇਸ਼ ਤੌਰ ‘ਤੇ ਉਜਾਗਰ ਕੀਤਾ ਗਿਆ | ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਤੇ ਮਨਮੋਹਕ ਪੇਸ਼ਕਾਰੀਆਂ ਰਾਹੀਂ ਆਪਣੇ ਦਾਦਾ-ਦਾਦੀ ਪ੍ਰਤੀ ਪਿਆਰ, ਸਤਿਕਾਰ ਅਤੇ ਸ਼ੁਕਰਗੁਜ਼ਾਰੀ ਦਾ ਪ੍ਰਗਟਾਵਾ ਕੀਤਾ | ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਯਾਦਗਾਰੀ ਅਤੇ ਭਾਵਨਾਤਮਕ ਬਣਾ ਦਿੱਤਾ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸੋਨੂੰ ਸ਼ਰਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਦਾਦਾ-ਦਾਦੀ ਬੱਚਿਆਂ ਦੇ ਜੀਵਨ ਵਿਚ ਅਹਿਮ ਸਥਾਨ ਰੱਖਦੇ ਹਨ | ਉਨ੍ਹਾਂ ਦਾ ਪਿਆਰ, ਤਜਰਬਾ ਅਤੇ ਸਿੱਖਿਆ ਬੱਚਿਆਂ ਦੇ ਚਰਿੱਤਰ ਨਿਰਮਾਣ, ਨੈਤਿਕ ਕਦਰਾਂ-ਕੀਮਤਾਂ ਅਤੇ ਚੰਗੇ ਸੰਸਕਾਰਾਂ ਨੂੰ ਵਿਕਸਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਬਜ਼ੁਰਗਾਂ ਦਾ ਹਮੇਸ਼ਾ ਸਤਿਕਾਰ ਕਰਨ, ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਉਨ੍ਹਾਂ ਦੇ ਜੀਵਨ ਦੇ ਤਜਰਬਿਆਂ ਤੋਂ ਸਿੱਖਿਆ ਲੈਣ |

Ad Position 21
No active advertisement
ਅਜੀਤ ਡੈਸਕ 20-10-2026

Ad Position 22
No active advertisement
ਪਿਛਲੀ ਖ਼ਬਰ ਸ਼ੈਲਰ ਨੂੰ ਜਾਂਦੇ ਤੇਜ਼ ਰਫ਼ਤਾਰ ਟਰੱਕ ਤੇ ਟਰਾਲੀਆਂ ਤੋਂ ਪ੍ਰੇਸ਼ਾਨ ਕਮਰਾਏ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ
Ad Position 24