ਸਾਹਨੀ ਵਿਖੇ ਕਬਜ਼ਿਆਂ ਹੇਠਲੀ ਸ਼ਾਮਲਾਤ ਜ਼ਮੀਨ ਦੀ ਮਿਣਤੀ ਕੱਲ੍ਹ
ਖਲਵਾੜਾ, 19 ਅਕਤੂਬਰ (ਮਨਦੀਪ ਸਿੰਘ ਸੰਧੂ)-ਪਿੰਡ ਸਾਹਨੀ ਵਿਖੇ ਪਿਛਲੇ ਕਈ ਸਾਲਾਂ ਤੋਂ ਸ਼ਾਮਲਾਤ ਜ਼ਮੀਨ ਤੇ ਨਜਾਇਜ਼ ਕਬਜ਼ੇ ਕੀਤੇ ਗਏ ਹਨ ਜਿਸ ਦੀ ਸ਼ਿਕਾਇਤ ਪਿੰਡ ਦੇ ਹੀ ਕਾਮਰੇਡ ਰਣਦੀਪ ਸਿੰਘ ਵੱਲੋਂ ਕੀਤੀ ਗਈ ਹੈ ਪਰ ਪ੍ਰਸ਼ਾਸਨ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ ਸੀ | ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਇਸ ਦੀ ਮਿਣਤੀ 21 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ |
ਅਜੀਤ ਡੈਸਕ
20-10-2026