19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵਲੋਂ ਹਲਕਾ ਇੰਚਾਰਜ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਭੁਲੱਥ, 19 ਅਕਤੂਬਰ (ਮੇਹਰ ਚੰਦ ਸਿੱਧੂ)-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵਲੋਂ ਭੁਲੱਥ ਵਿਖੇ ‘ਆਪ’ ਆਗੂ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਬਾਈ ਨਛੱਤਰ ਸਿੰਘ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ, ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਗੋਲੀਆਂ ਮਾਰ ਕੇ ਕਤਲ ਕੀਤਾ ਜਾ ਰਿਹਾ ਹੈ, ਦਫ਼ਤਰਾਂ ਅੰਦਰ ਲੋਕਾਂ ਦੇ ਕੰਮ ਨਹੀਂ ਹੋ ਰਹੇ, ਪੁਲਿਸ ਥਾਣਿਆਂ ਅੰਦਰ ਆਮ ਲੋਕਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਲੋਕਾਂ ਨੂੰ ਲਾਮਬੰਦ ਕਰਕੇ ਪਾਰਟੀ ਨਾਲ ਜੋੜਿਆ ਜਾਵੇਗਾ | ਰੋਸ ਵਿਖਾਵੇ ਉਪਰੰਤ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ ਨਾਂਅ ਡੀ. ਐਸ.

Ad Position 21
No active advertisement
ਹਲਕਾ ਇੰਚਾਰਜ ਭੁਲੱਥ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਤੇ ਵਰਕਰ | ਤਸਵੀਰ : ਮੇਹਰ ਚੰਦ ਸਿੱਧੂ 20-10-2026
ਭੁਲੱਥ, 19 ਅਕਤੂਬਰ (ਮੇਹਰ ਚੰਦ ਸਿੱਧੂ)-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵਲੋਂ ਭੁਲੱਥ ਵਿਖੇ ‘ਆਪ’ ਆਗੂ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਬਾਈ ਨਛੱਤਰ ਸਿੰਘ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ, ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਗੋਲੀਆਂ ਮਾਰ ਕੇ ਕਤਲ ਕੀਤਾ ਜਾ ਰਿਹਾ ਹੈ, ਦਫ਼ਤਰਾਂ ਅੰਦਰ ਲੋਕਾਂ ਦੇ ਕੰਮ ਨਹੀਂ ਹੋ ਰਹੇ, ਪੁਲਿਸ ਥਾਣਿਆਂ ਅੰਦਰ ਆਮ ਲੋਕਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਲੋਕਾਂ ਨੂੰ ਲਾਮਬੰਦ ਕਰਕੇ ਪਾਰਟੀ ਨਾਲ ਜੋੜਿਆ ਜਾਵੇਗਾ | ਰੋਸ ਵਿਖਾਵੇ ਉਪਰੰਤ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ ਨਾਂਅ ਡੀ.ਐਸ.ਪੀ. ਭੁਲੱਥ ਸੁਖਪਾਲ ਸਿੰਘ ਰੰਧਾਵਾ ਨੂੰ ਮੰਗ ਪੱਤਰ ਦਿੱਤਾ, ਜਿਸ ਵਿਚ ਮੰਗ ਕੀਤੀ ਗਈ ਕਿ ਨਸ਼ਾ ਤਸਕਰ ਤੇ ਪੁਲਿਸ ਸਿਆਸੀ ਗੱਠਜੋੜ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ, ਜਿਸ ਦੁਕਾਨ ਅੰਦਰ ਪਰਵਿੰਦਰ ਸਿੰਘ ਝੋਟੇ ਨੂੰ ਗੋਲੀਆਂ ਮਾਰੀਆਂ ਗਈਆਂ ਉਸੇ ਸਥਾਨ ‘ਤੇ ਪਰਵਿੰਦਰ ਸਿੰਘ ਝੋਟੇ ਦਾ ਬੁੱਤ ਲਗਾਇਆ ਜਾਵੇ, ਮਾਨਸਾ ਦੇ ਦੋਵੇਂ ਐਸ.ਐਚ.ਓ., ਡੀ.ਐਸ.ਪੀ. ਤੇ ਡਰੱਗ ਇੰਸਪੈਕਟਰ ਤੁਰੰਤ ਨੌਕਰੀ ਤੋਂ ਡਿਸਮਿਸ ਕੀਤੇ ਜਾਣ, ਕਾਤਲਾਂ ਨੂੰ ਫਾਸਟ ਟਰੈਕ ਕੋਰਟ ਰਾਹੀਂ ਸਖ਼ਤ ਮਿਸਾਲੀ ਸਜਾਵਾਂ ਦਿੱਤੀਆਂ ਜਾਣ ਤੇ ਇਸ ਹਮਲੇ ਵਿਚ ਜ਼ਖਮੀ ਲੋਕਾਂ ਦਾ ਇਲਾਜ ਚੰਗੀ ਸਿਹਤ ਸੰਸਥਾਵਾਂ ਤੋਂ ਸਰਕਾਰੀ ਖ਼ਰਚੇ ‘ਤੇ ਕਰਵਾਇਆ ਜਾਵੇ | ਇਸ ਮੌਕੇ ਅਮਨਦੀਪ ਸਿੰਘ ਬੱਲ ਯੂਥ ਪ੍ਰਧਾਨ ਹਲਕਾ ਭੁਲੱਥ, ਡਾ. ਬਲਵੀਰ ਸਿੰਘ ਸਰਕਲ ਪ੍ਰਧਾਨ ਹਲਕਾ ਭੁਲੱਥ, ਜਗਤਾਰ ਸਿੰਘ ਮੌਜੂਦਾ ਪੰਚਾਇਤ ਮੈਂਬਰ, ਗੁਰਪ੍ਰੀਤ ਸਿੰਘ ਬੇਗੋਵਾਲ, ਮਨਪ੍ਰੀਤ ਸਿੰਘ ਪੈੱ੍ਰਸ ਸਕੱਤਰ ਕਪੂਰਥਲਾ, ਤਰਸੇਮ ਸਿੰਘ ਇਬਰਾਹੀਮਵਾਲ, ਮਾਤਾ ਹਰਜਿੰਦਰ ਕੌਰ ਸਰਪੰਚ ਬਿਜਲੀ ਨੰਗਲ, ਹਰਵਿੰਦਰ ਸਿੰਘ ਬੁਤਾਲਾ, ਬਾਬਾ ਹਰਪਿੰਦਰ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਅਮਰਜੀਤ ਸਿੰਘ ਨੂਰਪੁਰ ਜੱਟਾ, ਹੈਪੀ ਰਾਵਾਂ, ਨਿਸ਼ਾਨ ਸਿੰਘ ਮੰਡ ਇਬਰਾਹੀਮਵਾਲ, ਮਨਦੀਪ ਸਿੰਘ ਬੇਗੋਵਾਲ, ਬਾਬਾ ਹਰਵੰਤ ਸਿੰਘ, ਬੱਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ, 315 ਬੋਰ ਦੇਸੀ ਕੱਟਾ ਅਤੇ ਦੋ ਜਿੰਦਾ ਕਾਰਤੂਸ ਸਮੇਤ ਮੋਟਰਸਾਈਕਲ ਸਵਾਰ ਤਿੰਨ ਕਾਬੂ ਅਗਲੀ ਖ਼ਬਰ ਬੇਗੋਵਾਲ ’ਚ ਕਰਵਾਈ ਜਾ ਰਹੀ ਰਾਮਲੀਲ੍ਹਾ ਦੀ ਅੱਠਵੀਂ ਨਾਈਟ ਦਾ ਪ੍ਰਦਰਸ਼ਨ ਬਾਖ਼ੂਬੀ ਰਿਹਾ
Ad Position 24