19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਤਰਲੋਚਨ ਸਿੰਘ ਵਲੋਂ ਲਗਾਏ ਦੋਸ਼ਾਂ ਨੂੰ ਸੁਖਜਿੰਦਰ ਸਿੰਘ ਤੇ ਬਲਕਾਰ ਸਿੰਘ ਨੇ ਦੱਸਿਆ ਝੂਠਾ ਤੇ ਬੇਬੁਨਿਆਦ

ਸੁਲਤਾਨਪੁਰ ਲੋਧੀ, 19 ਅਕਤੂਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ, ਸੁਲਤਾਨਪੁਰ ਲੋਧੀ ਵਿਖੇ ਬੀਤੇ ਦਿਨੀਂ ਪਿੰਡ ਸਵਾਲ ਦੇ ਵਸਨੀਕ ਤਰਲੋਚਨ ਸਿੰਘ ਪੁੱਤਰ ਕਿਰਪਾਲ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਕਰ ਕੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਹੁਣ ਪਿੰਡ ਦੇ ਸੁਖਜਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਬਲਕਾਰ ਸਿੰਘ ਪੁੱਤਰ ਅਰਜੁਨ ਸਿੰਘ ਨਿਵਾਸੀ ਪਿੰਡ ਸਵਾਲ ਨੇ ਮੀਡੀਆ ਸਾਹਮਣੇ ਆਪਣਾ ਪੱਖ ਸਬੂਤਾਂ ਸਮੇਤ ਰੱਖਿਆ ਗਿਆ ਹੈ | ਦੋਵਾਂ ਨੇ ਤਰਲੋਚਨ ਸਿੰਘ ਵਲੋਂ ਲਗਾਏ ਗਏ ਦੋਸ਼ਾਂ ਨੂੰ ਝੂਠਾ ਤੇ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਗੈਂਗ ਨਾਲ ਦੂਰ ਨੇੜੇ ਤੋਂ ਕੋਈ ਲੈਣਾ-ਦੇਣਾ ਨਹੀਂ ਹੈ ਤੇ ਤਰਲੋਚਨ ਸਿੰਘ ਵਲੋਂ ਸਮਾਜ ’ਚ ਸਾਡੇ ਅਕਸ ਨੂੰ ਬਿਨਾਂ ਕਿਸੇ ਸਬੂਤਾਂ ਤੋਂ ਖ਼ਰਾਬ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੀਡੀਆ ਵਿਚ ਉਨ੍ਹਾਂ ਵਿਰੁੱਧ ਜੋ ਗੱਲਾਂ ਕਹੀਆਂ ਗਈਆਂ ਹਨ, ਉਹ ਤੱਥਾਂ ‘ਤੇ ਆਧਾਰਿਤ ਨਹੀਂ ਹਨ | ਇਸ ਮੌਕੇ ਸੁਖਜਿੰਦਰ ਸਿੰਘ ਵੱਲੋਂ ਇੱਕ ਆਰ. ਟੀ.

Ad Position 21
No active advertisement
ਅਜੀਤ ਡੈਸਕ 20-10-2026
ਸੁਲਤਾਨਪੁਰ ਲੋਧੀ, 19 ਅਕਤੂਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ, ਸੁਲਤਾਨਪੁਰ ਲੋਧੀ ਵਿਖੇ ਬੀਤੇ ਦਿਨੀਂ ਪਿੰਡ ਸਵਾਲ ਦੇ ਵਸਨੀਕ ਤਰਲੋਚਨ ਸਿੰਘ ਪੁੱਤਰ ਕਿਰਪਾਲ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਕਰ ਕੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਹੁਣ ਪਿੰਡ ਦੇ ਸੁਖਜਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਬਲਕਾਰ ਸਿੰਘ ਪੁੱਤਰ ਅਰਜੁਨ ਸਿੰਘ ਨਿਵਾਸੀ ਪਿੰਡ ਸਵਾਲ ਨੇ ਮੀਡੀਆ ਸਾਹਮਣੇ ਆਪਣਾ ਪੱਖ ਸਬੂਤਾਂ ਸਮੇਤ ਰੱਖਿਆ ਗਿਆ ਹੈ | ਦੋਵਾਂ ਨੇ ਤਰਲੋਚਨ ਸਿੰਘ ਵਲੋਂ ਲਗਾਏ ਗਏ ਦੋਸ਼ਾਂ ਨੂੰ ਝੂਠਾ ਤੇ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਗੈਂਗ ਨਾਲ ਦੂਰ ਨੇੜੇ ਤੋਂ ਕੋਈ ਲੈਣਾ-ਦੇਣਾ ਨਹੀਂ ਹੈ ਤੇ ਤਰਲੋਚਨ ਸਿੰਘ ਵਲੋਂ ਸਮਾਜ ’ਚ ਸਾਡੇ ਅਕਸ ਨੂੰ ਬਿਨਾਂ ਕਿਸੇ ਸਬੂਤਾਂ ਤੋਂ ਖ਼ਰਾਬ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੀਡੀਆ ਵਿਚ ਉਨ੍ਹਾਂ ਵਿਰੁੱਧ ਜੋ ਗੱਲਾਂ ਕਹੀਆਂ ਗਈਆਂ ਹਨ, ਉਹ ਤੱਥਾਂ ‘ਤੇ ਆਧਾਰਿਤ ਨਹੀਂ ਹਨ | ਇਸ ਮੌਕੇ ਸੁਖਜਿੰਦਰ ਸਿੰਘ ਵੱਲੋਂ ਇੱਕ ਆਰ.ਟੀ.ਆਈ. ਦੀ ਕਾਪੀ ਵੀ ਪੇਸ਼ ਕੀਤੀ ਗਈ, ਜਿਸ ਵਿਚ ਉਨ੍ਹਾਂ ਵੱਲੋਂ ਇਕ ਆਰ ਟੀ ਆਈ ਬਰਾਂਚ ਕਪੂਰਥਲਾ ਨੂੰ ਪਾਈ ਗਈ ਸੀ ਜਿਸ ਦੀ ਜਾਣਕਾਰੀ ਉਨ੍ਹਾਂ ਨੂੰ 11/10/2024 ਨੂੰ ਕਰਵਾਈ ਗਈ ਜਿਸ ਵਿਚ ਉਸ ਸਮੇਂ ਦੇ ਥਾਣਾ ਸੁਲਤਾਨਪੁਰ ਲੋਧੀ ਦੇ ਐਸ ਐਚ ਓ ਵੱਲੋਂ ਰਿਪੋਰਟ ਵਿਚ ਜ਼ਿਕਰ ਕੀਤਾ ਗਿਆ ਕਿ ਤਰਲੋਚਨ ਸਿੰਘ ਵੱਲੋਂ ਜੋ ਦੋਸ਼ ਲਗਾਏ ਗਏ ਸਨ, ਉਹ ਸਾਬਿਤ ਨਹੀਂ ਹੋਏ ਹਨ ਅਤੇ ਨਾ ਹੀ ਕੋਈ ਪੁਖ਼ਤਾ ਸਬੂਤ ਮਿਲੇ ਹਨ, ਜਿਸ ਦੇ ਆਧਾਰ ਤੇ ਕੋਈ ਵੀ ਕਾਰਵਾਈ ਦੀ ਜ਼ਰੂਰਤ ਨਹੀਂ ਹੈ ਅਤੇ ਇਹ ਮਾਮਲਾ ਅਦਾਲਤ ਵਿਚ ਚੱਲ ਰਿਹਾ ਹੈ | ਉਨ੍ਹਾਂ ਬਲਕਾਰ ਸਿੰਘ ਬਾਰੇ ਦੱਸਿਆ ਕਿ ਉਹ ਸਟੇਟ ਐਵਾਰਡ, ਖੇਤੀਬਾੜੀ ਐਵਾਰਡ ਸਮੇਤ ਕਈ ਸਨਮਾਨ ਪ੍ਰਾਪਤ ਕਰ ਚੁੱਕੇ ਹਨ ਅਤੇ ਇਲਾਕੇ ਵਿਚ ਆਪਣੀ ਵੱਖਰੀ ਪਛਾਣ ਰੱਖਦੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਵਿਰੁੱਧ ਲਗਾਏ ਗਏ ਦੋਸ਼ਾਂ ਨੂੰ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਸੱਚ ਨਹੀਂ ਮੰਨਿਆ ਜਾਣਾ ਚਾਹੀਦਾ |
Ad Position 22
No active advertisement
ਪਿਛਲੀ ਖ਼ਬਰ ਸਰਬਰ ਗੁਲਾਮ ਸੱਬਾ ਰਾਸ਼ਟਰੀ ਘੱਟ ਗਿਣਤੀ ਰਿਜ਼ਰਵੇਸ਼ਨ ਫ਼ਰੰਟ ਦੇ ਰਾਸ਼ਟਰੀ ਉਪ ਪ੍ਰਧਾਨ ਬਣੇ ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ’ਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਪੋਸਟਰ ਬਣਾਉਣ ਦੇ ਮੁਕਾਬਲੇ
Ad Position 24