19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸੁਲਤਾਨਪੁਰ ਲੋਧੀ ਦੀ ਟ੍ਰੈਫਿਕ ਵਿਵਸਥਾ ਦਾ ਬੁਰਾ ਹਾਲ, ਸਕੂਲਾਂ ਦੀ ਛੁੱਟੀ ਵੇਲੇ ਸੜਕਾਂ ’ਤੇ ਲੱਗ ਜਾਂਦਾ ਜਾਮ

ਸੁਲਤਾਨਪੁਰ ਲੋਧੀ, 19 ਅਕਤੂਬਰ (ਪ. ਪ.)

Ad Position 21
No active advertisement
ਪਵਿੱਤਰ ਨਗਰੀ ਦੀਆਂ ਸੜਕਾਂ ਤੇ ਟ੍ਰੈਫਿਕ ਸਮੱਸਿਆ ਪੈਦਾ ਕਰ ਰਹੀਆਂ ਓਵਰਲੋਡ ਪਰਾਲੀ ਦੀਆਂ ਟਰਾਲੀਆਂ | ਤਸਵੀਰ : ਲਾਡੀ ਸਟੂਡੀਓ 20-10-2026
ਸੁਲਤਾਨਪੁਰ ਲੋਧੀ, 19 ਅਕਤੂਬਰ (ਪ.ਪ.)-ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਟ੍ਰੈਫਿਕ ਵਿਵਸਥਾ ਦਿਨੋਂ ਦਿਨ ਗੰਭੀਰ ਹੋਣ ਕਾਰਨ ਸ਼ਹਿਰ ਅਤੇ ਇਲਾਕਾ ਨਿਵਾਸੀਆਂ ’ਚ ਰੋਸ ਪਾਇਆ ਜਾ ਰਿਹਾ ਹੈ | ਪਵਿੱਤਰ ਨਗਰੀ ਵਿਚ ਇਤਿਹਾਸਕ ਅਸਥਾਨ ਹੋਣ ਕਾਰਨ ਨਤਮਸਤਕ ਹੋਣ ਲਈ ਆਉਣ ਵਾਲ਼ੀ ਸੰਗਤ ਵੀ ਪ੍ਰਭਾਵਿਤ ਹੋ ਰਹੀ ਹੈ | ਸਕੂਲਾਂ ’ਚ ਛੁੱਟੀ ਹੋਣ ਸਮੇਂ ਬੱਚਿਆਂ ਨੂੰ ਲਿਜਾਣ ਵਾਲੀਆਂ ਬੱਸਾਂ ਅਤੇ ਹੋਰ ਵਾਹਨਾਂ ਦੀ ਭੀੜ ਸੜਕਾਂ ’ਤੇ ਵਧ ਜਾਂਦੀ ਹੈ, ਉੱਥੇ ਹੀ ਦੂਜੇ ਪਾਸੇ ਓਵਰਲੋਡ ਪਰਾਲੀ ਨਾਲ ਲੱਦੀਆਂ ਟਰਾਲੀਆਂ ਦੀ ਆਵਾਜਾਈ ਕਾਰਨ ਸ਼ਹਿਰ ਵਿਚ ਲੰਮੇ ਜਾਮ ਲੱਗਣ ਦੀ ਸਮੱਸਿਆ ਪੈਦਾ ਹੋ ਰਹੀ ਹੈ | ਅਜਿਹੇ ਹਾਲਾਤ ਆਮ ਲੋਕਾਂ ਤੇ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਨ ਦੇ ਨਾਲ-ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵੀ ਵਧਾ ਰਹੇ ਹਨ | ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਬੂਲੇ ਅਤੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਤੁਰੰਤ ਸੁਧਾਰਿਆ ਜਾਵੇ ਅਤੇ ਸਕੂਲਾਂ ਵਿਚ ਛੁੱਟੀ ਦੇ ਸਮੇਂ ਪ੍ਰਮੁੱਖ ਸੜਕਾਂ ਤੇ ਚੌਕਾਂ ਵਿਚ ਟ੍ਰੈਫਿਕ ਪੁਲਿਸ ਦੀ ਤਾਇਨਾਤੀ ਯਕੀਨੀ ਬਣਾਈ ਜਾਵੇ | ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਦੇ ਵੱਡੇ ਦਾਅਵੇਦਾਰ ਸੀਨੀਅਰ ਆਗੂ ਇੰਦਰਜੀਤ ਸਿੰਘ ਜੋਸਨ ਨੇ ਕਿਹਾ ਕਿ ਸਮਾਰਟ ਸਿਟੀ ਬਣਾਉਣ ਦੇ ਦਾਅਵੇ ਕਰਨ ਵਾਲੇ ਅੱਜ ਪਵਿੱਤਰ ਨਗਰੀ ਦੀ ਹਾਲਤ ਦੇਖ ਲੈਣ ਤਾਂ ਉਨ੍ਹਾਂ ਨੂੰ ਆਪਣੇ ਆਪ ’ਤੇ ਗੁੱਸਾ ਆਵੇਗਾ | ਉਨ੍ਹਾਂ ਕਿਹਾ ਕਿ ਪਰਾਲੀ ਨਾਲ ਓਵਰਲੋਡ ਭਰੀਆਂ ਟਰਾਲੀਆਂ ਦਾ ਸ਼ਹਿਰ ਦੇ ਅੰਦਰੋਂ ਲੰਘਣਾ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਟਰਾਲੀਆਂ ਲਈ ਸ਼ਹਿਰ ਤੋਂ ਬਾਹਰ ਬਦਲਵੇਂ ਰਸਤੇ ਨਿਰਧਾਰਿਤ ਕੀਤੇ ਜਾਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ | ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਵਿਚ ਟ੍ਰੈਫਿਕ ਪੁਲਿਸ ਦੀ ਨਿਯਮਤ ਤਾਇਨਾਤੀ, ਸਕੂਲਾਂ ਦੀ ਛੁੱਟੀ ਸਮੇਂ ਵਿਸ਼ੇਸ਼ ਪ੍ਰਬੰਧ ਅਤੇ ਓਵਰਲੋਡ ਵਾਹਨਾਂ ਦੀ ਆਵਾਜਾਈ ‘ਤੇ ਨਿਗਰਾਨੀ ਯਕੀਨੀ ਬਣਾਈ ਜਾਵੇ, ਤਾਂ ਜੋ ਪਵਿੱਤਰ ਨਗਰੀ ਦੀਆਂ ਸੜਕਾਂ ‘ਤੇ ਆਵਾਜਾਈ ਸੁਚਾਰੂ ਅਤੇ ਸੁਰੱਖਿਅਤ ਬਣਾਈ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਹਿਕਾਰੀ ਬੈਂਕਾਂ ਵਲੋਂ ਸਹਿਕਾਰੀ ਸਭਾਵਾਂ ਦੇ ਪੁਰਾਣੇ ਤੇ ਨਵੇਂ ਹੱਦ ਕਰਜ਼ੇ ਬਣਾਉਣੇ ਬੰਦ ਕੀਤੇ ਜਾਣ ਨਾਲ ਮੈਂਬਰਾਂ ’ਚ ਰੋ...
Ad Position 24