19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 19 ਅਕਤੂਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਤਿਉਹਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸਪੈਸ਼ਲ ਮੋਰਨਿੰਗ ਅਸੈਂਬਲੀ ਕਰਵਾਈ ਗਈ | ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਕਲਰਿੰਗ, ਪੇਪਰ ਟੀਰਿੰਗ, ਗ੍ਰੀਟਿੰਗ ਕਾਰਡ ਬਣਾਉਣ, ਇਫਿਗੀ ਤਿਆਰ ਕਰਨ ਤੇ ਵਾਲ ਹੈਂਗਿੰਗ ਬਣਾਉਣ ਵਰਗੀਆਂ ਗਤੀਵਿਧੀਆਂ ਸ਼ਾਮਲ ਸਨ | ਬੱਚਿਆਂ ਨੇ ਇਨ੍ਹਾਂ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀ ਕਲਾ ਤੇ ਸਿਰਜਣਾਤਮਿਕਤਾ ਦਾ ਪ੍ਰਦਰਸ਼ਨ ਕੀਤਾ | ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ.

Ad Position 21
No active advertisement
ਅਜੀਤ ਡੈਸਕ 20-10-2026
ਸੁਲਤਾਨਪੁਰ ਲੋਧੀ, 19 ਅਕਤੂਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਤਿਉਹਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸਪੈਸ਼ਲ ਮੋਰਨਿੰਗ ਅਸੈਂਬਲੀ ਕਰਵਾਈ ਗਈ | ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਕਲਰਿੰਗ, ਪੇਪਰ ਟੀਰਿੰਗ, ਗ੍ਰੀਟਿੰਗ ਕਾਰਡ ਬਣਾਉਣ, ਇਫਿਗੀ ਤਿਆਰ ਕਰਨ ਤੇ ਵਾਲ ਹੈਂਗਿੰਗ ਬਣਾਉਣ ਵਰਗੀਆਂ ਗਤੀਵਿਧੀਆਂ ਸ਼ਾਮਲ ਸਨ | ਬੱਚਿਆਂ ਨੇ ਇਨ੍ਹਾਂ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀ ਕਲਾ ਤੇ ਸਿਰਜਣਾਤਮਿਕਤਾ ਦਾ ਪ੍ਰਦਰਸ਼ਨ ਕੀਤਾ | ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਅਜਿਹੀਆਂ ਗਤੀਵਿਧੀਆਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਤਿਉਹਾਰਾਂ ਨਾਲ ਸੰਬੰਧਿਤ ਗਤੀਵਿਧੀਆਂ ਬੱਚਿਆਂ ਵਿਚ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਸਤਿਕਾਰ ਅਤੇ ਰਚਨਾਤਮਿਕਤਾ ਪੈਦਾ ਕਰਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦਾ ਰੌਲਾ ਮੁੱਕਦਿਆਂ ਸੂਬਾਈ ਚੋਣਾਂ ਦਾ ਅਖਾੜਾ ਭਖਣ ਲੱਗਾ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਦੀ ਟ੍ਰੈਫਿਕ ਵਿਵਸਥਾ ਦਾ ਬੁਰਾ ਹਾਲ, ਸਕੂਲਾਂ ਦੀ ਛੁੱਟੀ ਵੇਲੇ ਸੜਕਾਂ ’ਤੇ ਲੱਗ ਜਾਂਦਾ ਜਾਮ
Ad Position 24