22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ

ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼, ਪਨਬਸ ਤੇ ਪੀ. ਆਰ.

Ad Position 21
No active advertisement
ਅਜੀਤ ਡੈਸਕ 22-10-2026
ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਅੱਜ ਕਪੂਰਥਲਾ ਡੀਪੂ ਦੀਆਂ ਲਗਭਗ 75 ਪ੍ਰਤੀਸ਼ਤ ਪੀ.ਆਰ.ਟੀ.ਸੀ. ਦੀਆਂ ਬੱਸਾਂ ਬੰਦ ਰਹੀਆਂ | ਇਸੇ ਦੌਰਾਨ ਹੀ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨੇ ਕਪੂਰਥਲਾ ਡੀਪੂ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ ਤੇ ਪੀ.ਆਰ.ਟੀ.ਸੀ. ਦੀ ਮੈਨੇਜਮੈਂਟ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ ਤੇ ਸਰਕਾਰ ‘ਤੇ ਵਾਅਦਾ ਖਿਲਾਫੀ ਦੇ ਦੋਸ਼ ਲਗਾਏ | ਧਰਨੇ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਪੰਨੂੰ ਸੀਨੀਅਰ ਮੀਤ ਪ੍ਰਧਾਨ ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ ਤੇ ਠੇਕੇਦਾਰੀ ਸਿਸਟਮ ਬੰਦ ਕਰਕੇ ਬਾਹਰੀ ਵਸੀਲਿਆਂ ਰਾਹੀਂ ਕੰਮ ਕਰਦੇ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਨਿਯੁਕਤ ਕੀਤਾ ਜਾਵੇਗਾ, ਪੀ.ਆਰ.ਟੀ.ਸੀ. ’ਚ ਨਵੀਆਂ ਬੱਸਾਂ ਪਾਈਆਂ ਜਾਣਗੀਆਂ ਤੇ ਪਿਛਲੇ ਸਾਲ ਸੰਘਰਸ਼ ਦੌਰਾਨ ਜਿਹੜੇ ਮੁਲਾਜ਼ਮਾਂ ‘ਤੇ ਪੁਲਿਸ ਵਲੋਂ ਝੂਠੇ ਕੇਸ ਦਰਜ ਕੀਤੇ ਹਨ ਉਹ ਰੱਦ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਸਬੰਧੀ ਯੂਨੀਅਨ ਦੀਆਂ ਪੰਜਾਬ ਦੇ ਮੁੱਖ ਮੰਤਰੀ, ਟਰਾਂਸਪੋਰਟ ਮੰਤਰੀ ਤੇ ਉੱਚ ਅਧਿਕਾਰੀਆਂ ਨਾਲ ਕਈਵਾਰ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ ਤੇ ਇਨ੍ਹਾਂ ਮੀਟਿੰਗਾਂ ਵਿਚ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸਹਿਮਤੀ ਬਣਨ ਦੇ ਬਾਵਜੂਦ ਵੀ ਸਰਕਾਰ ਵਲੋਂ ਉਨ੍ਹਾਂ ਨੂੰ ਅਮਲੀ ਰੂਪ ਨਾ ਦਿੱਤੇ ਜਾਣ ਕਾਰਨ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਲਗਭਗ ਪੌਣੇ ਪੰਜ ਸਾਲ ਦੇ ਰਾਜ ਦੌਰਾਨ ਸਰਕਾਰ ਨੇ ਪੀ.ਆਰ.ਟੀ.ਸੀ. ਵਿਚ ਕੋਈ ਵੀ ਨਵੀਂ ਬੱਸ ਨਹੀਂ ਪਾਈ ਤੇ ਕਿੱਲੋਮੀਟਰ ਸਕੀਮ ਤਹਿਤ ਕੁੱਝ ਨਵੀਆਂ ਬੱਸਾਂ ਪਾ ਕੇ ਪ੍ਰਾਈਵੇਟ ਟਰਾਂਸਪੋਰਟਰਾਂ ਨੰੂ ਲਾਭ ਪਹੁੰਚਾਇਆ ਜਾ ਰਿਹਾ ਹੈ | ਗੁਰਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ਜਿੰਨੀ ਦੇਰ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਅਣਮਿੱਥੇ ਸਮੇਂ ਲਈ ਹੜਤਾਲ ਕਰਨਗੇ, ਜਿਸਤੋਂ ਨਿਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪੀ.ਆਰ.ਟੀ.ਸੀ. ਮੈਨੇਜਮੈਂਟ ਦੀ ਹੋਵੇਗੀ | ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਕਪੂਰਥਲਾ ਡੀਪੂ ਦੇ ਜਨਰਲ ਸਕੱਤਰ ਹਰਪਾਲ ਸਿੰਘ, ਡੀਪੂ ਦੇ ਪ੍ਰਧਾਨ ਸਤਨਾਮ ਸਿੰਘ, ਖ਼ਜ਼ਾਨਚੀ ਗੁਰਮੀਤ ਸਿੰਘ ਭੁੱਲਰ ਤੇ ਹੋਰ ਆਗੂਆਂ ਨੇ ਕਿਹਾ ਕਿ ਅੱਜ ਯੂਨੀਅਨ ਦੀ ਪੰਜਾਬ ਦੇ ਵਿੱਤ ਮੰਤਰੀ ਤੇ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਇਕ ਮੀਟਿੰਗ ਹੋਈ ਹੈ ਤੇ ਮੀਟਿੰਗ ਵਿਚ ਵਿਚਾਰ ਵਟਾਂਦਰੇ ਤੋਂ ਬਾਅਦ ਮੰਗਾਂ ‘ਤੇ ਸਹਿਮਤੀ ਵੀ ਹੋਈ ਪਰ ਸਰਕਾਰ ਇਸ ਸਬੰਧੀ ਕੋਈ ਵੀ ਲਿਖਤੀ ਦੇਣ ਲਈ ਤਿਆਰ ਨਹੀਂ, ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਸਰਕਾਰ ਮੰਗਾਂ ਨੂੰ ਅਮਲੀ ਰੂਪ ਦੇਣ ਲਈ ਨੋਟੀਫ਼ਿਕੇਸ਼ਨ ਜਾਰੀ ਨਹੀਂ ਕਰਦੀ ਉਹ ਹੁਣ ਆਰ-ਪਾਰ ਦੀਆਂ ਲੜਾਈ ਲੜਦਿਆਂ ਅਣਮਿੱਥੇ ਸਮੇਂ ਦੀ ਹੜਤਾਲ ਕਰਨਗੇ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਵਰ੍ਹੇ ਸੰਘਰਸ਼ ਦੌਰਾਨ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ‘ਤੇ ਦਰਜ ਕੀਤੇ ਝੂਠੇ ਕੇਸ ਰੱਦ ਕੀਤੇ ਜਾਣ | ਧਰਨੇ ਵਿਚ ਚੇਅਰਮੈਨ ਬਗੀਚਾ ਸਿੰਘ, ਸਹਾਇਕ ਜਨਰਲ ਸਕੱਤਰ ਨਵਦੀਪ ਸਿੰਘ ਸਿੱਧੂ, ਗੁਰਤੇਜ ਸਿੰਘ ਮਾਣਕ, ਦਵਿੰਦਰ ਸਿੰਘ ਮਾਨੋ ਚਾਹਲ ਤੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਮੈਂਬਰ ਪਾਰਲੀਮੈਂਟ ਵਲੋਂ 198 ਦੁਕਾਨਦਾਰਾਂ ਨਾਲ ਮੀਟਿੰਗ ਅਗਲੀ ਖ਼ਬਰ ਹਵਾ ਪ੍ਰਦੂਸ਼ਣ ਨੂੰ ਘਟਾਉਣ ਤੇ ਵਾਤਾਵਰਨ ਦੀ ਸੰਭਾਲ ਲਈ ਲੋਕਾਂ ਨੂੰ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਦੀ ਲੋੜ-ਐਸ.ਡੀ.ਐਮ...
Ad Position 24