22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਮੈਂਬਰ ਪਾਰਲੀਮੈਂਟ ਵਲੋਂ 198 ਦੁਕਾਨਦਾਰਾਂ ਨਾਲ ਮੀਟਿੰਗ

ਫਗਵਾੜਾ, 21 ਅਕਤੂਬਰ (ਹਰਜੋਤ ਸਿੰਘ ਚਾਨਾ)-ਨਗਰ ਨਿਗਮ ਦੀ ਮਾਲਕੀ ਵਾਲੀਆਂ ਦੁਕਾਨਾਂ ਕਿਰਾਏ ‘ਤੇ ਲੈ ਕੇ ਕਾਰੋਬਾਰ ਕਰ ਰਹੇ ਲਗਭਗ 198 ਦੁਕਾਨਦਾਰਾਂ ਨਾਲ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਨੂੰ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ | ਇਹ ਮੀਟਿੰਗ ਨਗਰ ਨਿਗਮ ਦਫ਼ਤਰ ਵਿਖੇ ਮੇਅਰ ਰਾਮਪਾਲ ਉੱਪਲ ਤੇ ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਦੀ ਮੌਜੂਦਗੀ ਵਿਚ ਹੋਈ | ਦੁਕਾਨਦਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਜਾਇਦਾਦਾਂ ‘ਚ ਕਾਰੋਬਾਰ ਕਰ ਰਹੇ ਦੁਕਾਨਦਾਰ ਕੁਲੈਕਟਰ ਰੇਟ ਦੇ ਆਧਾਰ ‘ਤੇ ਨਿਰਧਾਰਿਤ ਕੀਤੀ ਗਈ ਰਕਮ ਅਦਾ ਕਰਕੇ ਦੁਕਾਨਾਂ ਦੇ ਮਾਲਕ ਬਣ ਸਕਦੇ ਹਨ | ਇਸ ਸਕੀਮ ਦਾ ਲਾਭ ਲੈਣ ਲਈ ਸਬੰਧਿਤ ਦੁਕਾਨ ਵਿਚ ਘੱਟੋ-ਘੱਟ 12 ਸਾਲਾਂ ਤੋਂ ਕਾਰੋਬਾਰ ਕਰਨਾ ਲਾਜ਼ਮੀ ਹੈ | ਉਨ੍ਹਾਂ ਦੱਸਿਆ ਕਿ ਫਗਵਾੜਾ ਵਿਚ ਨਗਰ ਨਿਗਮ ਦੀਆਂ ਲਗਭਗ 198 ਦੁਕਾਨਾਂ ‘ਤੇ ਦੁਕਾਨਦਾਰ ਕਾਰੋਬਾਰ ਕਰ ਰਹੇ ਹਨ ਅਤੇ ਲਾਭਪਾਤਰੀਆਂ ਨੂੰ ਉਨ੍ਹਾਂ ਦੀ ਆਮਦਨ ਦੇ ਆਧਾਰ ‘ਤੇ ਤਿੰਨ ਸ਼੍ਰੇਣੀਆਂ ਵਿਚ ਵੰਡਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਅਰਜ਼ੀਆਂ 6 ਨਵੰਬਰ, 2026 ਤੱਕ ਨਗਰ ਕੌਂਸਲ ਅਤੇ ਨਗਰ ਨਿਗਮ ਦੇ ਦਫ਼ਤਰਾਂ ਵਿਚ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ |

Ad Position 21
No active advertisement
ਅਜੀਤ ਡੈਸਕ 22-10-2026

Ad Position 22
No active advertisement
ਪਿਛਲੀ ਖ਼ਬਰ ਜੈ ਮਾਂ ਵੈਸ਼ਨੋ ਦੇਵੀ ਕਲੱਬ ਭੁਲੱਥ ਵੱਲੋਂ ਸਾਲਾਨਾ ਜਾਗਰਣ 5 ਨੂੰ ਅਗਲੀ ਖ਼ਬਰ ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ
Ad Position 24