22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਭਲਕੇ

ਸੁਲਤਾਨਪੁਰ ਲੋਧੀ, 21 ਅਕਤੂਬਰ (ਨਰੇਸ਼ ਹੈਪੀ)-ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ’ ‘ਚੱਲਦਾ ਵਹੀਰ ਅੰਮਿ੍ਤ ਸੰਚਾਰ ਲਹਿਰ’ ਤਹਿਤ ਹਰ ਹਲਕੇ ਵਿਚ ਗੁਰਮਤਿ ਸਮਾਗਮ ਤੇ ਅੰਮਿ੍ਤ ਸੰਚਾਰ ਸਮਾਗਮ ਕਰਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕੇ ਸੁਲਤਾਨਪੁਰ ਲੋਧੀ ਵਿਖੇ ਭਾਈ ਹਰਜੀਤ ਸਿੰਘ ਪ੍ਰਚਾਰਕ ਨਿਗਰਾਨ ਜ਼ਿਲ੍ਹਾ ਕਪੂਰਥਲਾ ਤੇ ਜ਼ਿਲ੍ਹੇ ਦੇ ਸਮੂਹ ਪ੍ਰਚਾਰਕ ਤੇ ਕਵੀਸ਼ਰ ਸਾਹਿਬਾਨ ਵਲੋਂ ਪਿੰਡ ਪਿੰਡ ਜਾ ਕੇ ਧਰਮ ਪ੍ਰਚਾਰ ਸਮਾਗਮ ਚੱਲ ਰਹੇ ਹਨ ਅਤੇ ਸਕੂਲਾਂ ਵਿਚ ਵੀ ਵਿਦਿਆਰਥੀਆ ਨੂੰ ਅੰਮਿ੍ਤ ਛਕਣ ਸੰਬੰਧੀ ਪ੍ਰੇਰਨਾ ਕੀਤੀ ਜਾ ਰਹੀ ਹੈ ਅਤੇ ਸ੍ਰੀ ਸਹਿਜ ਪਾਠ ਲਹਿਰ ਦੇ ਪ੍ਰਚਾਰਕ ਸਾਹਿਬਾਨ ਭਾਈ ਦਿਲਬਾਗ ਸਿੰਘ, ਬੀਬੀ ਹਰਪ੍ਰੀਤ ਕੌਰ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸੇ ਸੰਬੰਧ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਤੇ ਵਿਸ਼ੇਸ਼ ਤੌਰ ਤੇ ਬੀਬੀ ਮਨਜੀਤ ਕੌਰ ਪਿ੍ੰਸੀਪਲ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਹਰਜੀਤ ਸਿੰਘ ਪ੍ਰਚਾਰਕ ਇੰਚਾਰਜ ਕਪੂਰਥਲਾ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ਼੍ਰੀ ਬੇਰ ਸਾਹਿਬ, ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ, ਬਲਵਿੰਦਰ ਸਿੰਘ ਡਡਵਿੰਡੀ, ਬੀਬੀ ਬਲਜੀਤ ਕੌਰ ਮੋਠਾਂਵਾਲਾ ਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਪਹੁੰਚੇ ਵਲੰਟੀਅਰ ਪ੍ਰਚਾਰਕ ਸਿੰਘਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਬੀਬੀ ਗੁਰਪ੍ਰੀਤ ਕੌਰ, ਬੀਬੀ ਮਨਜੀਤ ਕੌਰ ਤੈ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ 23 ਅਕਤੂਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੰਮਿ੍ਤ ਸੰਚਾਰ ਹੋਵੇਗਾ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਪਹੁੰਚ ਰਹੇ ਹਨ | ਇਸ ਸਬੰਧੀ ਤਿਆਰੀਆਂ ਸੰਪੂਰਨ ਹੋ ਚੁੱਕੀਆਂ ਹਨ | ਇਸ ਮੌਕੇ ਵਲੰਟੀਅਰ ਸਿੰਘਾਂ ਵਿਚ ਭਾਈ ਜਗਰੂਪ ਸਿੰਘ ਪ੍ਰਚਾਰਕ, ਭਾਈ ਪ੍ਰਭਜੋਤ ਸਿੰਘ, ਭਾਈ ਲਵਪ੍ਰੀਤ ਸਿੰਘ ਪ੍ਰਚਾਰਕ, ਭਾਈ ਜੱਸਾ ਸਿੰਘ ਪ੍ਰਚਾਰਕ, ਭਾਈ ਗੁਰਸੇਵਕ ਸਿੰਘ, ਭਾਈ ਆਗਿਆਕਾਰ ਸਿੰਘ, ਭਾਈ ਪਿ੍ਥੀਪਾਲ ਸਿੰਘ,ਅਕਾਲ ਸਿੰਘ, ਭਾਈ ਸੁਖਦੇਵ ਸਿੰਘ, ਸੋਨੇ ਸਿੰਘ, ਰਵਿੰਦਰ ਸਿੰਘ, ਬੀਬੀ ਬਲਜੀਤ ਕੌਰ, ਜਸਵਿੰਦਰ ਸਿੰਘ ਰਿਕਾਰਡ ਕੀਪਰ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 22-10-2026

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਦੇ ਐਕਸ-ਸੀਟੂ ਪ੍ਰਬੰਧਨ ਦਾ ਜਾਇਜ਼ਾ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਸ਼ੋਭਾ ਯਾਤਰਾ ਭਲਕੇ-ਨਾਹਰ, ਸੀਤਲ
Ad Position 24