22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੰਡੀਆਂ ’ਚ ਨੁੱਕੜ ਨਾਟਕਾਂ ਰਾਹੀਂ ਪਰਾਲੀ ਨਾ ਸਾੜਨ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਨਡਾਲਾ, 21 ਅਕਤੂਬਰ (ਰਘਬਿੰਦਰ ਸਿੰਘ)-ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਬਲਾਕ ਨਡਾਲਾ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿਚ ਨੁੱਕੜ ਨਾਟਕਾਂ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਇਨ੍ਹਾਂ ਨੁੱਕੜ ਨਾਟਕਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ, ਮਿੱਟੀ ਦੀ ਉਪਜਾਊ ਸ਼ਕਤੀ ਵਿਚ ਕਮੀ ਅਤੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸੁਪਰ ਸੀਡਰ, ਹੈਪੀ ਸੀਡਰ, ਮਲਚਰ ਅਤੇ ਹੋਰ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਖੇਤਾਂ ਵਿਚ ਹੀ ਸੁਚੱਜਾ ਪ੍ਰਬੰਧਨ ਕਰਨ | ਇਸ ਨਾਲ ਜਿੱਥੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕਦਾ ਹੈ | ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵਾਤਾਵਰਣ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਪਰਾਲੀ ਨਾ ਸਾੜਨ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ |

Ad Position 21
No active advertisement
ਅਜੀਤ ਡੈਸਕ 22-10-2026

Ad Position 22
No active advertisement
ਪਿਛਲੀ ਖ਼ਬਰ ਮਿੱਠੜਾ ਕਾਲਜ ਦੇ ਕਾਸਮੈਟੋਲੋਜੀ ਵਿਭਾਗ ਨੇ ਮੇਕਅਪ ਸੰਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਦੇ ਐਕਸ-ਸੀਟੂ ਪ੍ਰਬੰਧਨ ਦਾ ਜਾਇਜ਼ਾ
Ad Position 24