ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ ਦੇ ਮੁੱਦੇ ’ਤੇ ਢਿਲਵਾਂ ਦੇ ਬਿਜਲੀ ਕਰਮਚਾਰੀਆਂ ਵਲੋਂ 2 ਦਿਨਾ ਹੜਤਾਲ ਅੱਜ ਤੋਂ
ਢਿਲਵਾਂ, 21 ਅਕਤੂਬਰ (ਪ੍ਰਵੀਨ ਕੁਮਾਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫ਼ਰੰਟ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਜੁਆਇੰਟ ਫੋਰਮ ਦੇ ਨਿਰਦੇਸ਼ਾਂ ਅਨੁਸਾਰ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਢਿਲਵਾਂ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਦੇ ’ਤੇ ਦੋ ਦਿਨਾਂ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਹਨ | ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸਕੱਤਰ ਚਰਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆ ਮੁੱਖ ਮੰਗਾ ਜਿਵੇਂ 17. 7.
ਢਿਲਵਾਂ, 21 ਅਕਤੂਬਰ (ਪ੍ਰਵੀਨ ਕੁਮਾਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫ਼ਰੰਟ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਜੁਆਇੰਟ ਫੋਰਮ ਦੇ ਨਿਰਦੇਸ਼ਾਂ ਅਨੁਸਾਰ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਢਿਲਵਾਂ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਦੇ ’ਤੇ ਦੋ ਦਿਨਾਂ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਹਨ | ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸਕੱਤਰ ਚਰਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆ ਮੁੱਖ ਮੰਗਾ ਜਿਵੇਂ 17.7.20 ਦੇ ਪੈ ਸਕੇਲ ਨੂੰ ਰੱਦ ਕਰਨ, 35,400 ਨੂੰ ਲਾਗੂ ਕਰਨ, ਠੇਕੇਦਾਰੀ ਸਿਸਟਮ ਨੂੰ ਰੱਦ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਵੱਧ ਰਹੀ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਸਿੱਧੀ ਭਰਤੀ ਕਰਨ ਆਦਿ ਮੁੱਖ ਮੰਗਾਂ ਨੂੰ ਲੈ ਕੇ ਇਹ ਹੜਤਾਲ ਕੀਤੀ ਜਾ ਰਹੀ ਹੈ | ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ, ਹਰਜਿੰਦਰ ਪ੍ਰਤਾਪ ਸਿੰਘ, ਸੰਤੋਖ ਸਿੰਘ, ਖੇਮ ਰਾਜ, ਅਵਤਾਰ ਸਿੰਘ ਤੇ ਰਘੂ ਨੰਦਨ ਦੋਨੋਂ ਏ.ਜੇ.ਈ, ਰਾਕੇਸ਼ ਕੁਮਾਰ ਆਦਿ ਸਾਥੀ ਮੌਜੂਦ ਸਨ |