22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅੱਖਾਂ ਦਾ ਮੁਫ਼ਤ ਜਾਂਚ ਕੈਂਪ 25 ਨੂੰ

ਢਿਲਵਾਂ, 21 ਅਕਤੂਬਰ (ਗੋਬਿੰਦ ਸੁਖੀਜਾ)-ਯੂਨਾਈਟਿਡ ਸਿੱਖ ਮਿਸ਼ਨ ਫੋਨਟਾਨਾ ਕੈਲੇਫੋਰਨੀਆ ਯੂ. ਐਸ.

Ad Position 21
No active advertisement
ਅਜੀਤ ਡੈਸਕ 22-10-2026
ਢਿਲਵਾਂ, 21 ਅਕਤੂਬਰ (ਗੋਬਿੰਦ ਸੁਖੀਜਾ)-ਯੂਨਾਈਟਿਡ ਸਿੱਖ ਮਿਸ਼ਨ ਫੋਨਟਾਨਾ ਕੈਲੇਫੋਰਨੀਆ ਯੂ.ਐਸ.ਏ. ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰਤਾਪ ਸਿੰਘ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ 25 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਪੱਤੀ ਰਾਮੂ ਕੀ ਢਿਲਵਾਂ ਵਿਖੇ ਲਗਾਇਆ ਜਾ ਰਿਹਾ ਹੈ | ਮੁੱਖ ਪ੍ਰਬੰਧਕ ਨੰਬਰਦਾਰ ਹਰਪ੍ਰੀਤ ਸਿੰਘ, ਤਲਵਿੰਦਰ ਸਿੰਘ, ਮਨਰਾਜ ਸਿੰਘ ਸਾਬਕਾ ਕੌਂਸਲਰ ਢਿਲਵਾਂ ਨੇ ਦੱਸਿਆ ਕਿ ਮਰੀਜ਼ਾਂ ਦੀਆਂ ਅੱਖਾਂ ਦਾ ਮੁਆਇਨਾ ਸਵੇਰੇ 9:00 ਵਜੇ ਤੋਂ 1:00 ਵਜੇ ਤੱਕ ਕੀਤਾ ਜਾਵੇਗਾ | ਇਸ ਮੌਕੇ ਅੱਖਾਂ ਦੇ ਮਾਹਿਰ ਡਾ: ਅਮਨਦੀਪ ਸਿੰਘ ਅਰੋੜਾ (ਅਰੋੜਾ ਅੱਖਾਂ ਦਾ ਹਸਪਤਾਲ ਜਲੰਧਰ) ਮਰੀਜ਼ਾਂ ਦਾ ਚੈੱਕਅਪ ਕਰਨਗੇ | ਦਵਾਈ, ਰਿਹਾਇਸ਼, ਖ਼ੁਰਾਕ ਤੇ ਆਪ੍ਰੇਸ਼ਨ ਦੀ ਸੇਵਾ ਮੁਫ਼ਤ ਕੀਤੀ ਜਾਵੇਗੀ | ਐਨਕਾਂ ਆਪ੍ਰੇਸ਼ਨ ਵਾਲੇ ਮਰੀਜ਼ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ ਤੇ ਨਜ਼ਰ ਦੀਆਂ ਐਨਕਾਂ ਲੋੜਵੰਦਾਂ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਯੁਵਰਾਜ ਭੁਪਿੰਦਰ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ-ਸਸਕਾਰ ਅੱਜ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਕੇ.ਜੀ. ਵਿੰਗ ਦੇ ਬੱਚਿਆਂ ਲਈ ਸ਼ੇਪ ਲਰਨਿੰਗ ਐਕਟੀਵਿਟੀ ਕਰਵਾਈ
Ad Position 24