22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਆਰੰਭ ਕਰਵਾਏ ਗਏ ਸ੍ਰੀ ਸਹਿਜ ਪਾਠਾਂ ਦੇ ਭੋਗ 25 ਨੂੰ-ਵਾਲੀਆ, ਭਾਟੀਆ

ਕਪੂਰਥਲਾ, 21 ਅਕਤੂਬਰ (ਵਿ. ਪ੍ਰ.)

Ad Position 21
No active advertisement
ਚਰਨਜੀਤ ਸਿੰਘ ਵਾਲੀਆ ਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ। 22-10-2026
ਕਪੂਰਥਲਾ, 21 ਅਕਤੂਬਰ (ਵਿ.ਪ੍ਰ.)-ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 25 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਚ ਸ੍ਰੀ ਸਹਿਜ ਪਾਠਾਂ ਭੋਗ ਪਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ ਤੇ ਜਨਰਲ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ ਸਭਾ ਵਲੋਂ ਸਾਲ 2006 ਤੋਂ ‘ਆਓ ਸ੍ਰੀ ਸਹਿਜ ਪਾਠ ਕਰੀਏ’ ਲੜੀ ਤਹਿਤ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਣ ਲਈ ਬੀਤੇ ਅਪ੍ਰੈਲ ਮਹੀਨੇ ਤੋਂ ਸਮੂਹਿਕ ਸ੍ਰੀ ਸਹਿਜ ਪਾਠ ਆਰੰਭ ਕੀਤੇ ਗਏ ਸਨ | ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜਿਸਨੇ ਸ੍ਰੀ ਸਹਿਜ ਪਾਠ ਆਰੰਭ ਕਰਨਾ ਹੋਵੇ ਉਹ ਸਭਾ ਵਲੋਂ ਦਿੱਤੀਆਂ ਜਾ ਰਹੀਆਂ ਭੇਟਾਂ ਰਹਿਤ ਸੈਂਚੀਆਂ ਪ੍ਰਾਪਤ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਜਿਹੜੀਆਂ ਸੰਗਤਾਂ ਮੁੜ ਸ੍ਰੀ ਸਹਿਜ ਪਾਠ ਆਰੰਭ ਕਰਨਾ ਚਾਹੁੰਦੀਆਂ ਹਨ ਉਹ ਸਟੇਟ ਗੁਰਦੁਆਰਾ ਸਾਹਿਬ ਵਿਚ ਹਾਜ਼ਰੀ ਭਰਨ | ਉਨ੍ਹਾਂ ਸੰਗਤਾਂ ਨੂੰ ਸਹਿਜ ਪਾਠ ਕਰਨ ਤੇ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਣ ਦੀ ਵੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੁਲਤਾਨਪੁਰ ਲੋਧੀ ਅੰਦਰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਸਰਕਾਰ ਵਿਰੁੱਧ ਕੀਤੀ ਨਾਅਰੇਬ... ਅਗਲੀ ਖ਼ਬਰ ਸਿਵਲ ਹਸਪਤਾਲ ਵਿਚ ਆਯੁਸ਼ਮਾਨ ਯੋਜਨਾ ਤਹਿਤ 38 ਸਾਲਾਂ ਮਰੀਜ਼ ਦਾ ਸਫਲ ਹਿੱਪ ਰਿਪਲੇਸਮੈਂਟ
Ad Position 24