ਬਲਾਕ ਸੁਲਤਾਨਪੁਰ ਲੋਧੀ ਅੰਦਰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
ਸੁਲਤਾਨਪੁਰ ਲੋਧੀ, 21 ਅਕਤੂਬਰ (ਪ. ਪ.)
ਸੁਲਤਾਨਪੁਰ ਲੋਧੀ, 21 ਅਕਤੂਬਰ (ਪ.ਪ.)-ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲਮਟੋਲ ਦੀ ਨੀਤੀ ਵਿਰੁੱਧ ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵੱਲੋਂ ਦਿੱਤੇ ਦੋ ਦਿਨਾਂ ਮਹਾਂ ਹੜਤਾਲ ਦੇ ਸੱਦੇ ਤਹਿਤ ਬਲਾਕ ਸੁਲਤਾਨਪੁਰ ਲੋਧੀ ਅੰਦਰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਰੈਵੀਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ, ਬਲਾਕ ਪ੍ਰਧਾਨ ਸੁਖਦੇਵ ਸਿੰਘ, ਰਾਜਨਬੀਰ ਅਟਵਾਲ, ਪਟਵਾਰੀ ਸੁਨੀਲ ਗੋਡ, ਗੌਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੁਖਦੇਵ ਸਿੰਘ ਬੂਲਪੁਰ, ਕੰਵਰਦੀਪ ਸਿੰਘ ਕੇ ਡੀ, ਦਫ਼ਤਰੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਮੇਸ਼ ਕੰਬੋਜ ਲਾਧੂਕਾ ਮੰਡੀ, ਬਨਵਾਰੀ ਲਾਲ,ਸਿਵਲ ਹਸਪਤਾਲ ਯੂਨੀਅਨ ਦੇ ਆਗੂ ਸੰਨੀ ਸਹੋਤਾ, ਨਰਸਿੰਗ ਐਸੋਸੀਏਸ਼ਨ ਦੀ ਪ੍ਰਧਾਨ ਕੁਲਵਿੰਦਰ ਕੰਵਲ, ਪੰਚਾਇਤ ਸੰਮਤੀ ਮੁਲਾਜ਼ਮ ਯੂਨੀਅਨ ਦੇ ਆਗੂ ਕਸ਼ਮੀਰ ਸਿੰਘ ਆਦਿ ਨੇ ਕਿਹਾ ਕਿ ਜਦੋਂ ਤੱਕ ਮਹਿੰਗਾਈ ਭੱਤੇ ਦੀਆਂ 18 ਫ਼ੀਸਦੀ ਕਿਸ਼ਤਾਂ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ,2015 ਅਤੇ 2020 ਦਾ ਮੁਲਾਜ਼ਮ ਵਿਰੋਧੀ ਪੱਤਰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਲਗਾਤਾਰ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਪਿ੍ੰਸੀਪਲ ਕਰਨੈਲ ਸਿੰਘ, ਕਾਮਰੇਡ ਗੁਰਚਰਨ ਦਾਸ, ਮਾਸਟਰ ਸੁੱਚਾ ਸਿੰਘ ਮਿਰਜ਼ਾਪੁਰ ਨੇ ਕਿਹਾ ਕਿ ਪੈਨਸ਼ਨਰਾਂ ਲਈ ਲਈ ਸਰਕਾਰ 2.59 ਦਾ ਗੁਣਾਂਕ ਲਾਗੂ ਕਰਨ ਤੋਂ ਭੱਜ ਰਹੀ ਹੈ |ਜਦ ਕਿ ਸਰਕਾਰ ਪਹਿਲਾਂ ਹੋਈਆਂ ਮੀਟਿੰਗਾਂ ਦੌਰਾਨ ਇਸ ਨੂੰ ਲਾਗੂ ਕਰਨ ਦੀ ਮੰਗ ਮੰਨ ਚੁੱਕੀ ਸੀ |ਇਸ ਮੌਕੇ ਸੁਰਿੰਦਰਪਾਲ ਸਿੰਘ, ਸਰਬਜੀਤ ਸਿੰਘ, ਅਸ਼ਵਨੀ ਕੁਮਾਰ, ਕੁਲਦੀਪ ਠਾਕੁਰ, ਅਮਨਦੀਪ ਸਿੰਘ, ਸ਼ਿੰਦਰ ਸਿੰਘ, ਕੁਲਬੀਰ ਸਿੰਘ ਵਲਣੀ, ਜਗਮੋਹਨ ਸਿੰਘ,ਹਰਨੇਕ ਸਿੰਘ ਆਦਿ ਹਾਜ਼ਰ ਸਨ |