ਪਿੰਡ ਬਜਾਜ ਦੀ ਫ਼ੈਕਟਰੀ ’ਚ ਹੋਏ ਝਗੜੇ ਦੇ ਮਾਮਲੇ ’ਚ 6 ਮੁਲਜ਼ਮ ਹਥਿਆਰਾਂ ਸਮੇਤ ਕਾਬੂ
ਭੁਲੱਥ, 22 ਅਕਤੂਬਰ (ਮਨਜੀਤ ਸਿੰਘ ਰਤਨ)-ਭੁਲੱਥ-ਭੋਗਪੁਰ ਰੋਡ ’ਤੇ ਸਥਿਤ ਪਿੰਡ ਬਜਾਜ ਵਿਖੇ ‘ਗੁਰੂ ਕਿਰਪਾ ਅਮਰੀਕਨ ਕੰਕਰੀਟ ਟਾਈਲ’ ਫ਼ੈਕਟਰੀ ’ਚ ਹੋਏ ਝਗੜੇ ਦੇ ਮਾਮਲੇ ਵਿਚ ਭੁਲੱਥ ਪੁਲਿਸ ਨੇ 6 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ | ਇਸ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ, ਜਦਕਿ ਦੋ ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ | ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿਚ ਵਰਤੇ ਗਏ ਹਥਿਆਰ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ, ਬੀਤੇ ਦਿਨੀਂ ਪਿੰਡ ਬਜਾਜ ਵਿਖੇ ਸਥਿਤ ਉਕਤ ਫ਼ੈਕਟਰੀ ’ਚ ਕੁੱਝ ਨੌਜਵਾਨਾਂ ਵਿਚਕਾਰ ਲੜਾਈ-ਝਗੜਾ ਹੋ ਗਿਆ ਸੀ | ਇਸ ਦੌਰਾਨ ਹੋਈ ਹਿੰਸਕ ਘਟਨਾ ’ਚ ਇੱਕ ਵਿਅਕਤੀ ਦੀ ਜਾਨ ਚਲੀ ਗਈ ਸੀ, ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਸਨ | ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲੇ ਦੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਸਨ | ਇਸ ਮਾਮਲੇ ਵਿਚ ਭੁਲੱਥ ਪੁਲਿਸ ਵੱਲੋਂ ਛੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ | ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਸੀ | ਲਗਾਤਾਰ ਕੀਤੀ ਜਾ ਰਹੀ ਕਾਰਵਾਈ ਤੋਂ ਬਾਅਦ ਪੁਲਿਸ ਨੇ ਸਾਰੇ 6 ਮੁਲਜ਼ਮਾਂ ਨੂੰ ਕਾਬੂ ਕਰ ਲਿਆ | ਪੁਲਿਸ ਵੱਲੋਂ ਕਾਬੂ ਕੀਤੇ ਮੁਲਜ਼ਮਾਂ ਵਿਚ ਗੁਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਬਜਾਜ, ਗੌਰਵ ਉਰਫ਼ ਮੋਟਾ ਉਰਫ਼ ਸੰਨੀ ਪੁੱਤਰ ਭਜਨ ਸਿੰਘ ਵਾਸੀ ਪਿੰਡ ਬਾਗੜੀਆਂ, ਹਰਸ਼ਦੀਪ ਉਰਫ਼ ਪਾਵਾ ਪੁੱਤਰ ਦੀਸ਼ਾ ਵਾਸੀ ਪਿੰਡ ਬਜਾਜ ਅਤੇ ਅੰਮਿ੍ਤਪਾਲ ਸਿੰਘ ਉਰਫ਼ ਬੁੱਢਾ ਪੁੱਤਰ ਸੁਖਜਿੰਦਰ ਸਿੰਘ ਵਾਸੀ ਪਿੰਡ ਬਜਾਜ ਸ਼ਾਮਲ ਹਨ | ਇਨ੍ਹਾਂ ਤੋਂ ਇਲਾਵਾ ਦੋ ਹੋਰ ਵਿਅਕਤੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ | ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਵਾਰਦਾਤ ਵਿਚ ਵਰਤੇ ਗਏ ਦੋ ਦਾਤਰ, ਇੱਕ ਕਿਰਪਾਨ, ਇਕ ਕੜਾ ਅਤੇ ਮੋਟਰਸਾਈਕਲ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ | ਮੁਲਜ਼ਮਾਂ ਵਿਚੋਂ ਦੋ ਨਾਬਾਲਗ ਦੱਸੇ ਜਾ ਰਹੇ ਹਨ | ਪੁਲਿਸ ਵੱਲੋਂ ਚਾਰ ਮੁਲਜ਼ਮਾਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ, ਜਦਕਿ ਨਾਬਾਲਗਾਂ ਸਬੰਧੀ ਕਾਰਵਾਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਕੀਤੀ ਗਈ ਹੈ | ਇਸ ਸਬੰਧੀ ਥਾਣਾ ਭੁਲੱਥ ਦੇ ਐੱਸ. ਐੱਚ.
ਭ
ਭੁਲੱਥ ਪੁਲਿਸ ਵੱਲੋਂ ਕਾਬੂ ਕੀਤੇ ਗਏ ਨੌਜਵਾਨ ਐਸ.ਐਚ.ਓ. ਭੁਲੱਥ ਹਰਜਿੰਦਰ ਸਿੰਘ ਤੇ ਬਾਕੀ ਪੁਲਿਸ ਪਾਰਟੀ ਨਾਲ | ਤਸਵੀਰ: ਮਨਜੀਤ ਸਟੂਡੀਓ
23-10-2026
ਭੁਲੱਥ, 22 ਅਕਤੂਬਰ (ਮਨਜੀਤ ਸਿੰਘ ਰਤਨ)-ਭੁਲੱਥ-ਭੋਗਪੁਰ ਰੋਡ ’ਤੇ ਸਥਿਤ ਪਿੰਡ ਬਜਾਜ ਵਿਖੇ ‘ਗੁਰੂ ਕਿਰਪਾ ਅਮਰੀਕਨ ਕੰਕਰੀਟ ਟਾਈਲ’ ਫ਼ੈਕਟਰੀ ’ਚ ਹੋਏ ਝਗੜੇ ਦੇ ਮਾਮਲੇ ਵਿਚ ਭੁਲੱਥ ਪੁਲਿਸ ਨੇ 6 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ | ਇਸ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ, ਜਦਕਿ ਦੋ ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ | ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿਚ ਵਰਤੇ ਗਏ ਹਥਿਆਰ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ, ਬੀਤੇ ਦਿਨੀਂ ਪਿੰਡ ਬਜਾਜ ਵਿਖੇ ਸਥਿਤ ਉਕਤ ਫ਼ੈਕਟਰੀ ’ਚ ਕੁੱਝ ਨੌਜਵਾਨਾਂ ਵਿਚਕਾਰ ਲੜਾਈ-ਝਗੜਾ ਹੋ ਗਿਆ ਸੀ | ਇਸ ਦੌਰਾਨ ਹੋਈ ਹਿੰਸਕ ਘਟਨਾ ’ਚ ਇੱਕ ਵਿਅਕਤੀ ਦੀ ਜਾਨ ਚਲੀ ਗਈ ਸੀ, ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਸਨ | ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲੇ ਦੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਸਨ | ਇਸ ਮਾਮਲੇ ਵਿਚ ਭੁਲੱਥ ਪੁਲਿਸ ਵੱਲੋਂ ਛੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ | ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਸੀ | ਲਗਾਤਾਰ ਕੀਤੀ ਜਾ ਰਹੀ ਕਾਰਵਾਈ ਤੋਂ ਬਾਅਦ ਪੁਲਿਸ ਨੇ ਸਾਰੇ 6 ਮੁਲਜ਼ਮਾਂ ਨੂੰ ਕਾਬੂ ਕਰ ਲਿਆ | ਪੁਲਿਸ ਵੱਲੋਂ ਕਾਬੂ ਕੀਤੇ ਮੁਲਜ਼ਮਾਂ ਵਿਚ ਗੁਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਬਜਾਜ, ਗੌਰਵ ਉਰਫ਼ ਮੋਟਾ ਉਰਫ਼ ਸੰਨੀ ਪੁੱਤਰ ਭਜਨ ਸਿੰਘ ਵਾਸੀ ਪਿੰਡ ਬਾਗੜੀਆਂ, ਹਰਸ਼ਦੀਪ ਉਰਫ਼ ਪਾਵਾ ਪੁੱਤਰ ਦੀਸ਼ਾ ਵਾਸੀ ਪਿੰਡ ਬਜਾਜ ਅਤੇ ਅੰਮਿ੍ਤਪਾਲ ਸਿੰਘ ਉਰਫ਼ ਬੁੱਢਾ ਪੁੱਤਰ ਸੁਖਜਿੰਦਰ ਸਿੰਘ ਵਾਸੀ ਪਿੰਡ ਬਜਾਜ ਸ਼ਾਮਲ ਹਨ | ਇਨ੍ਹਾਂ ਤੋਂ ਇਲਾਵਾ ਦੋ ਹੋਰ ਵਿਅਕਤੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ | ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਵਾਰਦਾਤ ਵਿਚ ਵਰਤੇ ਗਏ ਦੋ ਦਾਤਰ, ਇੱਕ ਕਿਰਪਾਨ, ਇਕ ਕੜਾ ਅਤੇ ਮੋਟਰਸਾਈਕਲ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ | ਮੁਲਜ਼ਮਾਂ ਵਿਚੋਂ ਦੋ ਨਾਬਾਲਗ ਦੱਸੇ ਜਾ ਰਹੇ ਹਨ | ਪੁਲਿਸ ਵੱਲੋਂ ਚਾਰ ਮੁਲਜ਼ਮਾਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ, ਜਦਕਿ ਨਾਬਾਲਗਾਂ ਸਬੰਧੀ ਕਾਰਵਾਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਕੀਤੀ ਗਈ ਹੈ | ਇਸ ਸਬੰਧੀ ਥਾਣਾ ਭੁਲੱਥ ਦੇ ਐੱਸ.ਐੱਚ.ਓ. ਹਰਜਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਵਿਚੋਂ ਤਿੰਨ ਖ਼ਿਲਾਫ਼ ਪਹਿਲਾਂ ਵੀ ਮੁਕੱਦਮੇ ਦਰਜ ਹਨ |