ਫਗਵਾੜਾ ’ਚ ਚੋਰਾਂ ਦੇ ਹੌਸਲੇ ਬੁਲੰਦ, ਕੰਡਾ ਮਾਰਕੀਟ ਦੀਆਂ ਚਾਰ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
ਫਗਵਾੜਾ, 22 ਅਕਤੂਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ’ਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਤਾਜ਼ਾ ਮਾਮਲਾ ਸ਼ਹਿਰ ਦੀ ਕੰਡਾ ਮਾਰਕੀਟ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਕਰੀਬ ਚਾਰ ਦੁਕਾਨਾਂ ਦੀਆਂ ਛੱਤਾਂ ’ਤੇ ਲੱਗੇ ਏ. ਸੀ.
ਫਗਵਾੜਾ, 22 ਅਕਤੂਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ’ਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਤਾਜ਼ਾ ਮਾਮਲਾ ਸ਼ਹਿਰ ਦੀ ਕੰਡਾ ਮਾਰਕੀਟ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਕਰੀਬ ਚਾਰ ਦੁਕਾਨਾਂ ਦੀਆਂ ਛੱਤਾਂ ’ਤੇ ਲੱਗੇ ਏ.ਸੀ. ਦੇ ਆਊਟਡੋਰ ਯੂਨਿਟਾਂ ਦੇ ਤਾਂਬੇ ਦੇ ਪਾਈਪ ਤੇ ਬਿਜਲੀ ਦੀਆਂ ਤਾਰਾਂ ਚੋਰੀ ਕਰ ਲਈਆਂ | ਇਸ ਘਟਨਾ ਤੋਂ ਬਾਅਦ ਦੁਕਾਨਦਾਰਾਂ ਵਿਚ ਚਿੰਤਾ ਪਾਈ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਕੰਡਾ ਮਾਰਕੀਟ ਦੇ ਦੁਕਾਨਦਾਰਾਂ ਨੇ ਦੱਸਿਆ ਅਰੁਣ ਸ਼ਰਮਾ, ਓਮ ਪ੍ਰਕਾਸ਼ ਨੇ ਦੱਸਿਆ ਕਿ ਚੋਰ ਦੁਕਾਨਾਂ ਦੀਆਂ ਛੱਤਾਂ ‘ਤੇ ਪਹੁੰਚੇ ਤੇ ਉੱਥੇ ਲੱਗੇ ਏ.ਸੀ. ਦੇ ਆਊਟਡੋਰ ਯੂਨਿਟਾਂ ਦੇ ਕਾਪਰ ਪਾਈਪ ਤੇ ਬਿਜਲੀ ਦੀਆਂ ਤਾਰਾਂ ਚੋਰੀ ਕਰਕੇ ਫ਼ਰਾਰ ਹੋ ਗਏ | ਇਸ ਕਾਰਨ ਦੁਕਾਨਦਾਰਾਂ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਇਆ ਹੈ | ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸ਼ਹਿਰ ‘ਚ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਕਾਰੋਬਾਰੀਆਂ ਵਿਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕੰਡਾ ਮਾਰਕੀਟ ਸਮੇਤ ਹੋਰਨਾਂ ਬਾਜ਼ਾਰਾਂ ‘ਚ ਪੁਲਿਸ ਦੀ ਗਸ਼ਤ ਵਧਾਈ ਜਾਵੇ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਪਹਿਚਾਣ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |