ਐਸ.ਡੀ.ਐਮ. ਫਗਵਾੜਾ ਵਲੋਂ ਪਿੰਡਾਂ ’ਚ ਪਰਾਲੀ ਪ੍ਰਬੰਧਨ ਦਾ ਜਾਇਜ਼ਾ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਫਗਵਾੜਾ, 22 ਅਕਤੂਬਰ (ਹਰਜੋਤ ਸਿੰਘ ਚਾਨਾ)-ਐਸ. ਡੀ.
ਫਗਵਾੜਾ, 22 ਅਕਤੂਬਰ (ਹਰਜੋਤ ਸਿੰਘ ਚਾਨਾ)-ਐਸ.ਡੀ.ਐਮ ਡਾ. ਨਵਜੋਤ ਸ਼ਰਮਾ ਵਲੋਂ ਖੇਤੀਬਾੜੀ ਅਫ਼ਸਰ ਪਰਮਜੀਤ ਸਿੰਘ ਦੇ ਨਾਲ ਪਿੰਡ ਮੌਲੀ, ਨਿਹਾਲਗੜ੍ਹ, ਖੋਨੀ ਖਿਆਰ, ਜਗਤਪੁਰ ਜੱਟਾਂ ਤੇ ਭਾਣੌਕੀ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਦੇ ਐਕਸ-ਸਿਟੂ (ਖੇਤ ਤੋਂ ਬਾਹਰ) ਤੇ ਇਨ-ਸਿਟੂ (ਖੇਤ ਵਿਚ ਹੀ) ਪ੍ਰਬੰਧਨ ਦਾ ਜਾਇਜ਼ਾ ਲਿਆ ਗਿਆ | ਦੌਰੇ ਦੌਰਾਨ ਐੱਸ.ਡੀ.ਐੱਮ. ਡਾ. ਨਵਜੋਤ ਸ਼ਰਮਾ ਨੇ ਖੇਤਾਂ ’ਚ ਜਾ ਕੇ ਪਰਾਲੀ ਪ੍ਰਬੰਧਨ ਲਈ ਵਰਤੀਆਂ ਜਾ ਰਹੀਆਂ ਮਸ਼ੀਨਾਂ ਤੇ ਤਕਨੀਕਾਂ ਦਾ ਨਿਰੀਖਣ ਕੀਤਾ ਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ | ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਲੋੜੀਂਦੀ ਤਕਨੀਕੀ ਜਾਣਕਾਰੀ ਤੇ ਮਸ਼ੀਨਰੀ ਸਮੇਂ ਸਿਰ ਉਪਲਬਧ ਕਰਵਾਈ ਜਾਵੇ | ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਇਸ ਦਾ ਸਹੀ ਢੰਗ ਨਾਲ ਪ੍ਰਬੰਧਨ ਕਰਨ | ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਹੀ ਵਾਹੁਣ ਜਾਂ ਬੇਲਰ ਆਦਿ ਰਾਹੀਂ ਖੇਤ ਤੋਂ ਬਾਹਰ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਮੰਡੀਆਂ ‘ਚ ਢੁਕਵੀਂ ਨਮੀ (ਸੁੱਕੀ ਹੋਈ) ਦੇ ਨਾਲ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਖ਼ਰੀਦ ਅਤੇ ਅਦਾਇਗੀ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਅਤੇ ਮੰਡੀਆਂ ਵਿਚ ਫ਼ਸਲ ਦੀ ਸੁਚਾਰੂ ਖ਼ਰੀਦ ਹੋ ਸਕੇ |