ਪਰਾਲੀ ਸਾੜਨ ਤੋਂ ਰੋਕਣ ਲਈ ਐੱਸ.ਡੀ.ਐੱਮ. ਵਲੋਂ ਨੰਬਰਦਾਰਾਂ ਤੇ ਚੌਕੀਦਾਰਾਂ ਨਾਲ ਮੀਟਿੰਗ
ਭੁਲੱਥ, 22 ਅਕਤੂਬਰ (ਮਨਜੀਤ ਸਿੰਘ ਰਤਨ)-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਬ-ਡਵੀਜ਼ਨ ਭੁਲੱਥ ਦੇ ਐੱਸ. ਡੀ.
ਭੁਲੱਥ, 22 ਅਕਤੂਬਰ (ਮਨਜੀਤ ਸਿੰਘ ਰਤਨ)-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਬ-ਡਵੀਜ਼ਨ ਭੁਲੱਥ ਦੇ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ ਵੱਲੋਂ ਤਹਿਸੀਲ ਭੁਲੱਥ ਦੇ ਸਮੂਹ ਨੰਬਰਦਾਰਾਂ ਅਤੇ ਚੌਕੀਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਨੰਬਰਦਾਰਾਂ ਅਤੇ ਚੌਕੀਦਾਰਾਂ ਨੂੰ ਕਿਹਾ ਗਿਆ ਕਿ ਉਹ ਆਪੋ-ਆਪਣੇ ਪਿੰਡਾਂ ਵਿਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨ | ਉਨ੍ਹਾਂ ਨੂੰ ਦੱਸਿਆ ਜਾਵੇ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ‘ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਮਨੁੱਖਾਂ ਸਮੇਤ ਹੋਰ ਜੀਵ-ਜੰਤੂਆਂ ਦੀ ਸਿਹਤ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ | ਮੀਟਿੰਗ ਵਿਚ ਤਹਿਸੀਲਦਾਰ ਵਰਿੰਦਰ ਭਾਟੀਆ, ਨਾਇਬ ਤਹਿਸੀਲਦਾਰ ਸੁਨੀਤਾ ਖਿੱਲਣ, ਬਲਰਾਮ ਸਿੰਘ ਨਡਾਲਾ ਜ਼ਿਲ੍ਹਾ ਪ੍ਰਧਾਨ , ਸੁਖਜਿੰਦਰ ਸਿੰਘ ਮੁਲਤਾਨੀ ਸਟੇਟ ਮੈਂਬਰ, ਗੁਰਮੇਜ ਸਿੰਘ, ਗਗਨਦੀਪ ਸਿੰਘ, ਸੁਰਿੰਦਰ ਕੌਰ, ਪਰਮਜੀਤ ਸਿੰਘ, ਸਤਨਾਮ ਸਿੰਘ, ਰਣਜੀਤ ਕੌਰ, ਜੋਗਾ ਸਿੰਘ, ਬਚਨ ਸਿੰਘ, ਬਲਜੀਤ ਸਿੰਘ, ਰਣਬੀਰ ਸਿੰਘ, ਜਰਨੈਲ ਸਿੰਘ, ਜਸਪਾਲ ਸਿੰਘ ਸਮੇਤ ਹੋਰ ਨੰਬਰਦਾਰ ਅਤੇ ਚੌਕੀਦਾਰ ਹਾਜ਼ਰ ਸਨ |