23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਥਾਣਾ ਸੁਭਾਨਪੁਰ ਪੁਲਿਸ ਨੇ 2 ਨਾਬਾਲਕ ਬੱਚਿਆਂ ਨੂੰ ਸਿਵਲ ਹਸਪਤਾਲ ਦੇ ਨਸ਼ਾ ਛਡਾਊ ਕੇਂਦਰ ’ਚ ਦਾਖਲ ਕਰਵਾਇਆ

ਕਪੂਰਥਲਾ, 21 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪੰਜਾਬ ’ਚ ਨਸ਼ਾ ਕਿਸ ਕਦਰ ਵੱਧਦਾ ਜਾ ਰਿਹਾ ਹੈ ਕਿ ਇਸ ਦੀ ਗ੍ਰਿਫਤ ਵਿੱਚ ਹੁਣ 10 ਤੋਂ 13 ਸਾਲ ਦੇ ਬੱਚੇ ਵੀ ਆ ਰਹੇ ਹਨ ਜਿਸ ਦੀ ਤਾਜ਼ਾ ਮਿਸਾਲ ਥਾਣਾ ਸੁਭਾਨਪੁਰ ਅਧੀਨ ਆਉਂਦੇ ਪਿੰਡ ਰਾਜਪੁਰ ਝੁੱਗੀਆਂ ਵਿਖੇ ਦੇਖਣ ਨੂੰ ਮਿਲੀ ਹੈ। ਜਿੱਥੇ ਥਾਣਾ ਸੁਭਾਨਪੁਰ ਪੁਲਿਸ ਨੇ 2 ਨਾਬਾਲਗ ਸਕੇ ਭਰਾਵਾਂ ਨੂੰ ਕਾਬੂ ਕਰਕੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਜਸ਼ਨ ਨੇ ਦੱਸਿਆ ਕਿ ਥਾਣਾ ਸੁਭਾਨਪੁਰ ਮੁਖੀ ਅਮਨਦੀਪ ਨਾਹਰ ਵਲੋਂ ਦੋ ਨਾਬਾਲਗ ਬੱਚੇ ਇੱਕ 10 ਸਾਲਾਂ ਤੇ ਦੂਸਰਾ 13 ਸਾਲਾਂ ਨੂੰ ਕਥਿਤ ਤੌਰ ’ਤੇ ਨਸ਼ੇ ਕਰਨ ਕਾਰਨ ਸਿਵਲ ਹਸਪਤਾਲ ਲਿਆਂਦਾ ਗਿਆ ਜਿਨਾਂ ਨੂੰ ਬੱਚਿਆਂ ਦੇ ਡਾਕਟਰ ਤੇ ਨਸ਼ੇ ਛੁਡਾਊ ਕੇਂਦਰ ਦੇ ਡਾਕਟਰ ਨਾਲ ਗੱਲਬਾਤ ਕਰਕੇ ਦਾਖਲ ਕਰ ਲਿਆ ਗਿਆ ਹੈ ਅਤੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 23-10-2026
ਕਪੂਰਥਲਾ, 21 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪੰਜਾਬ ’ਚ ਨਸ਼ਾ ਕਿਸ ਕਦਰ ਵੱਧਦਾ ਜਾ ਰਿਹਾ ਹੈ ਕਿ ਇਸ ਦੀ ਗ੍ਰਿਫਤ ਵਿੱਚ ਹੁਣ 10 ਤੋਂ 13 ਸਾਲ ਦੇ ਬੱਚੇ ਵੀ ਆ ਰਹੇ ਹਨ ਜਿਸ ਦੀ ਤਾਜ਼ਾ ਮਿਸਾਲ ਥਾਣਾ ਸੁਭਾਨਪੁਰ ਅਧੀਨ ਆਉਂਦੇ ਪਿੰਡ ਰਾਜਪੁਰ ਝੁੱਗੀਆਂ ਵਿਖੇ ਦੇਖਣ ਨੂੰ ਮਿਲੀ ਹੈ। ਜਿੱਥੇ ਥਾਣਾ ਸੁਭਾਨਪੁਰ ਪੁਲਿਸ ਨੇ 2 ਨਾਬਾਲਗ ਸਕੇ ਭਰਾਵਾਂ ਨੂੰ ਕਾਬੂ ਕਰਕੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਜਸ਼ਨ ਨੇ ਦੱਸਿਆ ਕਿ ਥਾਣਾ ਸੁਭਾਨਪੁਰ ਮੁਖੀ ਅਮਨਦੀਪ ਨਾਹਰ ਵਲੋਂ ਦੋ ਨਾਬਾਲਗ ਬੱਚੇ ਇੱਕ 10 ਸਾਲਾਂ ਤੇ ਦੂਸਰਾ 13 ਸਾਲਾਂ ਨੂੰ ਕਥਿਤ ਤੌਰ ’ਤੇ ਨਸ਼ੇ ਕਰਨ ਕਾਰਨ ਸਿਵਲ ਹਸਪਤਾਲ ਲਿਆਂਦਾ ਗਿਆ ਜਿਨਾਂ ਨੂੰ ਬੱਚਿਆਂ ਦੇ ਡਾਕਟਰ ਤੇ ਨਸ਼ੇ ਛੁਡਾਊ ਕੇਂਦਰ ਦੇ ਡਾਕਟਰ ਨਾਲ ਗੱਲਬਾਤ ਕਰਕੇ ਦਾਖਲ ਕਰ ਲਿਆ ਗਿਆ ਹੈ ਅਤੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਦੂਸਰੇ ਪਾਸੇ ਕਥਿਤ ਤੌਰ ’ਤੇ ਨਸ਼ੇ ਨਾਲ ਪੀੜਤ ਬੱਚਿਆਂ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਤੇ ਉਹ ਮਜ਼ਦੂਰੀ ਕਰਦੀ ਹੈ ਅਤੇ ਉਸ ਦੇ ਬੱਚੇ ਘਰ ਹੀ ਰਹਿੰਦੇ ਹਨ, ਉਸ ਨੂੰ ਨਹੀਂ ਪਤਾ ਕਿ ਉਸ ਦੇ ਬੱਚਿਆਂ ਨੂੰ ਇਹ ਲੱਤ ਕਿਵੇਂ ਲੱਗੀ ਹੈ। ਥਾਣਾ ਮੁਖੀ ਅਮਨਦੀਪ ਨਾਹਰ ਨੇ ਦੱਸਿਆ ਕਿ ਇੱਕ ਬੱਚੇ ਦੀ ਨਸ਼ੇ ਦਾ ਸੇਵਨ ਕਰਦੇ ਵੀਡੀਓ ਵਾਇਰਲ ਹੋ ਰਹੀ ਸੀ ਜਿਸ ’ਤੇ ਉਨ੍ਹਾਂ ਤੁਰੰਤ ਕਾਰਵਾਈ ਕਰਦਿਆਂ 2 ਬੱਚਿਆਂ ਨੂੰ ਪਿੰਡ ਰਾਜਪੁਰ ਝੁੱਗੀਆਂ ਤੋਂ ਕਾਬੂ ਕਰਕੇ ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਹੈ ਅਤੇ ਜਿਸ ਵਿਅਕਤੀ ਵਲੋਂ ਇਹਨਾਂ ਬੱਚਿਆਂ ਨੂੰ ਨਸ਼ਾ ਦਿੱਤਾ ਗਿਆ ਹੈ ਉਸ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਬੁੱਧ ਵਿਹਾਰ ’ਚ ਅਸ਼ੋਕ ਵਿਜੇ ਦਸਮੀ ਸੰਬੰਧੀ ਸਮਾਗਮ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ 2 ਕਾਬੂ
Ad Position 24