23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਇੰਪਰੂਵਮੈਂਟ ਟਰੱਸਟ ਦੇ ਨੋਟਿਸਾਂ ਬਾਰੇ ਚੱਬੇਵਾਲ ਦੇ ਬਿਆਨ ਦੀ ਸੋਮ ਪ੍ਰਕਾਸ਼ ਵਲੋਂ ਨਿੰਦਾ

ਫਗਵਾੜਾ, 22 ਅਕਤੂਬਰ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਤੇ ਆਪ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਇੰਪਰੂਵਮੈਂਟ ਟਰੱਸਟ ਵੱਲੋਂ ਆਏ ਨੋਟਿਸਾਂ ਦੀ ਪ੍ਰਵਾਹ ਨਾ ਕਰਨ ਦੇ ਦਿੱਤੇ ਬਿਆਨ ਦੀ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਨਿੰਦਿਆ ਕੀਤੀ ਹੈ | ਅੱਜ ਇੱਥੇ ਜਾਰੀ ਬਿਆਨ ’ਚ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਦੁਸਹਿਰੇ ਵਾਲੇ ਦਿਨ ਬਹੁਤ ਹੀ ਗੈਰ ਜਿੰਮੇਵਾਰਨਾਂ ਤੇ ਲੋਕਾਂ ਨੂੰ ਨਾਜਾਇਜ਼ ਕਬਜ਼ੇ ਕਰਨ ਲਈ ਉਕਸਾਉਣ ਵਾਲਾ ਬਿਆਨ ਦਿੱਤਾ ਹੈ | ਉਨ੍ਹਾਂ ਕਿਹਾ ਕਿ ਚੱਬੇਵਾਲ ਨੂੰ ਅਜਿਹਾ ਗੈਰ ਜਿੰਮੇਵਾਰਨਾਂ ਭਾਸ਼ਣ ਦੇਣ ਤੋਂ ਪਹਿਲਾ ਤੱਥਾਂ ਦੀ ਜਾਂਚ ਕਰਕੇ ਜਾਣਕਾਰੀ ਲੈਣੀ ਚਾਹੀਦੀ ਸੀ | ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤੇ ਲੋਕਾਂ ਨੂੰ ਗੈਰ ਕਾਨੂੰਨੀ ਕੰਮ ਕਰਨ ਲਈ ਉਕਸਾਉਣਾ ਨਹੀਂ ਚਾਹੀਦਾ |

Ad Position 21
No active advertisement
ਅਜੀਤ ਡੈਸਕ 23-10-2026

Ad Position 22
No active advertisement
ਪਿਛਲੀ ਖ਼ਬਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਇਕ ਮੈਡੀਕਲ ਸਟੋਰ ਦੀ ਕੀਤੀ ਅਚਨਚੇਤ ਜਾਂਚ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧ ’ ਚ ਆਦਮਪੁਰ ਵਿਖੇ ਸ਼ੋਭਾ ਯਾਤਰਾ ਭਲਕੇ
Ad Position 24