23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਆਨੰਦ ਕਾਲਜ ਦਾ ਡੀ.ਐਮ.ਐਲ.ਟੀ. ਤੇ ਸਿਵਲ ਡਿਪਲੋਮਾ ਵਿਭਾਗ ਦਾ ਨਤੀਜਾ ਸ਼ਾਨਦਾਰ

ਕਪੂਰਥਲਾ, 22 ਅਕਤੂਬਰ (ਵਿ. ਪ੍ਰ.)

Ad Position 21
No active advertisement
ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਦੀਆਂ ਹੋਣਹਾਰ ਵਿਦਿਆਰਥਣਾਂ | 23-10-2026
ਕਪੂਰਥਲਾ, 22 ਅਕਤੂਬਰ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦਾ ਪੰਜਾਬ ਸਟੇਟ ਟੈਕਨੀਕਲ ਐਜੂਕੇਸ਼ਨ ਬੋਰਡ ਵਲੋਂ ਐਲਾਨਿਆ ਡੀ.ਐਮ.ਐਲ.ਟੀ. ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਡੀ.ਐਮ.ਐਲ.ਟੀ. ਚੌਥੇ ਸਮੈਸਟਰ ਦੀ ਵਿਦਿਆਰਥਣ ਰੂਪ ਕੋਮਲ ਕੌਰ ਨੇ ਜ਼ਿਲ੍ਹੇ ਵਿਚੋਂ ਪਹਿਲਾ ਤੇ ਪੰਜਾਬ ਵਿਚੋਂ 9ਵਾਂ ਸਥਾਨ ਹਾਸਲ ਕੀਤਾ | ਜਦਕਿ ਡਿਪਲੋਮਾ ਸਿਵਲ ਵਿਭਾਗ ਦੀ ਪਿ੍ਆ ਨੇ ਜ਼ਿਲ੍ਹੇ ਵਿਚੋਂ ਦੂਜਾ ਤੇ ਪੰਜਾਬ ਵਿਚੋਂ 10ਵਾਂ, ਜਦਕਿ ਭੁਪਿੰਦਰ ਸਿੰਘ ਨੇ ਜ਼ਿਲ੍ਹੇ ਵਿਚੋਂ ਪਹਿਲਾ ਤੇ ਪੰਜਾਬ ਵਿਚੋਂ 8ਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਅਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਕਾਲਜ ਦੇ ਡੀ.ਐਮ.ਐਲ.ਟੀ. ਤੇ ਚੌਥੇ ਸਮੈਸਟਰ ਤੇ ਡਿਪਲੋਮਾ ਸਿਵਲ ਵਿਭਾਗ ਦੇ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਕਾਲਜ ਦੇ ਵਿਦਿਆਰਥੀ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਕੀਰਤੀ ਮਾਨ ਸਥਾਪਿਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਕੱਲ੍ਹ ਨੂੰ ਵਿਸ਼ੇਸ਼ ਕੈਂਪ ਲੱਗਣਗੇ-ਅਕਾਸ਼ ਬਾਂਸਲ ਅਗਲੀ ਖ਼ਬਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਇਕ ਮੈਡੀਕਲ ਸਟੋਰ ਦੀ ਕੀਤੀ ਅਚਨਚੇਤ ਜਾਂਚ
Ad Position 24