23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਕੇ ਕਿਸਾਨਾਂ ਦਾ ਸ਼ੋਸ਼ਣ ਨਾ ਕੀਤਾ ਜਾਵੇ-ਭਿੰਦਾ

ਭੁਲੱਥ, 22 ਅਕਤੂਬਰ (ਮੇਹਰ ਚੰਦ ਸਿੱਧੂ)-ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਕੇ ਕਿਸਾਨਾਂ ਦਾ ਸ਼ੋਸ਼ਣ ਨਾ ਕੀਤਾ ਜਾਵੇ | ਇਹ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਵਲੋਂ ਚੋਣਵੇਂ ਆਗੂਆਂ ਦੀ ਭੁਲੱਥ ਵਿਖੇ ਮੀਟਿੰਗ ਦੌਰਾਨ ਕਰਦਿਆਂ ਕਿਹਾ ਕਿ ਕੁਝ ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਾਸਤੇ ਅਜਿਹਾ ਕਰਨਾ ਕਿਸਾਨਾਂ ਨਾਲ ਸ਼ਰੇਆਮ ਧੱਕਾ ਹੈ, ਕਿਉਂਕਿ ਅਜੇ ਤੱਕ ਝੋਨੇ ਦੀ ਕਟਾਈ ਦਾ ਸੀਜ਼ਨ ਜ਼ੋਰਾਂ ’ਤੇ ਚੱਲ ਰਿਹਾ ਹੈ ਤੇ ਬਹੁਤ ਸਾਰੇ ਕਿਸਾਨਾਂ ਵਲੋਂ ਆਪਣੀ ਝੋਨੇ ਦੀ ਫ਼ਸਲ ਮੰਡੀਆਂ ’ਚ ਲਿਆਂਦੀ ਜਾ ਰਹੀ ਹੈ | ਜਿਸ ਕਰਕੇ ਸਰਕਾਰੀ ਖ਼ਰੀਦ ਬੰਦ ਹੋ ਗਈ ਤਾਂ ਕਿਸਾਨ ਵੀਰਾਂ ਦਾ ਬਹੁਤ ਵੱਡਾ ਨੁਕਸਾਨ ਹੋਵੇਗਾ | ਉਨ੍ਹਾਂ ਮੰਗ ਕਰਦਿਆਂ ਕਿਹਾ, ਕਿ ਸਰਕਾਰ ਇਸ ਪਾਸੇ ਧਿਆਨ ਦੇਵੇ ਤੇ ਕਿਸਾਨ ਵਰਗ ਨਾਲ ਇਨਸਾਫ਼ ਕਰੇ | ਇਸ ਮੌਕੇ ਸਰਪੰਚ ਸੁਖਜਿੰਦਰ ਸਿੰਘ ਧਾਲੀਵਾਲ ਸੀਨੀਅਰ ਮੀਤ ਪ੍ਰਧਾਨ, ਬਲਵੀਰ ਸਿੰਘ ਜੇ. ਈ.

Ad Position 21
No active advertisement
ਅਜੀਤ ਡੈਸਕ 23-10-2026
ਭੁਲੱਥ, 22 ਅਕਤੂਬਰ (ਮੇਹਰ ਚੰਦ ਸਿੱਧੂ)-ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਕੇ ਕਿਸਾਨਾਂ ਦਾ ਸ਼ੋਸ਼ਣ ਨਾ ਕੀਤਾ ਜਾਵੇ | ਇਹ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਵਲੋਂ ਚੋਣਵੇਂ ਆਗੂਆਂ ਦੀ ਭੁਲੱਥ ਵਿਖੇ ਮੀਟਿੰਗ ਦੌਰਾਨ ਕਰਦਿਆਂ ਕਿਹਾ ਕਿ ਕੁਝ ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਾਸਤੇ ਅਜਿਹਾ ਕਰਨਾ ਕਿਸਾਨਾਂ ਨਾਲ ਸ਼ਰੇਆਮ ਧੱਕਾ ਹੈ, ਕਿਉਂਕਿ ਅਜੇ ਤੱਕ ਝੋਨੇ ਦੀ ਕਟਾਈ ਦਾ ਸੀਜ਼ਨ ਜ਼ੋਰਾਂ ’ਤੇ ਚੱਲ ਰਿਹਾ ਹੈ ਤੇ ਬਹੁਤ ਸਾਰੇ ਕਿਸਾਨਾਂ ਵਲੋਂ ਆਪਣੀ ਝੋਨੇ ਦੀ ਫ਼ਸਲ ਮੰਡੀਆਂ ’ਚ ਲਿਆਂਦੀ ਜਾ ਰਹੀ ਹੈ | ਜਿਸ ਕਰਕੇ ਸਰਕਾਰੀ ਖ਼ਰੀਦ ਬੰਦ ਹੋ ਗਈ ਤਾਂ ਕਿਸਾਨ ਵੀਰਾਂ ਦਾ ਬਹੁਤ ਵੱਡਾ ਨੁਕਸਾਨ ਹੋਵੇਗਾ | ਉਨ੍ਹਾਂ ਮੰਗ ਕਰਦਿਆਂ ਕਿਹਾ, ਕਿ ਸਰਕਾਰ ਇਸ ਪਾਸੇ ਧਿਆਨ ਦੇਵੇ ਤੇ ਕਿਸਾਨ ਵਰਗ ਨਾਲ ਇਨਸਾਫ਼ ਕਰੇ | ਇਸ ਮੌਕੇ ਸਰਪੰਚ ਸੁਖਜਿੰਦਰ ਸਿੰਘ ਧਾਲੀਵਾਲ ਸੀਨੀਅਰ ਮੀਤ ਪ੍ਰਧਾਨ, ਬਲਵੀਰ ਸਿੰਘ ਜੇ.ਈ. ਜ਼ਿਲ੍ਹਾ ਕੈਸ਼ੀਅਰ, ਸੁਖਵਿੰਦਰ ਸਿੰਘ ਬੋਪਾਰਾਏ ਮੀਤ ਪ੍ਰਧਾਨ, ਬਲਜੀਤ ਸਿੰਘ ਤੱਖਰ ਇਕਾਈ ਪ੍ਰਧਾਨ, ਟੀਟਾ ਸਿੰਘ ਪੰਡੋਰੀ, ਸਤਨਾਮ ਸਿੰਘ ਸੱਤੂ ਮਾਨ ਤਲਵੰਡੀ ਇਕਾਈ ਪ੍ਰਧਾਨ, ਇੰਦਰਪਾਲ ਸਿੰਘ ਇਕਾਈ ਪ੍ਰਧਾਨ, ਗੁਰਚਰਨ ਸਿੰਘ ਮੱਲੀ, ਮੰਗਲ ਸਿੰਘ, ਗੁਰਨਾਮ ਸਿੰਘ ਜਵਾਹਰ ਨਗਰ, ਸਤਨਾਮ ਸਿੰਘ ਮਾਨਾ ਤਲਵੰਡੀ, ਮਨਜੀਤ ਸਿੰਘ ਪੰਡੋਰੀ ਅਤੇ ਹੋਰ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ’ਚ ਬੱਚਿਆਂ ਦੇ ਨੈਤਿਕ ਅਤੇ ਬੌਧਿਕ ਵਿਕਾਸ ਲਈ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸ਼ਿਵ ਸੈਨਾ ਉਧਵ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਨੇ ਲਗਾਇਆ ਖ਼ੂਨਦਾਨ ਕੈਂਪ
Ad Position 24