22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਹਿਕਾਰੀ ਸਭਾ ਪਰਮਜੀਤ ਪੁਰ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਸੁਲਤਾਨਪੁਰ ਲੋਧੀ, 22 ਅਕਤੂਬਰ (ਥਿੰਦ)- ਪਰਮਜੀਤਪੁਰ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਸਹਿਕਾਰਤਾ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਮੌਕੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਡਾ. ਜਗਜੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ | ਇਸ ਤੋਂ ਇਲਾਵਾ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸੁਲਤਾਨਪੁਰ ਲੋਧੀ ਮਨਮੀਤ ਸਿੰਘ ਅਤੇ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਇੰਦਰਬੀਰ ਸਿੰਘ ਤੇ ਸੁਖਜੀਤ ਸਿੰਘ ਵੀ ਮੌਜੂਦ ਰਹੇ | ਕੈਂਪ ਦੌਰਾਨ ਅਧਿਕਾਰੀਆਂ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਿਚ ਵਾਧਾ ਹੁੰਦਾ ਹੈ, ਮਿੱਟੀ ਵਿਚ ਮੌਜੂਦ ਲਾਭਦਾਇਕ ਤੱਤ ਨਸ਼ਟ ਹੁੰਦੇ ਹਨ ਅਤੇ ਲੋਕਾਂ ਦੀ ਸਿਹਤ ’ਤੇ ਵੀ ਮਾੜੇ ਪ੍ਰਭਾਵ ਪੈਂਦੇ ਹਨ | ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ ਦੀ ਸਹਾਇਤਾ ਨਾਲ ਖੇਤਾਂ ਵਿਚ ਹੀ ਪਰਾਲੀ ਦਾ ਪ੍ਰਬੰਧਨ ਕਰਨ, ਤਾਂ ਜੋ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਸੁਧਾਰ ਹੋਵੇ |

Ad Position 21
No active advertisement
ਅਜੀਤ ਡੈਸਕ 23-10-2026

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਆਸ਼ਾ ਵਰਕਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਸਿਖਲਾਈ ਦਿੱਤੀ ਅਗਲੀ ਖ਼ਬਰ ਸ਼ੈਲਰ ਨੂੰ ਜਾਂਦੇ ਤੇਜ਼ ਰਫ਼ਤਾਰ ਟਰੱਕ, ਟਰਾਲੀਆਂ ਤੋਂ ਪ੍ਰੇਸ਼ਾਨ ਕਮਰਾਏ ਵਾਸੀਆਂ ਵਲੋਂ ਤਹਿਸੀਲਦਾਰ ਭੁਲੱਥ ਨੂੰ ਦਿੱਤਾ ਮ...
Ad Position 24