22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਰਕਾਰੀ ਮੁਲਾਜ਼ਮਾਂ ਦੀ ਦੂਜੇ ਦਿਨ ਵੀ ਸਮੂਹਿਕ ਹੜਤਾਲ, ਦਫ਼ਤਰੀ ਕੰਮਕਾਜ ਠੱਪ

ਭੁਲੱਥ, 22 ਅਕਤੂਬਰ (ਮਨਜੀਤ ਸਿੰਘ ਰਤਨ)-ਡੀ. ਸੀ.

Ad Position 21
No active advertisement
ਅਜੀਤ ਡੈਸਕ 23-10-2026
ਭੁਲੱਥ, 22 ਅਕਤੂਬਰ (ਮਨਜੀਤ ਸਿੰਘ ਰਤਨ)-ਡੀ.ਸੀ. ਦਫ਼ਤਰ ਕਪੂਰਥਲਾ ਦੇ ਸਮੂਹ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਨਰਿੰਦਰ ਸਿੰਘ ਚੀਮਾ ਅਤੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਦੀ ਅਪੀਲ ਅਤੇ ਸੂਬਾ ਜਥੇਬੰਦੀ ਦੇ ਨਿਰਦੇਸ਼ਾਂ ‘ਤੇ ਡੀ.ਸੀ. ਦਫ਼ਤਰ ਕਪੂਰਥਲਾ ਸਮੇਤ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ, ਸਬ-ਤਹਿਸੀਲਾਂ ਅਤੇ ਐੱਸ.ਡੀ.ਐੱਮ. ਦਫ਼ਤਰਾਂ ਦੇ ਕਰਮਚਾਰੀਆਂ ਵੱਲੋਂ ਸਮੂਹਿਕ ਹੜਤਾਲ ਕੀਤੀ ਗਈ | 21 ਅਤੇ 22 ਅਕਤੂਬਰ ਨੂੰ ਲਗਾਤਾਰ ਦੂਜੇ ਦਿਨ ਵੀ ਹੜਤਾਲ ਜਾਰੀ ਰਹਿਣ ਕਾਰਨ ਤਹਿਸੀਲ ਭੁਲੱਥ ਵਿਖੇ ਦਫ਼ਤਰੀ ਕੰਮਕਾਜ ਪ੍ਰਭਾਵਿਤ ਰਿਹਾ ਅਤੇ ਕਰਮਚਾਰੀਆਂ ਦੀਆਂ ਕੁਰਸੀਆਂ ਖ਼ਾਲੀ ਦਿਖਾਈ ਦਿੱਤੀਆਂ | ਮੁਲਾਜ਼ਮਾਂ ਦੀ ਹੜਤਾਲ ਕਾਰਨ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿਚ ਪਹੁੰਚੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਕਈ ਲੋਕ ਆਪਣੇ ਕੰਮ ਕਰਵਾਏ ਬਿਨਾਂ ਹੀ ਨਿਰਾਸ਼ ਹੋ ਕੇ ਵਾਪਸ ਮੁੜਨ ਲਈ ਮਜਬੂਰ ਹੋਏ | ਹੜਤਾਲੀ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਵਾਰ-ਵਾਰ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ, ਪਰ ਇਹ ਮੀਟਿੰਗਾਂ ਟਾਲ-ਮਟੋਲ ਤੱਕ ਹੀ ਸੀਮਤ ਰਹੀਆਂ ਹਨ ਅਤੇ ਇਨ੍ਹਾਂ ਦਾ ਕੋਈ ਠੋਸ ਨਤੀਜਾ ਨਹੀਂ ਨਿਕਲਿਆ | ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹੜਤਾਲ ਨੂੰ ਵੀ ਵਧਾਇਆ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਮਿਆਰੀ ਸਿੱਖਿਆ ਲਈ ਸਿੱਖਿਆ ਸੰਸਥਾਵਾਂ ਤੇ ਸਾਇੰਸ ਸਿਟੀ ਦਰਮਿਆਨ ਸਹਿਯੋਗ ਦੀ ਲੋੜ-ਡਾ. ਰਜੇਸ਼ ਗਰੋਵਰ ਸਾਇੰਸ ਸਿਟੀ ਵਿਚ ਕ... ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24