22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨਨਕਾਣਾ ਸਾਹਿਬ ਖ਼ਾਲਸਾ ਸਕੂਲ ’ਚ ਧਰਮ ਪ੍ਰਚਾਰ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 22 ਅਕਤੂਬਰ (ਥਿੰਦ)-ਵਿਦਿਆਰਥੀਆਂ ਨੂੰ ਅਧਿਆਤਮਕ ਪ੍ਰਤੀ ਉਤਸ਼ਾਹਿਤ ਕਰਨ ਲਈ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਿੱਖ ਧਰਮ, ਗੁਰਬਾਣੀ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦੇ ਉਦੇਸ਼ ਨਾਲ ਧਰਮ ਪ੍ਰਚਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਮੈਂਬਰ ਐੱਸ. ਜੀ.

Ad Position 21
No active advertisement
ਅਜੀਤ ਡੈਸਕ 23-10-2026
ਸੁਲਤਾਨਪੁਰ ਲੋਧੀ, 22 ਅਕਤੂਬਰ (ਥਿੰਦ)-ਵਿਦਿਆਰਥੀਆਂ ਨੂੰ ਅਧਿਆਤਮਕ ਪ੍ਰਤੀ ਉਤਸ਼ਾਹਿਤ ਕਰਨ ਲਈ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਿੱਖ ਧਰਮ, ਗੁਰਬਾਣੀ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦੇ ਉਦੇਸ਼ ਨਾਲ ਧਰਮ ਪ੍ਰਚਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਮੈਂਬਰ ਐੱਸ.ਜੀ.ਪੀ.ਸੀ., ਅੰਮਿ੍ਤਸਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ | ਇਸ ਮੌਕੇ ਭਾਈ ਦਿਲਬਾਗ ਸਿੰਘ, ਬੀਬੀ ਹਰਪ੍ਰੀਤ ਕੌਰ ਤੇ ਭਾਈ ਹਰਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚੇ |ਸਮਾਗਮ ਦੌਰਾਨ ਧਰਮ ਪ੍ਰਚਾਰਕਾਂ ਨੇ ਵਿਦਿਆਰਥੀਆਂ ਨਾਲ ਸਿੱਖ ਧਰਮ ਦੇ ਮਹਾਨ ਇਤਿਹਾਸ, ਗੁਰਬਾਣੀ ਦੀ ਮਹੱਤਤਾ ਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਬਾਰੇ ਪ੍ਰੇਰਣਾਦਾਇਕ ਵਿਚਾਰ ਸਾਂਝੇ ਕੀਤੇ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਚ ਬੋਲਣ, ਨਿਮਰਤਾ ਅਪਣਾਉਣ, ਨਾਮ ਸਿਮਰਨ ਕਰਨ ਅਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅੰਮਿ੍ਤ ਸੰਚਾਰ ਸਮਾਗਮ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ ਤੇ ਵਿਦਿਆਰਥੀਆਂ ਨੂੰ ਸਿੱਖੀ ਦੇ ਸਿਧਾਂਤਾਂ ਤੇ ਸਿੱਖ ਰਹਿਤ ਮਰਯਾਦਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ |ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿੱਖੀ ਦੇ ਮੁੱਲਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਤੇ ਮਜ਼ਬੂਤ ਕਿਰਦਾਰ ਦੀ ਉਸਾਰੀ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਨਿਧੀ ਸੰਗੋਤਰਾ ਨੇ ਪਹੁੰਚੇ ਮਹਿਮਾਨਾਂ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਤੇ ਪ੍ਰੇਰਨਾਦਾਇਕ ਸਮਾਗਮ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਤੇ ਉਨ੍ਹਾਂ ਨੂੰ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਸਮਾਗਮ ਦੌਰਾਨ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਿਊ ਸੁਖਚੈਨ ਨਗਰ ਵੈੱਲਫੇਅਰ ਸੁਸਾਇਟੀ ਨੇ ਗੁਰਦੁਆਰਾ ਸਾਹਿਬ ਨੂੰ ਜਾਂਦੀ ਸੰਪਰਕ ਸੜਕ ਦੇ ਸੁੰਦਰੀਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਮਿਆਰੀ ਸਿੱਖਿਆ ਲਈ ਸਿੱਖਿਆ ਸੰਸਥਾਵਾਂ ਤੇ ਸਾਇੰਸ ਸਿਟੀ ਦਰਮਿਆਨ ਸਹਿਯੋਗ ਦੀ ਲੋੜ-ਡਾ. ਰਜੇਸ਼ ਗਰੋਵਰ ਸਾਇੰਸ ਸਿਟੀ ਵਿਚ ਕ...
Ad Position 24