22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨਿਊ ਸੁਖਚੈਨ ਨਗਰ ਵੈੱਲਫੇਅਰ ਸੁਸਾਇਟੀ ਨੇ ਗੁਰਦੁਆਰਾ ਸਾਹਿਬ ਨੂੰ ਜਾਂਦੀ ਸੰਪਰਕ ਸੜਕ ਦੇ ਸੁੰਦਰੀਕਰਨ ਦੀ ਕੀਤੀ ਮੰਗ

ਫਗਵਾੜਾ, 22 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਨਿਊ ਸੁਖਚੈਨ ਨਗਰ ਵੈੱਲਫੇਅਰ ਸੁਸਾਇਟੀ ਦੀ ਇੱਕ ਅਹਿਮ ਮੀਟਿੰਗ ਸੁਸਾਇਟੀ ਦੇ ਚੇਅਰਮੈਨ ਸਰਦਾਰ ਪਤਵਿੰਦਰ ਸਿੰਘ ਛਾਬੜਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਪ੍ਰਸਿੱਧ ਸਮਾਜ ਸੇਵਕ ਮਨਦੀਪ ਸਿੰਘ ਦੁਸਾਂਝ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਜਿਨ੍ਹਾਂ ਨੂੰ ਸੁਸਾਇਟੀ ਵੱਲੋਂ ਸਨਮਾਨਿਤ ਕੀਤਾ ਗਿਆ | ਮੀਟਿੰਗ ਵਿਚ ਨਿਊ ਸੁਖਚੈਨ ਨਗਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਬਾਹਰੋਂ ਆ ਕੇ ਰਹਿਣ ਵਾਲੇ ਵਸਨੀਕਾਂ ਦੀ ਵਧਦੀ ਗਿਣਤੀ ਨੂੰ ਲੈ ਕੇ ਚਿੰਤਾ ਪ੍ਰਗਟਾਈ ਗਈ ਅਤੇ ਉਨ੍ਹਾਂ ਨੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਨੂੰ ਜਾਂਦੀ ਸੜਕ ਦੇ ਸੁੰਦਰੀਕਰਨ ਦੀ ਮੰਗ ਵੀ ਕੀਤੀ | ਮੀਟਿੰਗ ਵਿਚ ਕੁੱਝ ਥਾਵਾਂ ‘ਤੇ ਕਥਿਤ ਗੈਰ-ਕਾਨੂੰਨੀ ਕਬਜ਼ਿਆਂ, ਬਿਜਲੀ, ਪਾਣੀ ਅਤੇ ਸੀਵਰੇਜ ਦੇ ਕਨੈੱਕਸ਼ਨਾਂ ਦੀ ਕਾਨੂੰਨੀ ਸਥਿਤੀ, ਸਫ਼ਾਈ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਸਬੰਧੀ ਵੀ ਚਰਚਾ ਹੋਈ | ਮੈਂਬਰਾਂ ਨੇ ਦੱਸਿਆ ਕਿ ਦੇਰ ਰਾਤ ਤੱਕ ਅਣਜਾਣ ਵਿਅਕਤੀਆਂ ਦੀ ਆਵਾਜਾਈ ਅਤੇ ਇਲਾਕੇ ਵਿਚ ਪਹਿਲਾਂ ਵਾਪਰੀਆਂ ਚੋਰੀਆਂ ਤੇ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਵਸਨੀਕਾਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਹੈ | ਮੀਟਿੰਗ ਪਤਵਿੰਦਰ ਸਿੰਘ ਛਾਬੜਾ ਨੇ ਨਗਰ ਨਿਗਮ ਵੱਲੋਂ ਸ਼ਹਿਰ ਵਿਚ ਨਾਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਜਾ ਰਹੀ ਕਾਰਵਾਈ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਕਿਹਾ ਕਿ ਸੜਕਾਂ ਅਤੇ ਜਨਤਕ ਥਾਵਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣਾ ਆਵਾਜਾਈ ਨੂੰ ਸੁਚਾਰੂ ਬਣਾਉਣ, ਪੈਦਲ ਚੱਲਣ ਵਾਲਿਆਂ ਨੂੰ ਰਾਹਤ ਦੇਣ ਅਤੇ ਸ਼ਹਿਰ ਦੀ ਸੁੰਦਰਤਾ ਬਰਕਰਾਰ ਰੱਖਣ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ | ਮੀਟਿੰਗ ਵਿਚ ਕੈਪਟਨ ਗੁਰਵਿੰਦਰ ਸਿੰਘ ਬਾਜਵਾ, ਪਰਮਜੀਤ ਸਿੰਘ ਪਰਮਾਰ, ਅੰਮਿ੍ਤ ਪਾਲ ਸਿੰਘ, ਸਰਬਜੀਤ ਸਿੰਘ, ਬਲਜੀਤ ਸਿੰਘ ਛਾਬੜਾ, ਸੌਰਵ ਵਾਸੂਦੇਵ, ਰਾਜਵਿੰਦਰ ਸਿੰਘ, ਸੁਖਦੀਪ ਸਿੰਘ, ਨਰਿੰਦਰ ਕੌਰ ਪਰਮਾਰ, ਪਰਮਿੰਦਰ ਸਿੰਘ, ਸੰਦੀਪ ਸਿੰਘ ਕਲਸੀ, ਜਸਬੀਰ ਸਿੰਘ ਬਾਲੀ, ਕੁਲਵੰਤ ਸਿੰਘ, ਸੁਖਦੇਵ ਸਿੰਘ ਢੇਸੀ, ਮਨਜੀਤ ਸਿੰਘ ਖ਼ਾਲਸਾ, ਸੁਰਿੰਦਰ ਸਿੰਘ ਸੈਣੀ, ਸੁਖਦੇਵ ਕੁਮਾਰ, ਸਹਿਜਲ ਸਿੰਘ, ਲੋਕੇਸ਼ ਸਿੰਘ, ਰਮੇਸ਼ ਧਿਮਾਨ, ਕਰਮਜੀਤ ਸਿੰਘ, ਨਰਿੰਦਰ ਕੌਰ ਸਹੋਤਾ, ਰਾਜੇਸ਼ਵਰ ਵੀਰ ਸਿੰਘ ਤੇ ਹੋਰ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਸਨੀਕ ਹਾਜ਼ਰ ਸਨ |

Ad Position 21
No active advertisement
ਫਗਵਾੜਾ ਵਿਖੇ ਨਿਊ ਸੁਖਚੈਨ ਨਗਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਦੌਰਾਨ ਸਮਾਜ ਸੇਵਕ ਮਨਦੀਪ ਸਿੰਘ ਦੁਸਾਂਝ ਨੂੰ ਸਨਮਾਨਿਤ ਕਰਦੇ ਹੋਏ ਸੁਸਾਇਟੀ ਦੇ ਚੇਅਰਮੈਨ ਪਤਵਿੰਦਰ ਸਿੰਘ ਛਾਬੜਾ ਅਤੇ ਹੋਰ | ਤਸਵੀਰ. ਵਾਲੀਆ 23-10-2026
ਫਗਵਾੜਾ, 22 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਨਿਊ ਸੁਖਚੈਨ ਨਗਰ ਵੈੱਲਫੇਅਰ ਸੁਸਾਇਟੀ ਦੀ ਇੱਕ ਅਹਿਮ ਮੀਟਿੰਗ ਸੁਸਾਇਟੀ ਦੇ ਚੇਅਰਮੈਨ ਸਰਦਾਰ ਪਤਵਿੰਦਰ ਸਿੰਘ ਛਾਬੜਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਪ੍ਰਸਿੱਧ ਸਮਾਜ ਸੇਵਕ ਮਨਦੀਪ ਸਿੰਘ ਦੁਸਾਂਝ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਜਿਨ੍ਹਾਂ ਨੂੰ ਸੁਸਾਇਟੀ ਵੱਲੋਂ ਸਨਮਾਨਿਤ ਕੀਤਾ ਗਿਆ | ਮੀਟਿੰਗ ਵਿਚ ਨਿਊ ਸੁਖਚੈਨ ਨਗਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਬਾਹਰੋਂ ਆ ਕੇ ਰਹਿਣ ਵਾਲੇ ਵਸਨੀਕਾਂ ਦੀ ਵਧਦੀ ਗਿਣਤੀ ਨੂੰ ਲੈ ਕੇ ਚਿੰਤਾ ਪ੍ਰਗਟਾਈ ਗਈ ਅਤੇ ਉਨ੍ਹਾਂ ਨੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਨੂੰ ਜਾਂਦੀ ਸੜਕ ਦੇ ਸੁੰਦਰੀਕਰਨ ਦੀ ਮੰਗ ਵੀ ਕੀਤੀ | ਮੀਟਿੰਗ ਵਿਚ ਕੁੱਝ ਥਾਵਾਂ ‘ਤੇ ਕਥਿਤ ਗੈਰ-ਕਾਨੂੰਨੀ ਕਬਜ਼ਿਆਂ, ਬਿਜਲੀ, ਪਾਣੀ ਅਤੇ ਸੀਵਰੇਜ ਦੇ ਕਨੈੱਕਸ਼ਨਾਂ ਦੀ ਕਾਨੂੰਨੀ ਸਥਿਤੀ, ਸਫ਼ਾਈ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਸਬੰਧੀ ਵੀ ਚਰਚਾ ਹੋਈ | ਮੈਂਬਰਾਂ ਨੇ ਦੱਸਿਆ ਕਿ ਦੇਰ ਰਾਤ ਤੱਕ ਅਣਜਾਣ ਵਿਅਕਤੀਆਂ ਦੀ ਆਵਾਜਾਈ ਅਤੇ ਇਲਾਕੇ ਵਿਚ ਪਹਿਲਾਂ ਵਾਪਰੀਆਂ ਚੋਰੀਆਂ ਤੇ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਵਸਨੀਕਾਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਹੈ | ਮੀਟਿੰਗ ਪਤਵਿੰਦਰ ਸਿੰਘ ਛਾਬੜਾ ਨੇ ਨਗਰ ਨਿਗਮ ਵੱਲੋਂ ਸ਼ਹਿਰ ਵਿਚ ਨਾਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਜਾ ਰਹੀ ਕਾਰਵਾਈ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਕਿਹਾ ਕਿ ਸੜਕਾਂ ਅਤੇ ਜਨਤਕ ਥਾਵਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣਾ ਆਵਾਜਾਈ ਨੂੰ ਸੁਚਾਰੂ ਬਣਾਉਣ, ਪੈਦਲ ਚੱਲਣ ਵਾਲਿਆਂ ਨੂੰ ਰਾਹਤ ਦੇਣ ਅਤੇ ਸ਼ਹਿਰ ਦੀ ਸੁੰਦਰਤਾ ਬਰਕਰਾਰ ਰੱਖਣ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ | ਮੀਟਿੰਗ ਵਿਚ ਕੈਪਟਨ ਗੁਰਵਿੰਦਰ ਸਿੰਘ ਬਾਜਵਾ, ਪਰਮਜੀਤ ਸਿੰਘ ਪਰਮਾਰ, ਅੰਮਿ੍ਤ ਪਾਲ ਸਿੰਘ, ਸਰਬਜੀਤ ਸਿੰਘ, ਬਲਜੀਤ ਸਿੰਘ ਛਾਬੜਾ, ਸੌਰਵ ਵਾਸੂਦੇਵ, ਰਾਜਵਿੰਦਰ ਸਿੰਘ, ਸੁਖਦੀਪ ਸਿੰਘ, ਨਰਿੰਦਰ ਕੌਰ ਪਰਮਾਰ, ਪਰਮਿੰਦਰ ਸਿੰਘ, ਸੰਦੀਪ ਸਿੰਘ ਕਲਸੀ, ਜਸਬੀਰ ਸਿੰਘ ਬਾਲੀ, ਕੁਲਵੰਤ ਸਿੰਘ, ਸੁਖਦੇਵ ਸਿੰਘ ਢੇਸੀ, ਮਨਜੀਤ ਸਿੰਘ ਖ਼ਾਲਸਾ, ਸੁਰਿੰਦਰ ਸਿੰਘ ਸੈਣੀ, ਸੁਖਦੇਵ ਕੁਮਾਰ, ਸਹਿਜਲ ਸਿੰਘ, ਲੋਕੇਸ਼ ਸਿੰਘ, ਰਮੇਸ਼ ਧਿਮਾਨ, ਕਰਮਜੀਤ ਸਿੰਘ, ਨਰਿੰਦਰ ਕੌਰ ਸਹੋਤਾ, ਰਾਜੇਸ਼ਵਰ ਵੀਰ ਸਿੰਘ ਤੇ ਹੋਰ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਸਨੀਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੈੱਡ ਰੀਬਨ ਕਲੱਬ ਨੇ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਨਨਕਾਣਾ ਸਾਹਿਬ ਖ਼ਾਲਸਾ ਸਕੂਲ ’ਚ ਧਰਮ ਪ੍ਰਚਾਰ ਸਮਾਗਮ ਕਰਵਾਇਆ
Ad Position 24