ਸੁਲਤਾਨਪੁਰ ਲੋਧੀ ਵਿਖੇ ਐਸ.ਆਈ.ਆਰ. ਖ਼ਿਲਾਫ਼ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ-ਚੋਣ ਕਮਿਸ਼ਨ ਦਾ ਪੁਤਲਾ ਫੂਕਿਆ
ਸੁਲਤਾਨਪੁਰ ਲੋਧੀ, 23 ਅਕਤੂਬਰ (ਥਿੰਦ)-ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਚੋਣ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ.
ਤ
ਤਲਵੰਡੀ ਪੁਲ ਚੌਕ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਐਸ.ਆਈ.ਆਰ. ਵਿਰੁੱਧ ਚੋਣ ਕਮਿਸ਼ਨ ਦਾ ਪੁਤਲਾ ਫੂਕਦੇ ਹੋਏ।
24-10-2026
ਸੁਲਤਾਨਪੁਰ ਲੋਧੀ, 23 ਅਕਤੂਬਰ (ਥਿੰਦ)-ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਚੋਣ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਖ਼ਿਲਾਫ਼ ਤਲਵੰਡੀ ਚੌਂਕ ਸੁਲਤਾਨਪੁਰ ਲੋਧੀ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਚੋਣ ਕਮਿਸ਼ਨ ਦਾ ਪੁਤਲਾ ਫੂਕਿਆ ਗਿਆ | ਇਸ ਉਪਰੰਤ ਪ੍ਰਦਰਸ਼ਨਕਾਰੀਆਂ ਨੇ ਪੈਦਲ ਮਾਰਚ ਕਰਦਿਆਂ ਤਹਿਸੀਲਦਾਰ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਸੌਂਪਿਆ | ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਐੱਸ.ਆਈ.ਆਰ. ਦੀ ਪ੍ਰਕਿਰਿਆ ਰੱਦ ਕਰਨ ਤੇ ਵੋਟਰਾਂ ਦੇ ਜਮਹੂਰੀ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦੇ ਨਾਂਅ ‘ਤੇ ਕਿਸੇ ਵੀ ਯੋਗ ਨਾਗਰਿਕ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ | ਉਨ੍ਹਾਂ ਕਿਹਾ ਕਿ ਵੋਟ ਦਾ ਅਧਿਕਾਰ ਜਮਹੂਰੀ ਪ੍ਰਣਾਲੀ ਦਾ ਅਹਿਮ ਹਿੱਸਾ ਹੈ ਅਤੇ ਇਸ ਦੀ ਰਾਖੀ ਕਰਨਾ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ | ਆਗੂਆਂ ਨੇ ਮੰਗ ਕੀਤੀ ਕਿ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਚਲਾਈ ਜਾਵੇ | ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਮਲਕੀਤ ਸਿੰਘ ਸ਼ੇਰਪੁਰ ਸੱਧਾ, ਮਾਸਟਰ ਚਰਨ ਸਿੰਘ, ਜਸਵਿੰਦਰ ਸਿੰਘ ਟਿੱਬਾ, ਹਰਮਿੰਦਰ ਸਿੰਘ ਨੰਬਰਦਾਰ ਟਿੱਬਾ, ਮਹਿੰਗਾ ਸਿੰਘ, ਸੁਰਜੀਤ ਸਿੰਘ ਨਵਾਂ ਠੱਟਾ, ਹਰਬੰਸ ਸਿੰਘ, ਅਜੈਬ ਸਿੰਘ ਚੱਕ ਕੋਟਲਾ, ਪਵਨ ਕੁਮਾਰ ਕਾਲੀਆ, ਬਲਦੇਵ ਸਿੰਘ, ਸੁੱਚਾ ਸਿੰਘ ਮਿਰਜ਼ਾਪੁਰ, ਨਿਰਮਲ ਸਿੰਘ ਸ਼ੇਰਪੁਰ ਸੱਧਾ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਅਮਰੀਕ ਸਿੰਘ ਮਸੀਤਾਂ, ਕਸ਼ਮੀਰਾ ਸਿੰਘ ਭੰਡਾਲ, ਪਰਮਿੰਦਰ ਸਿੰਘ, ਸੁਖਦੇਵ ਸਿੰਘ, ਹਰਬੰਸ ਲਾਲ ਕੰਡਾ ਅਤੇ ਹਰਨੇਕ ਸਿੰਘ ਚੁਲੱਧਾ ਸਮੇਤ ਵੱਖ-ਵੱਖ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ |