ਸ਼ੋਭਾ ਯਾਤਰਾ ਦੇ ਮੱਦੇਨਜ਼ਰ ਅੱਜ ਅੱਧੇ ਦਿਨ ਦੀ ਛੁੱਟੀ
ਕਪੂਰਥਲਾ, 23 ਅਕਤੂਬਰ (ਸਡਾਨਾ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਦੇ ਸਬੰਧ ਵਿਚ ਕਪੂਰਥਲਾ ਤੇ ਫਗਵਾੜਾ ਸਬ ਡਵੀਜ਼ਨ ਵਿਚ ਕੱਢੀਆਂ ਜਾ ਰਹੀਆਂ ਸ਼ੋਭਾ ਯਾਤਰਾਵਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵਲੋਂ 24 ਅਕਤੂਬਰ ਨੂੰ ਸਕੂਲਾਂ, ਕਾਲਜਾਂ ਵਿਚ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ | ਇਨ੍ਹਾਂ ਵਿਚ ਸਰਕਾਰੀ ਤੇ ਨਿੱਜੀ ਸਕੂਲ, ਕਾਲਜ ਸ਼ਾਮਿਲ ਹਨ |
ਅਜੀਤ ਡੈਸਕ
24-10-2026