23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਜਾਗਰੂਕਤਾ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਵਿਚ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਸਫ਼ਾਈ ਅਤੇ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸਾਫ਼-ਸਫ਼ਾਈ ਦੀ ਮਹੱਤਤਾ, ਨਿੱਜੀ ਸਫ਼ਾਈ, ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਕੂੜੇ ਦੇ ਸਹੀ ਨਿਪਟਾਰੇ ਬਾਰੇ ਪਾਵਰ ਪੁਆਇੰਟ ਪ੍ਰੈਜ਼ਨਟੇਸ਼ਨ ਰਾਹੀਂ ਜਾਣਕਾਰੀ ਦਿੱਤੀ ਗਈ | ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸ਼ਹਿਰ ਵਿਚ ਜਾਗਰੂਕਤਾ ਰੈਲੀ ਵੀ ਕੱਢੀ ਗਈ | ਵਿਦਿਆਰਥੀਆਂ ਨੇ ਲੋਕਾਂ ਨੂੰ ਸਫ਼ਾਈ ਅਪਣਾਉਣ, ਜਨਤਕ ਥਾਵਾਂ ਨੂੰ ਸਾਫ਼ ਰੱਖਣ ਅਤੇ ਸਵੱਛ ਵਾਤਾਵਰਨ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਰੈਲੀ ਰਾਹੀਂ ਇਹ ਸੰਦੇਸ਼ ਦਿੱਤਾ ਗਿਆ ਕਿ ਸਫ਼ਾਈ ਸਿਰਫ਼ ਸਰਕਾਰ ਜਾਂ ਕਿਸੇ ਇੱਕ ਵਿਅਕਤੀ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਨਾਗਰਿਕ ਦਾ ਸਾਂਝਾ ਫ਼ਰਜ਼ ਹੈ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ.

Ad Position 21
No active advertisement
ਅਜੀਤ ਡੈਸਕ 24-10-2026
ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਵਿਚ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਸਫ਼ਾਈ ਅਤੇ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸਾਫ਼-ਸਫ਼ਾਈ ਦੀ ਮਹੱਤਤਾ, ਨਿੱਜੀ ਸਫ਼ਾਈ, ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਕੂੜੇ ਦੇ ਸਹੀ ਨਿਪਟਾਰੇ ਬਾਰੇ ਪਾਵਰ ਪੁਆਇੰਟ ਪ੍ਰੈਜ਼ਨਟੇਸ਼ਨ ਰਾਹੀਂ ਜਾਣਕਾਰੀ ਦਿੱਤੀ ਗਈ | ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸ਼ਹਿਰ ਵਿਚ ਜਾਗਰੂਕਤਾ ਰੈਲੀ ਵੀ ਕੱਢੀ ਗਈ | ਵਿਦਿਆਰਥੀਆਂ ਨੇ ਲੋਕਾਂ ਨੂੰ ਸਫ਼ਾਈ ਅਪਣਾਉਣ, ਜਨਤਕ ਥਾਵਾਂ ਨੂੰ ਸਾਫ਼ ਰੱਖਣ ਅਤੇ ਸਵੱਛ ਵਾਤਾਵਰਨ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਰੈਲੀ ਰਾਹੀਂ ਇਹ ਸੰਦੇਸ਼ ਦਿੱਤਾ ਗਿਆ ਕਿ ਸਫ਼ਾਈ ਸਿਰਫ਼ ਸਰਕਾਰ ਜਾਂ ਕਿਸੇ ਇੱਕ ਵਿਅਕਤੀ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਨਾਗਰਿਕ ਦਾ ਸਾਂਝਾ ਫ਼ਰਜ਼ ਹੈ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਅਤੇ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ’ਚ ਸਮਾਜਿਕ ਜ਼ਿੰਮੇਵਾਰੀ, ਅਨੁਸ਼ਾਸਨ ਅਤੇ ਵਾਤਾਵਰਨ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਰਾਏਪੁਰ ਅਰਾਈਆਂ ਸਹਿਕਾਰੀ ਸਭਾ ਵਿਖੇ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਫਗਵਾੜਾ ’ਚ ਸ਼ੈਲਰ ਮਾਲਕਾਂ ਦੀ ਹੜਤਾਲ ਖ਼ਤਮ, ਝੋਨੇ ਦੀ ਖ਼ਰੀਦ ਅਤੇ ਚੁਕਾਈ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ-ਸਮੂਹ ਆੜ੍ਹਤੀ
Ad Position 24