23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸਰਕਾਰੀ ਜਾਇਦਾਦ ’ਤੇ ਕਬਜ਼ੇ ਨੂੰ ਉਤਸ਼ਾਹਿਤ ਕਰਨ ਵਾਲਾ ਬਿਆਨ ਨਿੰਦਣਯੋਗ-ਵਿਜੇ ਸਾਂਪਲਾ

ਫਗਵਾੜਾ, 23 ਅਕਤੂਬਰ (ਹਰਜੋਤ ਸਿੰਘ ਚਾਨਾ)-ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੇ ਸਰਕਾਰੀ ਜਾਇਦਾਦ ’ਤੇ ਕਬਜ਼ਿਆਂ ਸਬੰਧੀ ਕਥਿਤ ਬਿਆਨ ਦੀ ਨਿੰਦਾ ਕਰਦਿਆਂ ਉਨ੍ਹਾਂ ਦੀ ਸੋਚ ਨੂੰ ਭੂ-ਮਾਫ਼ੀਆ ਵਰਗੀ ਕਰਾਰ ਦਿੱਤਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਸੁਆਲ ਕੀਤਾ ਕਿ ਕੀ ਸਰਕਾਰੀ ਜ਼ਮੀਨ ’ਤੇ ਕਬਜ਼ੇ ਨੂੰ ਉਤਸ਼ਾਹਿਤ ਕਰਨਾ ਆਮ ਆਦਮੀ ਪਾਰਟੀ ਦੀ ਨੀਤੀ ਹੈ?

Ad Position 21
No active advertisement
ਅਜੀਤ ਡੈਸਕ 24-10-2026
ਫਗਵਾੜਾ, 23 ਅਕਤੂਬਰ (ਹਰਜੋਤ ਸਿੰਘ ਚਾਨਾ)-ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੇ ਸਰਕਾਰੀ ਜਾਇਦਾਦ ’ਤੇ ਕਬਜ਼ਿਆਂ ਸਬੰਧੀ ਕਥਿਤ ਬਿਆਨ ਦੀ ਨਿੰਦਾ ਕਰਦਿਆਂ ਉਨ੍ਹਾਂ ਦੀ ਸੋਚ ਨੂੰ ਭੂ-ਮਾਫ਼ੀਆ ਵਰਗੀ ਕਰਾਰ ਦਿੱਤਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਸੁਆਲ ਕੀਤਾ ਕਿ ਕੀ ਸਰਕਾਰੀ ਜ਼ਮੀਨ ’ਤੇ ਕਬਜ਼ੇ ਨੂੰ ਉਤਸ਼ਾਹਿਤ ਕਰਨਾ ਆਮ ਆਦਮੀ ਪਾਰਟੀ ਦੀ ਨੀਤੀ ਹੈ? ਸਾਂਪਲਾ ਨੇ ਕਿਹਾ ਕਿ ਸਰਕਾਰੀ ਜਾਇਦਾਦ ਲੋਕਾਂ ਦੀ ਅਮਾਨਤ ਹੈ, ਕਿਸੇ ਸਿਆਸੀ ਆਗੂ ਦੀ ਨਿੱਜੀ ਜਾਗੀਰ ਨਹੀਂ | ਜੇਕਰ ਕਿਸੇ ਨੂੰ ਪ੍ਰਸ਼ਾਸਨ ਦੀ ਕਾਰਵਾਈ ‘ਤੇ ਇਤਰਾਜ਼ ਹੈ , ਤਾਂ ਉਸ ਨੂੰ ਅਦਾਲਤ ਜਾਂ ਹੋਰ ਕਾਨੂੰਨੀ ਮੰਚਾਂ ‘ਤੇ ਚੁਨੌਤੀ ਦੇਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਇਸ ਕਥਿਤ ਬਿਆਨ ਦੀ ਸਖ਼ਤ ਨਿੰਦਾ ਕਰਦੀ ਹੈ ਅਤੇ ਸਰਕਾਰ ਤੋਂ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਕਰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਡਾਲਾ ਵਿਖੇ ਬਾਬਾ ਨੱਥੂ ਸ਼ਾਹ ਦਾ ਸਾਲਾਨਾ ਮੇਲਾ ਅੱਜ ਅਗਲੀ ਖ਼ਬਰ ਫਗਵਾੜਾ ਵਿਚ ਡੀ.ਆਰ.ਆਈ. ਵਲੋਂ ਚਾਰ ਵਿਅਕਤੀ ਗਿ੍ਫ਼ਤਾਰ, 5 ਕਿੱਲੋ ਸ਼ੱਕੀ ਹੈਰੋਇਨ ਬਰਾਮਦ
Ad Position 24