23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਿੰਡ ਡਾਲਾ ਵਿਖੇ ਬਾਬਾ ਨੱਥੂ ਸ਼ਾਹ ਦਾ ਸਾਲਾਨਾ ਮੇਲਾ ਅੱਜ

ਨਡਾਲਾ, 23 ਅਕਤੂਬਰ (ਰਘਬਿੰਦਰ ਸਿੰਘ)-ਨੇੜਲੇ ਪਿੰਡ ਡਾਲਾ ਵਿਖੇ ਬਾਬਾ ਨੱਥੂ ਸ਼ਾਹ ਦੀ ਯਾਦ ਵਿਚ ਸਾਲਾਨਾ ਮੇਲਾ ਅੱਜ ਬੜੀ ਸ਼ਰਧਾ, ਉਤਸ਼ਾਹ ਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਦਰਗਾਹ ਦੇ ਮੁੱਖ ਸੇਵਾਦਾਰ ਬਲਕਾਰ ਸਿੰਘ ਡਾਲਾ ਤੇ ਵਰਿੰਦਰ ਕੌਰ ਨੇ ਦੱਸਿਆ ਕਿ ਮੇਲੇ ਦੇ ਸਬੰਧ ਵਿਚ ਬੀਤੇ ਦਿਨ ਦਰਗਾਹ ਵਿਖੇ ਮਹਿੰਦੀ ਦੀ ਰਸਮ ਅਦਾ ਕੀਤੀ ਗਈ, ਜਿਸ ਵਿਚ ਸੰਗਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਉਨ੍ਹਾਂ ਦੱਸਿਆ ਕਿ ਅੱਜ ਮੇਲੇ ਦੇ ਆਖ਼ਰੀ ਦਿਨ ਪ੍ਰਸਿੱਧ ਪੰਜਾਬੀ ਗਾਇਕਾ ਰੀਤੂ ਨੂਰਾਂ ਦੁਪਹਿਰ 1 ਵਜੇ ਆਪਣੇ ਮਕਬੂਲ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ ਅਤੇ ਮੇਲੇ ਦੀਆਂ ਰੌਣਕਾਂ ਨੂੰ ਚਾਰ ਚੰਨ ਲਾਉਣਗੇ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਭੁਲੱਥ ਦੇ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਮੇਲੇ ਦਾ ਰਸਮੀ ਉਦਘਾਟਨ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਸਮਾਗਮ ਨੂੰ ਸਫਲ ਬਣਾਉਣ ਲਈ ਪਿੰਡ ਡਾਲਾ ਦੀ ਸਰਪੰਚ ਰਜਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਪੰਚਾਇਤ ਮੈਂਬਰ ਪਰਮਜੀਤ ਸਿੰਘ ਡਾਲਾ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਮੌਕੇ ਬਲਕਾਰ ਸਿੰਘ ਡਾਲਾ, ਵਰਿੰਦਰ ਕੌਰ, ਬਿੱਟੂ ਡਾਲਾ, ਸਿਮਰਨ ਯੂਕੇ, ਸਾਬਕਾ ਸਰਪੰਚ ਮੋਹਨ ਸਿੰਘ ਡਾਲਾ, ਸੰਨੀ ਡਾਲਾ, ਪੁੰਨਾ ਨਡਾਲਾ, ਕੁਲਦੀਪ ਸਿੰਘ, ਅਫ਼ਸਰ ਨਡਾਲਾ, ਅੰਜੂ ਡਾਲਾ, ਅਭਿਸ਼ੇਕ ਡਾਲਾ, ਨੀਲਮ ਡਾਲਾ, ਅਮਰਜੀਤ ਕੌਰ, ਪਿ੍ਆ ਡਾਲਾ, ਸ਼ਿਵ ਲਤਾ ਨਡਾਲਾ, ਗੁਰਪ੍ਰੀਤ ਸਿੰਘ ਚੀਮਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 24-10-2026

Ad Position 22
No active advertisement
ਪਿਛਲੀ ਖ਼ਬਰ ਫਗਵਾੜਾ ’ਚ ਨਾਜਾਇਜ਼ ਸ਼ਰਾਬ ਦੀ ਰੋਕਥਾਮ ਲਈ ਆਬਕਾਰੀ ਵਿਭਾਗ ਦੀ ਛਾਪੇਮਾਰੀ ਅਗਲੀ ਖ਼ਬਰ ਸਰਕਾਰੀ ਜਾਇਦਾਦ ’ਤੇ ਕਬਜ਼ੇ ਨੂੰ ਉਤਸ਼ਾਹਿਤ ਕਰਨ ਵਾਲਾ ਬਿਆਨ ਨਿੰਦਣਯੋਗ-ਵਿਜੇ ਸਾਂਪਲਾ
Ad Position 24