ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਯੁਵਰਾਜ ਭੁਪਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ
ਬੇਗੋਵਾਲ, 24 ਅਕਤੂਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਾਮਾਦ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੇ ਦਿਹਾਂਤ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਬੀਬੀ ਜਗੀਰ ਕੌਰ ਦੇ ਗ੍ਰਹਿ ਬੇਗੋਵਾਲ ਵਿਖੇ ਪੁੱਜੇ। ਉਨ੍ਹਾਂ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਦੀ ਮੌਤ ’ਤੇ ਪਰਿਵਾਰ ਨਾਲ ਦੱੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਿਵਾਰ ਦਾ ਜਦੋਂ ਮੁਖੀ ਇਹ ਸੰਸਾਰ ਤੋਂ ਚਲੇ ਜਾਂਦਾ ਹੈ ਤਾਂ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈਂਦਾ ਹੈ, ਪਰ ਸਾਨੂੰ ਹਮੇਸ਼ਾ ਵਾਹਿਗੁਰੂ ਦੀ ਰਜ਼ਾ ਵਿਚ ਰਹਿ ਕੇ ਇਸ ਭਾਣੇ ਨੂੰ ਮੰਨਣਾ ਚਾਹੀਦਾ ਹੈ।
ਬੇਗੋਵਾਲ, 24 ਅਕਤੂਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਾਮਾਦ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੇ ਦਿਹਾਂਤ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਬੀਬੀ ਜਗੀਰ ਕੌਰ ਦੇ ਗ੍ਰਹਿ ਬੇਗੋਵਾਲ ਵਿਖੇ ਪੁੱਜੇ। ਉਨ੍ਹਾਂ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਦੀ ਮੌਤ ’ਤੇ ਪਰਿਵਾਰ ਨਾਲ ਦੱੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਿਵਾਰ ਦਾ ਜਦੋਂ ਮੁਖੀ ਇਹ ਸੰਸਾਰ ਤੋਂ ਚਲੇ ਜਾਂਦਾ ਹੈ ਤਾਂ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈਂਦਾ ਹੈ, ਪਰ ਸਾਨੂੰ ਹਮੇਸ਼ਾ ਵਾਹਿਗੁਰੂ ਦੀ ਰਜ਼ਾ ਵਿਚ ਰਹਿ ਕੇ ਇਸ ਭਾਣੇ ਨੂੰ ਮੰਨਣਾ ਚਾਹੀਦਾ ਹੈ। ਉਨ੍ਹਾਂ ਬੀਬੀ ਜਗੀਰ ਕੌਰ ਜੋ ਕਿ ਪਿਛਲੇ ਕੱੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਦਾ ਵੀ ਹਾਲ ਚਾਲ ਪੁੱਛਿਆ। ਇਸ ਮੌਕੇ ਯਾਦਵਿੰਦਰ ਸਿੰਘ ਬੰਟੀ, ਪ੍ਰੋ. ਜਸਵੰਤ ਸਿੰਘ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਰਾਜਵਿੰਦਰ ਸਿੰਘ ਜੈਦ ਤੇ ਪੀ.ਏ. ਅਮਰੀਕ ਸਿੰਘ ਹਾਜ਼ਰ ਸਨ।